ਪੰਜਾਬ

ਭਗਵੰਤ ਮਾਨ ਤੇ ਅਮਿਤ ਸ਼ਾਹ ਇਕਮਿਕ ਹਨ, ਛੇਤੀ ਹੀ ਮਾਨ ਭਾਜਪਾ ਦੀ ਹਮਾਇਤ ਨਾਲ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 07, 2024 09:27 PM

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਕਮਿਕ ਹਨ ਤੇ ਜਲਦੀ ਹੀ ਭਗਵੰਤ ਮਾਨ ਭਾਜਪਾ ਦੀ ਹਮਾਇਤ ਨਾਲ ਨਵੀਂ ਸਰਕਾਰ ਬਣਾਉਣਗੇ।
ਅੱਜ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੀ ਹਮਾਇਤ ਵਿਚ ਅਜਨਾਲਾ ਤੇ ਰਾਜਾਸਾਂਸੀ ਹਲਕਿਆਂ ਵਿਚ ਵਿਸ਼ਾਲ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਚਲ ਰਹੀ ਹੈ ਤੇ ਇਹ ਹੁਣ ਕੁਝ ਹੀ ਦਿਨਾਂ ਦੀ ਗੱਲ ਹੈ ਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧੋਖਾ ਦੇ ਕੇ ਪੰਜਾਬ ਵਿਚ ਆਪਣੀ ਵੱਖਰੀ ਸਰਕਾਰ ਭਾਜਪਾ ਦੀ ਹਮਾਇਤ ਨਾਲ ਬਣਾਉਣਗੇ।
ਇਸ ਸਾਜ਼ਿਸ਼ ਨੂੰ ਅਸਫਲ ਕਰਨ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਆਪ ਸਰਕਾਰ ਨਾਲ ਮਿਲ ਕੇ ਬਾਰਡਰ ਸੀਲ ਕੀਤੇ ਹਨ ਤੇ ਪੰਜਾਬੀ ਹੁਣ ਆਪਣੀ ਵੋਟ ਦੀ ਤਾਕਤ ਨਾਲ ਕੌਮੀ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦੇਣ ਤੇ ਉਹਨਾਂ ਦਾ ਦਾਖਲਾ ਰੋਕ ਦੇਣ। ਉਹਨਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਕਦੇ ਵੀ ਸੂਬੇ ਦੇ ਮਾਣ ਤੇ ਸਤਿਕਾਰ ਨਾਲ ਸਮਝੌਤਾ ਨਹੀਂ ਕਰੇਗਾ। ਉਹਨਾਂ ਕਿਹਾ ਕਿ ਭਾਵੇਂ ਜੋ ਮਰਜ਼ੀ ਹੋਜਾਵੇ ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਵਾਸਤੇ ਸੰਘਰਸ਼ ਕਰਦੇ ਰਹਾਂਗੇ।
ਸਰਦਾਰ ਬਾਦਲ ਨੇ ਭਾਜਪਾ ਵੱਲੋਂ ਖਾਲਸਾ ਪੰਥ ’ਤੇ ਹਮਲਾ ਕਰਨ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਜਿਸ ਦਿਨ ਅਸੀਂ ਕਿਸਾਨਾਂ ਦੀ ਹਮਾਇਤ ਵਿਚ ਐਨ ਡੀ ਏ ਨਾਲੋਂ ਨਾਅਤਾ ਤੋੜਿਆ ਅਤੇ ਕੇਂਦਰ ਵੱਲੋਂ ਬਣਾਏ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਿਸ ਨਾਲ ਉਹ ਖੇਤੀਬਾੜੀ ਦਾ ਸਮੁੱਚਾ ਕੰਮ ਕਾਰਪੋਰੇਟ ਜਗਤ ਨੂੰ ਦੇਣਾ ਚਾਹੁੰਦੇ ਸਨ ਤਾਂ ਉਸ ਦਿਨ ਤੋਂ ਹੀ ਖਾਲਸਾ ਪੰਥ ’ਤੇ ਹਮਲੇ ਸ਼ੁਰੂ ਹੋ ਗਏ। ਉਹਨਾਂ ਕਿਹਾ ਕਿ ਉਦੋਂ ਤੋਂ ਭਾਜਪਾ ਨੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਕਮੇਟੀ ਅਤੇ ਪਟਨਾ ਸਾਹਿਬ ਕਮੇਟੀ ’ਤੇ ਕਬਜ਼ਾ ਕਰ ਕੇ ਇਹਨਾਂ ਨੂੰ ਆਰ ਐਸ ਐਸ ਦੇ ਕੰਟਰੋਲ ਅਧੀਨ ਕਰਨ ਲਈ ਮੁਹਿੰਮ ਵਿੱਢ ਦਿੱਤੀ। ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਅਤੇ ਤੋਪਾਂ ਨਾਲ ਕੀਤੇ ਹਮਲੇ ਅਤੇ 1984 ਵਿਚ ਕੀਤੀ ਸਿੱਖ ਨਸਲਕੁਸ਼ੀ ਨਾਲ ਦਿੱਤੇ ਜ਼ਖ਼ਮ ਕਦੇ ਨਾ ਭੁੱਲਣ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਅਤੇ ਇਸਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੇ ਮੰਗ ਪੱਤਰ ਵਿਚ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਨੇ ਬਹਾਨੇ ਚੋਣਾਂ ਮੁਲਤਵੀ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਭਾਜਪਾ ਚੋਣਾਂ ਲੜਨ ਤੋਂ ਭੱਜੜਾ ਚਾਹੁੰਦੀ ਹੈ ਕਿਉਂਕਿ ਪੰਜਾਬੀ ਉਸਦੇ ਹੱਕ ਵਿਚ ਨਹੀਂ ਹਨ।
ਅਕਾਲੀ ਦਲ ਦੇ ਆਗੂ ਨੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਗੁੰਡੇ ਅਤੇ ਦੇਸ਼ ਵਿਰੋਧੀ ਕਹਿਣ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਕਿਸਾਨ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਹਨਾਂ ਨੂੰ ਨਿਆਂ ਦੇਣ ਦੇ ਖਿਲਾਫ ਰੋਸ ਪ੍ਰਗਟ ਕਰ ਰਹੇ ਹਨ। ਉਹਨਾਂ ਨੇ ਭਾਜਪਾ ਉਮੀਦਵਾਰ ਦੇ ਹਲਕੇ ਵਾਸਤੇ 800 ਕਰੋੜ ਰੁਪਏ ਦਾ ਨਿਵੇਸ਼ ਕਰਵਾਉਣ ਦੇ ਦਾਅਵੇ ਲਈ ਵੀ ਉਹਨਾਂ ਨੂੰ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਉਹਨਾਂ ਨੇ ਉਸਦੇ ਵੇਰਵੇ ਪੜ੍ਹੋ ਹਨ। ਸੰਧੂ ਦਾਅਵਾ ਕਰ ਰਹੇ ਹਨ ਕਿ ਉਹ ਕਰਜ਼ੇ ਦੇ ਰੂਪ ਵਿਚ 800 ਕਰੋੜ ਰੁਪਏ ਲਿਆਉਣਗੇ। ਉਹਨਾਂ ਕਿਹਾ ਕਿ ਬੀਤੇ ਦੋ ਸਾਲਾਂ ਵਿਚ ਆਪ ਨੇ ਪਹਿਲਾਂ ਹੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਿਰ ਚਾੜ੍ਹ ਦਿੱਤਾ ਹੈ ਅਤੇ ਹੁਣ ਸੂਬੇ ਸਿਰ ਕਰਜ਼ਾ ਵੱਧ ਕੇ 3.75 ਲੱਖ ਕਰੋੜ ਹੋ ਗਿਆ ਹੈ ਤੇ ਸੰਧੂ ਇਸ ਵਿਚ ਹੋਰ ਵਾਧਾ ਕਰਨਾ ਚਾਹੁੰਦੇ ਹਨ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਦੇ ਏਕਨਾਥ ਸ਼ਿੰਦੇ ਸਾਬਤ ਹੋ ਰਹੇ ਹਨ। ਜਿਸ ਦਿਨ ਭਾਜਪਾ ਨੇ ਉਹਨਾਂ ’ਤੇ ਥੋੜ੍ਹਾ ਜਿਹਾ ਦਬਾਅ ਬਣਾਇਆ, ਉਹ ਭੱਜ ਕੇ ਭਾਜਪਾ ਕੈਂਪ ਵਿਚ ਸ਼ਾਮਲ ਹੋ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰਨ ਅਤੇ ਸਮਾਜ ਭਲਾਈ ਲਾਭ ਬੰਦ ਕਰਨ ਤੋਂ ਇਲਾਵਾ ਹੋਰ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸ਼ਰਾਬ ਦੇ 3 ਹਜ਼ਾਰ ਠੇਕੇ ਨਵੇਂ ਖੋਲ੍ਹੇ ਹਨ ਤੇ ਸੂਬੇ ਦਾ ਸਰਕਾਰੀ ਖ਼ਜ਼ਾਨਾ ਹੋਰ ਰਾਜਾਂ ਵਿਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਾਸਤੇ ਖਰਚ ਕੀਤਾ ਜਾ ਰਿਹਾ ਹੈ।
ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਰਪੰਚ, ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਵੀਰ ਸਿੰਘ ਲੋਪੋਕੇ, ਜੋਧ ਸਿੰਘ ਸਮਰਾ ਅਤੇ ਰਾਜਾ ਰਾਜਵਿੰਦਰ ਸਿੰਘ ਲਾਦੇਹ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਸੁਖਬੀਰ ਬਾਦਲ 'ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ 'ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

 ਕਿਸਾਨ ਮਹਾਂ ਪੰਚਾਇਤ ਵਿੱਚ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਹੋਣਗੇ ਸਾਮਲ 

ਰਵਨੀਤ ਬਿੱਟੂ ਬੁਖਲਾਹਟ 'ਚ ਨਹੀ ਸਗੋ ਸੁਚੇਤ ਰੂਪ 'ਚ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਿਹਾ ਹੈ:  ਦੇਹੜਕਾ

ਸੜਕ ਹਾਦਸੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁਖ ਪ੍ਰਗਟਾਇਆ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ