ਨੈਸ਼ਨਲ

ਹਰਦੀਪ ਸਿੰਘ ਨਿੱਝਰ ਦੇ ਕਥਿਤ ਕਾਤਲਾਂ ਦੀ ਸਰੀ ਅਦਾਲਤ ਵਿੱਚ ਵੀਡੀਓ ਰਾਹੀਂ ਹੋਈ ਪੇਸ਼ੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 08, 2024 09:07 PM

ਨਵੀਂ ਦਿੱਲੀ - ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਸਰੀ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਕਥਿਰ ਦੋਸ਼ੀਆਂ ਕਰਨਪ੍ਰੀਤ, ਕਰਨ ਬਰਾੜ ਅਤੇ ਕਮਲਪ੍ਰੀਤ ਦੀ ਪਹਿਲੀ ਪੇਸ਼ੀ ਹੋਈ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ । ਇਸ ਮੌਕੇ 'ਤੇ ਜੱਜ ਸਾਹਿਬਾ ਨੇ ਕਥਿਤ ਦੋਸ਼ੀਆਂ ਕਰਨ ਬਰਾੜ ਅਤੇ ਕਰਨਪ੍ਰੀਤ ਦੀ ਅਗਲੀ ਪੇਸ਼ੀ 21 ਮਈ ਨੂੰ ਤੈਅ ਕੀਤੀ ਹੈ। ਤੀਜੇ ਦੋਸ਼ੀ ਕਮਲਪ੍ਰੀਤ ਦੀ ਅਗਲੀ ਪੇਸ਼ੀ ਤੋਂ ਪਹਿਲਾਂ ਉਸ ਦਾ ਵਕੀਲ ਮੁਕੱਰਰ ਹੋਵੇਗਾ, ਜਿਸ ਨਾਲ ਅਜੇ ਤੱਕ ਉਸਦਾ ਕੋਈ ਸੰਪਰਕ ਨਹੀਂ ਹੋਇਆ। ਦੋਸ਼ੀਆਂ ਨੂੰ ਪੰਜਾਬੀ ਵਿੱਚ ਟਰਾਂਸਲੇਟਰ ਮੁਹਈਆ ਕਰਵਾਇਆ ਗਿਆ। ਵੀਡੀਓ ਕਾਨਫਰਸਿੰਗ ਰਾਹੀਂ ਹਾਜ਼ਰ ਹੋਏ ਇਹ ਦੋਸ਼ੀ ਜੱਜ ਦੇ ਸਾਹਮਣੇ ਵਾਰ ਵਾਰ ਆਉਣ ਤੋਂ ਝਿਜਕਦੇ ਰਹੇ, ਜਿਸ ਕਾਰਨ ਜੱਜ ਨੂੰ ਕਹਿਣਾ ਪਿਆ ਕਿ ਕੈਮਰੇ ਦੇ ਸਾਹਮਣੇ ਆਓ।

ਮਾਮਲੇ ਦੀ ਸੁਣਵਾਈ ਦੇਖਣ ਲਈ ਇਸ ਸੰਗਤਾਂ ਦੀ ਵੱਡੀ ਗਿਣਤੀ ਕੋਰਟ ਵਿੱਚ ਹਾਜ਼ਰ ਸੀ। ਅਦਾਲਤ ਅੰਦਰ ਸੁਣਵਾਈ ਤਕਰੀਬਨ 9.30 ਵਜੇ ਹੋਣੀ ਸੀ ਪਰ ਸੰਗਤ ਸਰੀ ਪ੍ਰੋਵਿੰਸ਼ੀਅਲ ਕੋਰਟ ਦੇ ਬਾਹਰ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ। ਕਮਰਾ ਨੰਬਰ 108 ਵਿੱਚ ਸੁਣਵਾਈ ਦੌਰਾਨ ਸੀਟਾਂ ਘੱਟ ਹੋਣ ਕਾਰਨ, 111 ਨੰਬਰ ਕਮਰਾ ਵੀ ਖੋਲਿਆ ਗਿਆ, ਪਰ ਇਸ ਦੇ ਬਾਵਜੂਦ ਵੱਡੀ ਤਾਦਾਦ ਵਿੱਚ ਸੰਗਤਾਂ ਕਮਰਿਆਂ ਦੇ ਬਾਹਰ ਮੌਜੂਦ ਰਹੀਆਂ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਭਾਈ ਨਿੱਝਰ ਦੇ ਪਰਿਵਾਰ ਅਤੇ ਸਿੱਖ ਸੰਗਤਾਂ ਨੇ ਮੰਗ ਕੀਤੀ ਹੈ ਕਿ ਅਗਲੀ ਸੁਣਵਾਈ ਵੱਡੇ ਹਾਲ ਵਿੱਚ ਤਬਦੀਲ ਕੀਤੀ ਜਾਵੇ। ਸੰਗਤਾਂ ਤੇ ਪ੍ਰਬੰਧਕਾਂ ਨੇ ਇੱਕੋ ਗੱਲ 'ਤੇ ਜ਼ੋਰ ਦਿੱਤਾ ਕਿ ਤਿੰਨੇ ਕਥਿਤ ਦੋਸ਼ੀ ਕੇਵਲ ਕਠਪੁਤਲੀਆਂ ਹਨ ।
ਬੀਸੀ ਗੁਰਦੁਆਰਾ ਕੌਂਸਲ ਦੇ ਬੁਲਾਰੇ ਭਾਈ ਮਨਿੰਦਰ ਸਿੰਘ ਬੋਇਲ ਨੇ ਕਿਹਾ ਕਿ ਇਸ ਮਾਮਲੇ ਬਾਰੇ ਕੋਈ ਸ਼ੱਕ ਨਹੀਂ ਕਿ ਇਹ ਸਾਰੀ ਸਾਜਿਸ਼ ਰਚਣ ਵਿੱਚ ਇੰਡੀਅਨ ਸਟੇਟ ਮੁੱਖ ਜਿੰਮੇਵਾਰ ਹੈ।  ਮਾਮਲੇ ਦੀ ਅਗਲੀ ਸੁਣਵਾਈ 21 ਮਈ ਸਰੀ ਪ੍ਰੋਵਿੰਸ਼ੀਅਲ ਕੋਰਟ ਵਿਚ ਹੋਵੇਗੀ ।

Have something to say? Post your comment

 

ਨੈਸ਼ਨਲ

ਸਦਰ ਬਾਜ਼ਾਰ ਅੰਦਰ ਅੱਗ ਲੱਗਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਵਪਾਰੀਆਂ ਵਿੱਚ ਭਾਰੀ ਬੇਚੈਨੀ:- ਪੰਮਾ

ਨਿਆਂਇਕ ਫੈਸਲਿਆਂ ਨੇ ਮੋਦੀ ਰਾਜ ਦਾ ਪਰਦਾਫਾਸ਼ ਕੀਤਾ ਹੈ ਜਿਸ ਨੇ ਭਾਰਤ ਨੂੰ 'ਪੁਲਿਸ ਰਾਜ' ਬਣਾ ਦਿੱਤਾ-ਐੱਸਕੇਐੱਮ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ