ਪੰਜਾਬ

ਸੀਬਾ ਦੇ ਐਨ.ਸੀ.ਸੀ. ਯੂਨਿਟ ਨੇ ਸਿਖਲਾਈ ਕੈਂਪ ਲਾਇਆ ਤਿੰਨ ਕੈਡਿਟਾਂ ਨੂੰ ਮਿਲੀ ਸਕਾਲਰਸ਼ਿਪ

ਕੌਮੀ ਮਾਰਗ ਬਿਊਰੋ | May 04, 2024 07:06 PM

ਲਹਿਰਾਗਾਗਾ-3 ਪੰਜਾਬ ਏਅਰ ਸਕੁਆਰਡਨ ਨੈਸ਼ਨਲ ਕੈਡਿਟ ਕੋਰ, ਪਟਿਆਲਾ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰੇ ਦੌਰਾਨ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਵਿਖੇ 8ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਐਨ.ਸੀ.ਸੀ. ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। 2024-26 ਬੈਚ ਲਈ ਨਵੇਂ ਕੈਡਿਟ ਭਰਤੀ ਕੀਤੇ ਗਏ। ਨਾਲ ਹੀ ਬੱਚਿਆਂ ਨੂੰ ਐਨ.ਸੀ.ਸੀ. ਦੌਰਾਨ ਨਿਸ਼ਾਨੇਬਾਜ਼ੀ ਦੇ ਮੁੱਢਲੇ ਗੁਰ ਦੱਸੇ। ਸਾਰਜੰਟ ਚੰਦਨ, ਗਰਾਊਂਡ ਟ੍ਰੇਨਿੰਗ ਇੰਸਟਰਕਟਰ ਅਤੇ ਸੁਭਾਸ਼ ਚੰਦ, ਏ.ਐਨ.ਓ. ਨੇ ਕੈਡਿਟਾਂ ਨੂੰ ਐਨ.ਸੀ.ਸੀ. ਦੇ ਮਹੱਤਵ ਬਾਰੇ ਬੋਲਦਿਆਂ ਕਿਹਾ ਕਿ
ਨੈਸ਼ਨਲ ਕੈਡੇਟ ਕੋਰ ਨੌਜਵਾਨਾਂ ਨੂੰ ਮਨੁੱਖ ਅਤੇ ਸਮਾਜ, ਸਮਾਜ ਅਤੇ ਕੁਦਰਤ ਵਿਚਕਾਰ ਸਬੰਧ ਅਤੇ ਉਹਨਾਂ ਦੀ ਅੰਤਰ-ਨਿਰਭਰਤਾ ਨੂੰ ਸਮਝਣ ਵਿੱਚ ਮਦਦ ਕਰਦੀ ਹੈ। ਇਸੇ ਦੌਰਾਨ ਸੁਭਾਸ਼ ਚੰਦ ਨੇ ਦੱਸਿਆ ਕਿ ਉਹਨਾਂ ਦੇ 3 ਕੈਡਿਟਾਂ
ਦਿਕਸ਼ਾ ਸ਼ਰਮਾ, ਚਿਰਾਯੂ ਸਿੰਗਲਾ ਅਤੇ ਜਸਕਰਨ ਸਿੰਘ ਨੂੰ ਕੈਡਿਟ ਵੈਲਫੇਅਰ ਸੁਸਾਇਟੀ ਵੱਲੋਂ 6-6 ਹਜ਼ਾਰ ਰੁਪਏ ਦੀ ਵਿਸ਼ੇਸ਼ ਸਕਾਲਰਸ਼ਿਪ ਹਾਸਿਲ ਹੋਈ ਹੈ।
ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕੈਡਿਟਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ੁਰੂਆਤੀ ਪੜਾਅ 'ਤੇ ਅਜਿਹੀ ਸਿਖਲਾਈ ਪ੍ਰਦਾਨ ਕਰਨ ਨਾਲ ਬਹੁਤ ਸੰਤੁਸ਼ਟੀ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਹੁੰਦੀ ਹੈ।

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ