ਪੰਜਾਬ

ਕਿਸੇ ਵੀ ਕਿਸਾਨ ਨੂੰ ਕਣਕ ਵੇਚਣ ਲਈ ਮੰਡੀਆਂ ਚ ਰੁਲਣ ਨਹੀਂ ਦਿੱਤਾ: ਮੀਤ ਹੇਅਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 04, 2024 07:19 PM
ਭਵਾਨੀਗੜ੍ਹ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਿਛਲੇ ਚਾਰ ਸੀਜ਼ਨਾਂ ਵਾਂਗ ਇਸ ਵਾਰ ਵੀ ਕਣਕ ਦੀ ਖਰੀਦ ਦੇ ਸਫਲ ਪ੍ਰਬੰਧਾਂ ਸਦਕਾ ਕਿਸੇ ਵੀ ਕਿਸਾਨ ਨੂੰ ਕਣਕ ਵੇਚਣ ਲਈ ਮੰਡੀਆਂ 'ਚ ਰੁਲਣ ਨਹੀਂ ਦਿੱਤਾ ਗਿਆ। ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨ ਹਿਤੈਸ਼ੀ ਹੋਣ ਦੇ ਬਹੁਤ ਦਾਅਵੇ ਕੀਤੇ ਗਏ ਪਰ ਕਿਸਾਨਾਂ ਦੀ ਅਸਲੀ ਬਾਂਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੜੀ ਹੈ। 
 
ਮੀਤ ਹੇਅਰ ਅੱਜ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰ ਰਹੇ ਸਨ। ਅੱਜ ਸੰਗਰੂਰ ਹਲਕੇ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ  ਭਵਾਨੀਗੜ੍ਹ ਬਲਾਕ ਦੇ ਬਾਲਦ ਕਲਾਂ, ਬਾਲਦ ਖੁਰਦ, ਥੰਮਨ ਸਿੰਘ ਵਾਲਾ, ਮੱਟਰਾਂ, ਮੁਨਸ਼ੀਵਾਲਾ, ਨਦਾਮਪੁਰ, ਮਸਾਨੀ, ਰਾਜਪੁਰਾ, ਫੁੰਮਣਵਾਲ, ਕਾਲਾਝਾੜ, ਚੰਨੋ, ਲੱਖੋਵਾਲ, ਭਰਾਜ, ਨੂਰਪੁਰਾ, ਖੇੜੀ ਗਿੱਲਾਂ, ਸ਼ਾਹਪੁਰ, ਭੜੋ, ਡੇਲੇਵਾਲ, ਬੀਬੜੀ ਆਦਿ ਪਿੰਡਾਂ ਵਿੱਚ ਕੱਢੇ ਗਏ ਰੋਡ ਸ਼ੋਅ ਅਤੇ ਰੈਲੀਆਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਇਆ। ਐਮ ਐਲ ਏ ਭਰਾਜ ਨੇ ਦੱਸਿਆ ਕਿ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਤੱਕ ਲਿਜਾ ਕੇ ਅਸੀਂ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ।
 
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਮੰਡੀਆਂ ਵਿੱਚ ਫਸਲਾਂ ਦੀ ਤੁਰੰਤ ਖਰੀਦ ਅਤੇ ਕੀਮਤ ਅਦਾ ਕਰਨ ਦੇ ਦਿੱਤੇ ਆਦੇਸ਼ਾਂ ਸਦਕਾ ਅੱਜ ਸਾਡਾ ਕਿਸਾਨ ਮੁੜ ਖੁਸ਼ਹਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੇ ਝੋਨੇ ਦੀ ਲਵਾਈ ਦੇ ਸੀਜ਼ਨ ਵਿੱਚ ਵੀ ਸਰਕਾਰ ਝੋਨੇ ਦੀ ਫਸਲ ਲਈ ਨਿਰੰਤਰ ਤੇ ਪੂਰੀ ਬਿਜਲੀ ਮੁਹੱਈਆ ਕਰਵਾਏਗੀ। ਐਤਕੀਂ ਵੀ ਕਣਕ ਪਾਲਣ ਲਈ ਕਿਸਾਨਾਂ ਨੂੰ ਅੱਧੀ ਰਾਤ ਜਾਗਣਾ ਨਹੀਂ ਪਿਆ ਅਤੇ ਹੁਣ ਝੋਨੇ ਦੀ ਫਸਲ ਲਈ ਵੀ ਕਿਸਾਨਾਂ ਨੂੰ ਤੇਲ ਨਹੀਂ ਫੂਕਣਾ ਪਵੇਗਾ ਅਤੇ ਨਾ ਹੀ ਅੱਧੀ ਰਾਤ ਤੱਕ ਬਿਜਲੀ ਦੀ ਉਡੀਕ ਕਰਨੀ ਪਵੇਗੀ ਜਿਵੇਂ ਕਿ ਪਿਛਲੀਆਂ ਸਰਕਾਰਾਂ ਵੇਲੇ ਹੁੰਦਾ ਰਿਹਾ।
 
ਮੀਤ ਹੇਅਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਹੀ ਚੋਣਾਂ ਲੜ ਰਹੀ ਹੈ। ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਅਸੀਂ ਲੋਕਾਂ ਵਿੱਚ ਜਾ ਰਹੇ ਹਾਂ। ਮੀਤ ਹੇਅਰ ਨੇ ਕਿਹਾ ਕਿ ਆਉਣ ਵਾਲੇ ਤਿੰਨ ਸਾਲ ਸਰਕਾਰ ਜਿੱਥੇ ਪੰਜਾਬ ਨੂੰ ਮੁੜ ਪੈਰਾਂ ਉਤੇ ਖੜ੍ਹੇ ਕਰਨ ਲਈ ਹੋਰ ਵੀ ਕੰਮ ਕਰੇਗੀ ਉਥੇ ਪਾਰਲੀਮੈਂਟ ਵਿੱਚ ਸੰਗਰੂਰ ਤੇ ਪੰਜਾਬ ਦੀ ਅਵਾਜ਼ ਜ਼ੋਰਦਾਰ ਤਰੀਕੇ ਨਾਲ ਉਠਾਈ ਜਾਵੇਗੀ।
 

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ