ਪੰਜਾਬ

ਬਠਿੰਡਾ ਚ ਚੌਥੇ ਦਿਨ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ : ਜਸਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | May 10, 2024 07:04 PM

ਬਠਿੰਡਾ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ 11 ਤੋਂ ਅੱਜ ਚੌਥੇ ਦਿਨ 7 ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵੱਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਤਰ੍ਹਾਂ ਹੁਣ ਤੱਕ ਬਠਿੰਡਾ ਲੋਕ ਸਭਾ ਹਲਕੇ ਲਈ ਕੁੱਲ 9 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।

 ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਚੌਥੇ ਦਿਨ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਸਬੰਧੀ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸ. ਗੁਰਮੀਤ ਸਿੰਘ ਅਤੇ ਸ. ਰਣਧੀਰ ਸਿੰਘ ਸਿੱਧੂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਸ. ਜੀਤਮਹਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਵੱਲੋਂ ਸ. ਨਿੱਕਾ ਸਿੰਘ ਅਤੇ ਮੀਨਾ ਰਾਣੀ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸੇ ਤਰ੍ਹਾਂ ਹੀ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਪੂਨਮ ਰਾਣੀ ਤੋਂ ਇਲਾਵਾ ਜਗਜੀਵਨ ਬੱਲੀ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ 14 ਮਈ ਨੂੰ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ, ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ। ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ 2024) ਨੂੰ ਨਹੀਂ ਲਈਆਂ ਜਾਣਗੀਆਂ।ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦਾ ਨਤੀਜਾ 4 ਜੂਨ ਐਲਾਨਿਆ ਜਾਵੇਗਾ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ