ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਨੇ ਅਪਣਾ 40ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਧੂਮਧਾਮ ਨਾਲ ਮਨਾਿੲਆ

ਕੌਮੀ ਮਾਰਗ ਬਿਊਰੋ | May 07, 2024 09:17 PM

ਪਟਿਆਲਾ- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਥਾਪਤ ਬੁੱਢਾ ਦਲ ਪਬਲਿਕ ਸਕੂਲ ਸਿੱਖਿਆ ਖੇਤਰ ਵਿੱਚ ਆਪਣਾ ਵਿਸ਼ੇਸ਼ ਮਹੱਤਵ ਪੂਰਨ ਯੋਗਦਾਨ ਪਾ ਰਿਹਾ ਹੈ। ਸਕੂਲ ਦੀ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਅਸ਼ੀਰਵਾਦ ਅਤੇ ਅਧਿਆਪਕਾਵਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਨਾਲ ਮਨਾਇਆ। ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਆਪਣੇ ਇੱਕ ਲਿਖਤੀ ਸੰਦੇਸ਼ ਵਿੱਚ ਸਕੂਲ ਦੇ 40ਵੇਂ ਸਥਾਪਨਾ ਦਿਵਸ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਿਆਂ ਕਿਹਾ ਕਿ ਬੁੱਢਾ ਦਲ ਪਬਲਿਕ ਸਕੂਲ ਨੇ ਆਪਣੇ ਚਾਲੀ ਸਾਲ ਦੇ ਸਫ਼ਰ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸਨਮਾਨਜਨਕ ਕੀਰਤੀਮਾਨ ਸਥਾਪਤ ਕੀਤੇ ਹਨ। ਸਕੂਲ ਵਿਚੋਂ ਸਿੱਖਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਅੱਜ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸਨਮਾਨਜਨਕ ਅਹੁਦਿਆਂ ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਸਾਰਿਆਂ ਬੱਚਿਆਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ। ਕੈਂਪਸ ਵਿੱਚ ਲੱਗੇ ਗੁਬਾਰਿਆਂ ਅਤੇ ਝੰਡਿਆਂ ਨੇ ਸਕੂਲ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਦਿੱਤੇ।
ਇਸ ਮੌਕੇ ਸਕੂਲ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਅਤੇ ਮਨੁੱਖੀ ਲੋੜ ਮੁੱਖ ਰਖਦਿਆਂ ਛਾਂ ਦਾਰ ਅਤੇ ਫੱਲਦਾਰ ਰੁੱਖ ਲਗਾਏ ਗਏ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਰਸ ਭਿੰਨੇ ਸ਼ਬਦ ਕੀਰਤਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਦੁਆਰਾ ਕਰਾਸ ਕੰਟਰੀ ਤੋਂ ਇਲਾਵਾ ਖੇਡ ਗਤੀਵਿਧੀਆਂ, ਫਨ ਗੇਮਜ਼, ਦਸਤਾਰ ਅਤੇ ਗੱਤਕਾ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਭਾਰਤ ਦੇ ਲੋਕ ਨਾਚ ਪੇਸ਼ ਕੀਤੇ ਗਿੱਧਾ ਤੇ ਭੰਗੜਾ ਸਾਰੇ ਹੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਜੇਤੂ ਟਰਾਫੀ ਦਾ ਹੱਕਦਾਰ ਬਾਬਾ ਫਤਿਹ ਸਿੰਘ ਹਾਊਸ ਰਿਹਾ।

Have something to say? Post your comment

 

ਪੰਜਾਬ

ਰਵਨੀਤ ਬਿੱਟੂ ਬੁਖਲਾਹਟ 'ਚ ਨਹੀ ਸਗੋ ਸੁਚੇਤ ਰੂਪ 'ਚ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਿਹਾ ਹੈ:  ਦੇਹੜਕਾ

ਸੜਕ ਹਾਦਸੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁਖ ਪ੍ਰਗਟਾਇਆ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ 

'ਭਾਜਪਾ ਦਾ ਪਰਦਾਫਾਸ਼ ਕਰੋ, ਵਿਰੋਧ ਕਰੋ ਅਤੇ ਸਜ਼ਾ ਦਿਉ' ਦੇ ਨਾਅਰੇ ਹੇਠ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ 21 ਮਈ ਨੂੰ-ਸੰਯੁਕਤ ਕਿਸਾਨ ਮੋਰਚਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ