ਪੰਜਾਬ

“ਭਾਜਪਾ ਹਰਾਓ ਕਾਰਪੋਰੇਟ ਭਜਾਓ ਦੇਸ਼ ਬਚਾਓ’’ ਦੇ ਨਾਹਰੇ ਨੂੰ ਸਾਕਾਰ ਰੂਪ ਦੇਣ ਦਾ ਇਹੀ ਇੱਕੋ-ਇਕ ਰਾਹ: ਪਾਸਲਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 10, 2024 07:00 PM
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸੂਬੇ ਦੇ ਸੰਗਰੂਰ, ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਲੋਕ ਸਭਾ ਹਲਕਿਆਂ ਤੋਂ ‘ਇੰਡੀਆ’ ਗਠਜੋੜ ਦੀ ਪ੍ਰਮੁੱਖ ਭਾਈਵਾਲ ਪਾਰਟੀ, ਕਾਂਗਰਸ (ਆਈ) ਦੇ ਉਮੀਦਵਾਰਾਂ ਸੁਖਪਾਲ ਸਿੰਘ ਖਹਿਰਾ, ਜੀਤ ਮਹਿੰਦਰ ਸਿੰਘ ਸਿੱਧੂ, ਸ਼ੇਰ ਸਿੰਘ ਘੁਬਾਇਆ ਅਤੇ ਬੀਬੀ ਅਮਰਜੀਤ ਕੌਰ ਸਾਹੋਕੇ ਦੀ ਡਟਵੀਂ ਇਮਦਾਦ ਕੀਤੀ ਜਾਵੇਗੀ।
 
ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇਕ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਦਿੱਤੀ ਹੈ।
 
ਵਰਨਣਯੋਗ ਹੈ ਕਿ ਪਾਰਟੀ ਵਲੋਂ ਸੂਬੇ ਦੇ ਬਾਕੀ ਰਹਿੰਦੇ 9 ਲੋਕ ਸਭਾ  ਹਲਕਿਆਂ ਅਤੇ ਚੰਡੀਗੜ੍ਹ ਦੀ ਸੀਟ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ।
 
ਅੱਜ ਦੇ ਐਲਾਨ ਤੋਂ ਪਿਛੋਂ ਇਹ ਸਾਫ ਹੋ ਗਿਆ ਹੈ ਕਿ ਆਰ.ਐਮ.ਪੀ.ਆਈ., ਆਜ਼ਾਦਾਨਾ ਮੁਹਿੰਮ ਚਲਾਉਂਦੀ ਹੋਈ  “ਭਾਜਪਾ ਹਰਾਓ, ਕਾਰਪੋਰੇਟ ਭਜਾਓ, ਸਾਮਰਾਜ ਹਰਾਓ’’ ਦੇ ਆਪਣੇ ਨਾਹਰੇ ਨੂੰ ਸਾਕਾਰ ਰੂਪ ਦੇਣ ਲਈ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਕਰੇਗੀ।
ਆਗੂਆਂ ਨੇ ਪਾਰਟੀ ਸਫਾਂ ਨੂੰ ਉਕਤ ਫੈਸਲਾ ਤਨਦੇਹੀ ਨਾਲ ਲਾਗੂ ਕਰਨ ਦਾ ਸੱਦਾ ਦਿੰਦਿਆਂ ਪ੍ਰਾਂਤ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਹਰ ਮੁਹਾਜ ’ਤੇ ਅਸਲੋਂ ਨਾਕਾਰਾ ਸਿੱਧ ਹੋਈ, ਸਾਂਝੀਵਾਲਤਾ ਦੀ ਕੱਟੜ ਵੈਰੀ, ਭਾਰਤੀ ਸੰਵਿਧਾਨ ਵਿਚਲੇ ਲੋਕਰਾਜੀ, ਧਰਮ ਨਿਰਪੱਖ ਤੇ ਫੈਡਰਲ ਸਰੋਕਾਰਾਂ ਦੇ ਖਾਤਮੇ ਲਈ ਬਜ਼ਿੱਦ, ਮੋਦੀ-ਸ਼ਾਹ ਦੀ ਅਗਵਾਈ ਵਾਲੀ ਕਾਰਪੋਰੇਟ ਪੱਖੀ, ਫਿਰਕੂ-ਫਾਸੀ ਕੇਂਦਰੀ ਸੱਤਾ ਤੋਂ ਮੁਕਤੀ ਹਾਸਲ ਕਰਨ ਲਈ ਪ੍ਰਾਂਤ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੋਂ ਕਾਂਗਰਸ (ਆਈ) ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਨਾਉਣ ਲਈ ਡੱਟ ਕੇ ਵੋਟਾਂ ਪਾਉਣ।
 

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ