ਪੰਜਾਬ

ਮੰਦਰ ਦੇ ਪੁਜਾਰੀਆਂ ਵੱਲੋਂ ਨੌਜਵਾਨ ਦਾ ਕਤਲ; ਲਾਸ਼ ਹਵਨਕੁੰਡ ਹੇਠ ਦਬਾਈ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | May 04, 2024 06:10 PM

ਸੰਗਰੂਰ-ਸੰਗਰੂਰ ਜ਼ਿਲ੍ਹੇ ’ਚ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਹਵਨਕੁੰਡ ਹੇਠ ਦੱਬ ਦਿੱਤੇ ਜਾਣ ਦੀ ਖ਼ਬਰ ਹੈ, ਮ੍ਰਿਤਕ ਦੀ ਪਛਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ। ਪਰਿਵਾਰ ਦੇ ਮੁਤਾਬਕ ਮ੍ਰਿਤਕ 2 ਮਈ ਤੋਂ ਘਰ ਨਹੀਂ ਆਇਆ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਐੱਸਐੱਚਓ ਸੌਰਭ ਸਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਬੀਤੇ ਦਿਨ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਸੁਦੀਪ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ ਅਤੇ 2 ਮਈ ਤੋਂ ਘਰ ਨਹੀਂ ਆਇਆ ਸੀ।ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਮੰਦਰ ਦੇ ਪੁਜਾਰੀ ਪਰਮਾਨੰਦ ਨੇ ਦੱਸਿਆ ਕਿ ਉਹ ਦੋ ਦਿਨਾਂ ਤੋਂ ਮੰਦਰ ਨਹੀਂ ਆਇਆ। ਪਰ ਜਦੋਂ ਪੁਲਿਸ ਨੇ ਮੰਦਰ ਦੇ ਪੁਜਾਰੀ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਉਸ ਨੂੰ ਥਾਣੇ ਲਿਜਾ ਕੇ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕੀਤੀ ਗਈ। ਪੁੱਛਗਿੱਛ ਦੌਰਾਨ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ।ਪੁਲੀਸ ਨੇ ਹਵਨਕੁੰਡ ਹੇਠ ਦੱਬੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।

 

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ