ਪੰਜਾਬ

'ਲੋਕ ਸਭਾ ਚੋਣਾਂ -2024' ਪਹਿਲੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ: ਰਿਟਰਨਿੰਗ ਅਫ਼ਸਰ

ਕੌਮੀ ਮਾਰਗ ਬਿਊਰੋ/ਦਲਜੀਤ ਕੌਰ  | May 07, 2024 09:39 PM
 
 
ਸੰਗਰੂਰ- ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਤਰਫੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ 14 ਮਈ ਤੱਕ ਜਾਰੀ ਰਹੇਗੀ। ਅੱਜ ਪਹਿਲੇ ਦਿਨ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਰਿਟਰਨਿੰਗ ਅਫ਼ਸਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ 15 ਮਈ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Have something to say? Post your comment

 

ਪੰਜਾਬ

ਸੁਖਬੀਰ ਬਾਦਲ 'ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ 'ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

 ਕਿਸਾਨ ਮਹਾਂ ਪੰਚਾਇਤ ਵਿੱਚ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਹੋਣਗੇ ਸਾਮਲ 

ਰਵਨੀਤ ਬਿੱਟੂ ਬੁਖਲਾਹਟ 'ਚ ਨਹੀ ਸਗੋ ਸੁਚੇਤ ਰੂਪ 'ਚ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਿਹਾ ਹੈ:  ਦੇਹੜਕਾ

ਸੜਕ ਹਾਦਸੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁਖ ਪ੍ਰਗਟਾਇਆ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ