ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਕੀਤੇ ਦਾਖਲ ਨਾਮਜਦਗੀ ਪੱਤਰ

ਕੌਮੀ ਮਾਰਗ ਬਿਊਰੋ | May 10, 2024 09:49 PM


ਚੰਡੀਗੜ੍ਹ - ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁਖੀ ਵਾਰਸ ਪੰਜਾਬ ਦੇ ਨੇ ਅੱਜ ਸ਼੍ਰੀ ਖਡੂਰ ਸਾਹਿਬ ਸੰਸਦੀ ਸੀਟ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ ਇਹ ਪੱਤਰ ਉਹਨਾਂ ਨੇ ਡਿਬਰੂ ਗਾਰਡ ਜੇਲ ਤੋਂ ਦਾਖਲ ਕੀਤੇ । ਨਾਮਜ਼ਦਗੀ ਪ੍ਰਕਿਰਿਆ ਦੀ ਨਿਗਰਾਨੀ ਡਿਬਰੂਗੜ੍ਹ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ।

ਆਜ਼ਾਦ ਤੌਰ 'ਤੇ ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਪ੍ਰਪੋਜਰ ਸੁਖਚੈਨ ਸਿੰਘ (ਚਾਚਾ) ਨੇ ਏਆਰਓ ਸਿਮਰਨਦੀਪ ਸਿੰਘ ਨੂੰ ਸੌਂਪੇ।ਅੰਮ੍ਰਿਤਪਾਲ ਵੱਲੋਂ ਦਿੱਤੇ ਹਲਫ਼ਨਾਮੇ ਵਿੱਚ ਖੁਲਾਸਾ ਹੋਇਆ ਹੈ ਕਿ ਉਸ ਕੋਲ ਸਿਰਫ਼ ਹਜ਼ਾਰ ਰੁਪਏ ਹਨ। ਅੰਮ੍ਰਿਤਪਾਲ ਕੋਲ ਨਾ ਤਾਂ ਕੋਈ ਜਾਇਦਾਦ ਹੈ ਅਤੇ ਨਾ ਹੀ ਕੋਈ ਗਹਿਣਾ। ਹਾਲਾਂਕਿ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲ ਕਰੀਬ 18.17 ਲੱਖ ਰੁਪਏ ਦੀ ਜਾਇਦਾਦ ਹੈ। ਜਿਸ ਵਿੱਚ ਕਿਰਨਦੀਪ ਕੌਰ ਦੇ ਖਾਤੇ ਵਿੱਚ ਕਰੀਬ 4 ਲੱਖ ਰੁਪਏ ਅਤੇ ਕਰੀਬ 14 ਲੱਖ ਰੁਪਏ ਦੇ ਗਹਿਣੇ ਹਨ।

ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰ ਅਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 14 ਮਈ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। 17 ਮਈ ਤਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ