ਪੰਜਾਬ

ਕੋਵਿਡ ਦੇ ਬਾਅਦ ਨਰਸਿੰਗ ਪੇਸ਼ੇ ਲਈ ਨਵੀਆਂ ਚੁਣੌਤੀਆਂ ਉਭਰੀਆਂ : ਉਪ ਕੁਲਪਤੀ ਡਾ. ਸੂਦ

ਕੌਮੀ ਮਾਰਗ ਬਿਊਰੋ | May 08, 2024 09:25 PM

ਅੰਮ੍ਰਿਤਸਰ-ਕੋਵਿਡ ਤੋਂ ਬਾਅਦ ਦਾ ਸਮਾਂ ਨਰਸਿੰਗ ਪੇਸ਼ੇ ਲਈ ਬਹੁਤ ਸਾਰੀਆਂ ਨਵੀਆਂ ਚੁਣੌਤੀਆਂ ਲੈ ਕੇ ਆਇਆ ਹੈ ਅਤੇ ਜਿਸ ਮੁਤਾਬਕ ਨਰਸਿੰਗ ਸਿੱਖਿਆ ਅਤੇ ਸਿਖਲਾਈ ’ਚ ਤਬਦੀਲੀਆਂ ਸਮੇਂ ਦੀ ਜਰੂਰਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਾਨਵੋਕੇਸ਼ਨ ਮੌਕੇ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ, ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ ਦੀ ਮੌਜ਼ੂਦਗੀ ’ਚ ਕੀਤਾ। ਉਨ੍ਹਾਂ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਮੌਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪਣੇ ਪਵਿੱਤਰ ਪੇਸ਼ੇ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ ਡਾ. ਸੂਦ ਅਤੇ ਸ: ਛੀਨਾ ਵੱਲੋਂ ਸ਼ਮ੍ਹਾ ਰੌਸ਼ਨ ਕੀਤੀ ਗਈ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ, ਜਿਸ ’ਚ ਉਨ੍ਹਾਂ ਵਿਦਿਆਰਥੀਆਂ ਦੀਆਂ ਵਿੱਦਿਅਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸਹੀ ਅਰਥਾਂ ਲਈ ਮਿਆਰੀ ਸਿੱਖਿਆ ਅਤੇ ਅਧਿਆਤਮਿਕ ਮਾਰਗ ਅਪਨਾਉਣ ’ਤੇ ਜ਼ੋਰ ਦਿੱਤਾ।

ਇਸ ਮੌਕੇ ਸ: ਛੀਨਾ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅੱਜ ਦਾ ਸਮਾਗਮ ਅੰਤਰਰਾਸ਼ਟਰੀ ਨਰਸ ਦਿਵਸ ਦੇ ਅਕਾਦਮਿਕ ਸਮਾਗਮ ਦਾ ਹਿੱਸਾ ਸੀ, ਜਿਸ ਨੂੰ ਅਸੀਂ ਪੂਰੇ ਹਫ਼ਤੇ ਵੱਖ-ਵੱਖ ਮੁਕਾਬਲਿਆਂ ਦੇ ਰੂਪ ’ਚ ਮਨਾਇਆ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਸਿੱਖਣਾ ਅਤੇ ਵਧਣਾ ਚਾਹੀਦਾ ਹੈ, ਕਿਉਂਕਿ ਇਹ ਇਕ ਕਦੇ ਨਾ ਖਤਮ ਹੋਣ ਵਾਲੀ ਪ੍ਰਕਿਰਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ ਤੋਂ ਬਾਅਦ ਨਵੀਂ ਜ਼ਿੰਦਗੀ ’ਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਨਕਲ ਦਾ ਸਹਾਰਾ ਨਾ ਲੈਂਦਿਆਂ ਇਮਾਨਦਾਰੀ ਅਤੇ ਲਗਨ ਨਾਲ ਵਿੱਦਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ: ਸੂਦ ਨੇ ਇਹ ਵੀ ਕਿਹਾ ਕਿ ਸਹੀ ਸਿੱਖਿਆ ਪ੍ਰਾਪਤ ਕਰਕੇ ਅਤੇ ਉਸਾਰੂ ਜੀਵਨ ਢੰਗ ਅਪਨਾਕੇ ਬੁਲੰਦੀਆਂ ਹਾਸਲ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ, ਅਧਿਆਤਮਿਕ, ਵਿਹਾਰਕ ਤੌਰ ’ਤੇ ਚੰਗੇ ਇਨਸਾਨ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ’ਤੇ ਵੀ ਮੁਕਾਬਲਾ ਕਰ ਸਕਣ। ਉਕਤ ਭਾਸ਼ਣ ਤੋਂ ਬਾਅਦ ਡਾ. ਸੂਦ, ਸ: ਛੀਨਾ ਨੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨਾਲ ਮਿਲ ਕੇ ਬੀ. ਐਸ. ਸੀ. ਅਤੇ ਐਮ. ਐਸ. ਸੀ. ਨਰਸਿੰਗ ਦੇ ਗ੍ਰੈਜੂਏਟਾਂ ਨੂੰ ਡਿਗਰੀਆਂ ਵੰਡੀਆਂ ਗਈਆਂ ਅਤੇ ਉਪਰੰਤ ਪ੍ਰੀਖਿਆਵਾਂ ਅਤੇ ਵੱਖ-ਵੱਖ ਮੁਕਾਬਲਿਆਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਸਰਟੀਫ਼ਿਕੇਟ ਤਕਸੀਮ ਕਰਕੇ ਸਨਮਾਨਿਤ ਕੀਤਾ।

ਉਕਤ ਪ੍ਰੋਗਰਾਮ ਦੇ ਅਖ਼ੀਰ ’ਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨੀਲਮ ਹੰਸ ਵੱਲੋਂ ਧੰਨਵਾਦ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

ਸੁਖਬੀਰ ਬਾਦਲ 'ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ 'ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

 ਕਿਸਾਨ ਮਹਾਂ ਪੰਚਾਇਤ ਵਿੱਚ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਹੋਣਗੇ ਸਾਮਲ