ਪੰਜਾਬ

ਬੁੱਢਾ ਦਲ ਦੇ ਮੁਖੀ ਬਾਬਾ ਚੇਤ ਸਿੰਘ ਦੀ ਬਰਸੀ ਸਬੰਧੀ ਮੁਖ ਸਮਾਗਮ

ਕੌਮੀ ਮਾਰਗ ਬਿਊਰੋ | May 08, 2024 09:31 PM

ਦਮਦਮਾ ਸਾਹਿਬ-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ 12 ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 56 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸਬੰਧੀ ਮੁੱਖ ਧਾਰਮਿਕ ਸਮਾਗਮ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸੁਯੋਗ ਅਗਵਾਈ ਨਿਰਦੇਸ਼ਨਾ ਤਹਿਤ, ਸ਼੍ਰੋਮਣੀ ਪੰਥ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ, ਛਾਉਣੀ ਨਿਹੰਗ ਸਿੰਘਾਂ ਵਿਖੇ ਪਰਸੋਂ ਰੋਜ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅੱਜ ਪਵੇਗਾ। ਉਪਰੰਤ ਧਾਰਮਿਕ ਸਮਾਗਮ ਹੋਣਗੇ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬਾਕੀ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਸ਼ਮੂਲੀਅਤ ਕਰਨਗੇ ਉੱਥੇ ਪੰਥ ਪ੍ਰਸਿੱਧ ਰਾਗੀ, ਪ੍ਰਚਾਰਕ ਸਾਹਿਬਾਨ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕਰਨਗੇ। ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਸੰਤ ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ ਵਾਲੇ ਆਪਣੇ ਮਨੋਹਰ ਬਚਨਾਂ ਨਾਲ ਸੰਗਤਾਂ ਨੂੰ ਬੁੱਢਾ ਦਲ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਉਨਾਂ ਦਸਿਆ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ।

Have something to say? Post your comment

 

ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

ਸੁਖਬੀਰ ਬਾਦਲ 'ਤੇ ਹਮਲਾ- ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ ਉਸ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ 'ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

 ਕਿਸਾਨ ਮਹਾਂ ਪੰਚਾਇਤ ਵਿੱਚ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਹੋਣਗੇ ਸਾਮਲ