ਪੰਜਾਬ

ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 10, 2024 09:51 PM

ਸੁਨਾਮ ਊਧਮ ਸਿੰਘ ਵਾਲਾ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਲੋਕਾਂ ਤੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਘਬਰਾ ਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਆਪਣਾ ਹਰ ਹੀਲਾ ਵਰਤਿਆ। ਮਾਣਯੋਗ ਅਦਾਲਤ ਦਾ ਨਤੀਜਾ ਅੱਜ ਆ ਗਿਆ। ਹੁਣ 4 ਜੂਨ ਨੂੰ ਕੇਂਦਰ ਦੀਆਂ ਵਧੀਕੀਆਂ ਖ਼ਿਲਾਫ਼ ਜਨਤਾ ਦਾ ਫ਼ਤਵਾ ਆਵੇਗਾ ਅਤੇ ਭਾਜਪਾ ਦੇ ਤਾਨਾਸ਼ਾਹ ਸਾਸ਼ਨ ਦਾ ਅੰਤ ਹੋਵੇਗਾ।

ਅੱਜ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪਿੰਡਾਂ ਲੋਹਾਖੇੜਾ, ਬੁੱਗਰ, ਮੰਡੇਰ ਖੁਰਦ, ਸ਼ਾਹੋਕੇ, ਢੱਡਰੀਆ, ਰੱਤੋਕੇ, ਤਕੀਪੁਰ, ਮੰਡੇਰ ਕਲਾਂ, ਤੋਗਾਵਾਲ, ਦਿਆਲਗੜ੍ਹ ਤੇ ਝਾੜੋ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ ਪਾਰਟੀ ਕਾਡਰ ਬਹੁਤ ਉਤਸ਼ਾਹਤ ਨਜ਼ਰ ਆਇਆ। ਦੋਵੇਂ ਆਗੂਆਂ ਨੇ ਕਿਹਾ ਕਿ ਸਾਡੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪਿੰਡ ਤੇ ਸ਼ਹਿਰ ਵਾਸੀ ਨੂੰ ਸੂਬੇ ਨੂੰ ਚਲਾਉਣ ਵਾਲੇ ਪ੍ਰੋਗਰਾਮਾਂ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ