ਪੰਜਾਬ

ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 10, 2024 06:55 PM
 
ਸੰਗਰੂਰ-ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਵੱਡੇ ਇਕੱਠ ਕਰਕੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਕੀਤਾ ਗਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐਮ ਐਲ ਏ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚੋਂ ਬੀਤੀ ਦੇਰ ਸ਼ਾਮ ਇੰਡਸਟਰੀਅਲ ਚੈਂਬਰ, ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਤੇ ਪੋਲਟਰੀ ਫਾਰਮ ਐਸੋਸੀਏਸ਼ਨ ਦੇ ਹੋਏ ਵੱਡੇ ਇਕੱਠਾਂ ਵਿੱਚ ਉਨ੍ਹਾਂ ਮੀਤ ਹੇਅਰ ਨੂੰ ਆਗਾਮੀ ਚੋਣ ਲਈ ਭਰਪੂਰ ਸਮਰਥਨ ਦਾ ਫੈਸਲਾ ਕੀਤਾ। 
 
ਕੈਬਨਿਟ ਮੰਤਰੀ ਮੀਤ ਹੇਅਰ ਨੇ ਸਮੂਹ ਐਸੋਸੀਏਸ਼ਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਉੱਤੇ ਪੂਰਾ ਖਰਾ ਉਤਰਨ ਦੀ ਕੋਸ਼ਿਸ਼ ਕਰੇਗਾ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਮਿਲੇਗੀ। ਇਸ ਦੇ ਨਾਲ ਕੇਂਦਰ ਵਿੱਚ ਆਪ ਦੇ ਸਹਿਯੋਗ ਨਾਲ ਬਣਨ ਜਾ ਰਹੀ ਸਰਕਾਰ ਵੀ ਉਨ੍ਹਾਂ ਲਈ ਕੰਮ ਕਰੇਗੀ। ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਨੂੰ ਸਨਅਤੀ ਹੱਬ ਬਣਾਇਆ ਜਾਵੇਗਾ ਅਤੇ ਉਦਯੋਗਾਂ ਅਤੇ ਸਵੈ-ਚਲਿਤ ਲਘੂ ਉਦਯੋਗਾਂ ਨੂੰ ਸਥਾਪਤ ਕਰਨ ਲਈ ਸਾਜਗਾਰ ਮਾਹੌਲ ਸਿਰਜਿਆ ਜਾਵੇਗਾ।
 
ਮੀਤ ਹੇਅਰ ਨੇ ਕਿਹਾ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਨਅਤਕਾਰ ਮਿਲਣੀਆਂ ਕਰਵਾ ਕੇ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ। ਇਨਵੈਸਟਮੈਂਟ ਸੰਮੇਲਨ ਦੇ ਚੰਗੇ ਨਤੀਜੇ ਸਾਹਮਣੇ ਆਏ ਅਤੇ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਆਪਣੇ ਯੂਨਿਟ ਸਥਾਪਤ ਕਰ ਰਹੀਆਂ ਹਨ। ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣਾ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਦੀ ਪ੍ਰਮੁੱਖ ਪਹਿਲ ਹੈ। ਆਪ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਅਤੇ ਸੂਬਾ ਵਾਸੀਆਂ ਨੂੰ ਉਨ੍ਹਾਂ ਨੂੰ ਪੈਰਾਂ ਉਤੇ ਖੜ੍ਹੇ ਕਰਨ ਲਈ ਉਦਯੋਗ ਪੱਖੀ ਮਾਹੌਲ ਸਿਰਜ ਰਹੀ ਹੈ। 
 
ਸੰਗਰੂਰ ਵਿਖੇ ਇੰਡਸਟਰੀਅਲ ਚੈਂਬਰ ਅਤੇ ਪੋਲਟਰੀ ਫਾਰਮ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਤੋਂ ਆਪ ਉਮੀਦਵਾਰ ਨੂੰ ਸਾਥ ਮਿਲ ਰਿਹਾ ਹੈ।
 
ਦਿੜ੍ਹਬਾ ਵਿਖੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਆੜ੍ਹਤੀਆ ਐਸੋਸੀਏਸ਼ਨ ਤੇ ਸ਼ੈਲਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਸਾਡੀ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਫਸਲ ਦੀ ਖਰੀਦ ਦੇ ਸੀਜ਼ਨ ਵਿੱਚ ਕਿਸਾਨ, ਮਜ਼ਦੂਰ ਤੋਂ ਲੈ ਕੇ ਇਸ ਨਾਲ ਜੁੜਿਆ ਕੋਈ ਵੀ ਵਿਅਕਤੀ ਖੱਜਲ ਖ਼ੁਆਰ ਨਾ ਹੋਵੇ। ਐਸੋਸੀਏਸ਼ਨਾਂ ਸਰਕਾਰ ਦੇ ਮੰਡੀਕਰਨ ਤੋਂ ਬਹੁਤ ਖੁਸ਼ ਸਨ। 

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ