ਸੰਸਾਰ

ਅਮਰਿੰਦਰ ਵੱਲੋਂ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ

October 24, 2018 06:51 PM

ਜੈਰੁਸਲੇਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੰਜ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ ਕੀਤੀ ਹੈ | ਇਸ ਦਾ ਉਦੇਸ਼ ਪ੍ਰਦੂਸ਼ਣ ਨੂੰ ਰੋਕਣਾ ਅਤੇ ਸਿੰਚਾਈ ਮਕਸਦਾਂ ਲਈ ਪਾਣੀ ਉਪਲਬੱਧ ਕਰਵਾਉਣਾ ਹੈ |

ਮੁੱਖ ਮੰਤਰੀ ਨੇ ਪੰਜਾਬ ਵਿਚ ਪਾਣੀ ਦੀ ਸੰਭਾਲ ਨੂੰ ਬੜ੍ਹਾਵਾ ਦੇਣ ਅਤੇ ਪਾਣੀ ਦੇ ਪ੍ਰਬੰਧਨ ਦੇ ਮੁੱਦੇ 'ਤੇ ਇਜ਼ਰਾਈਲ ਦੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੂਵਲ ਸਟੈਨਿਟਜ਼ ਨਾਲ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ |

ਇਜ਼ਰਾਈਲ ਵਿਚ ਖੇਤੀ ਮਕਸਦਾਂ ਲਈ 95 ਫੀਸਦੀ ਸੀਵਰੇਜ ਦਾ ਪਾਣੀ ਸੋਧਣ ਦੇ ਤੱਥਾਂ ਤੋਂ ਮੁੱਖ ਮੰਤਰੀ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਾ ਪ੍ਰਬੰਧ ਉਹ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਕਰਨਾ ਚਾਹੁੰਦੇ ਹਨ |

ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੇ ਮੋਰਚੇ ਉੱਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਇਜ਼ਰਾਈਲ ਦੇ ਮੰਤਰੀ ਨੂੰ ਜਾਣੂ ਕਰਵਾਇਆ ਕਿਉਂਕਿ ਇਨ੍ਹਾਂ ਸਮੱਸਿਆਵਾਂ ਦੇ ਨਤੀਜੇ ਵਜੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਹੈ ਅਤੇ ਜਲ ਸਰੋਤ ਪੰਜਾਬ ਲਈ ਲਗਾਤਾਰ ਚੁਣੌਤੀ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਇਸੇ ਚੁਣੌਤੀ ਦੇ ਕਾਰਨ ਸਰਕਾਰ ਪਾਣੀ ਵਰਗੇ ਵਢਮੁੱਲੇ ਸਰੋਤ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ-ਕਣਕ ਦੇ ਚੱਕਰ ਵਿਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ |

ਡਾ. ਸਟੈਨਿਟਜ਼ ਨੇ ਦੱਸਿਆ ਕਿ ਇਜ਼ਰਾਈਲ ਇਸ ਸਬੰਧ ਵਿਚ ਉਨ੍ਹਾਂ ਦੀ ਹਰ ਮਦਦ ਕਰ ਕੇ ਖੁਸ਼ ਹੋਵੇਗਾ | ਉਨ੍ਹਾਂ ਕਿਹਾ ਕਿ ਭਾਰਤ ਦੇ ਨਾਲ ਨੇੜੇ ਦੇ ਇਤਿਹਾਸਕ, ਸੱਭਿਆਚਾਰਕ ਅਤੇ ਵਪਾਰਕ ਸਬੰਧਾਂ ਦੇ ਕਾਰਨ ਉਨ੍ਹਾਂ ਨੂੰ ਇਸ ਸਬੰਧ ਵਿਚ ਹੋਰ ਵੀ ਖੁਸ਼ੀ ਹੋਵੇਗੀ | ਮੰਤਰੀ ਨੇ ਕੁਲ ਲੋੜ ਅਤੇ ਉਪਲਬੱਧਤਾ ਦੇ ਅਨੁਮਾਨ ਰਾਹੀਂ ਢੁੱਕਵੇਂ ਪਾਣੀ ਪ੍ਰਬੰਧਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਜ਼ਰਾਈਲ ਲਗਾਤਾਰ ਪੰਜਵੇਂ ਸਾਲ ਸੋਕੇ ਦਾ ਸਾਹਮਣਾ ਕਰ ਰਿਹਾ ਹੈ ਪਰ ਇਹ ਵੱਖ ਵੱਖ ਤਰੀਕਿਆਂ ਰਾਹੀਂ ਆਪਣੀਆਂ ਪਾਣੀ ਦੀਆਂ ਜ਼ਰੂਰਤਾਂ ਦਾ ਪ੍ਰਬੰਧ ਕਰ ਰਿਹਾ ਹੈ | ਇਸ ਵੱਲੋਂ ਆਪਣੀਆਂ 80 ਫੀਸਦੀ ਘਰੇਲੂ ਜ਼ਰੂਰਤਾਂ ਲਈ ਖਾਰੇ ਪਾਣੀ ਦੀ ਦੋਹਰੀ ਸੁਧਾਈ ਕਰਕੇ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਇਸ ਸਬੰਧ ਵਿਚ ਲੋਕਾਂ ਨੂੰ ਜਾਗਰੁਕ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ |

ਮੁੱਖ ਮੰਤਰੀ ਨੇ ਦੋਵਾਂ ਧਿਰਾਂ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਮੰਤਰੀ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ |

ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੁਰਾਣੇ ਸ਼ਹਿਰ ਜੈਰੁਸਲੇਮ ਦੇ ਵੱਖ ਵੱਖ ਸਥਾਨਾਂ 'ਤੇ ਗਏ | ਉਨ੍ਹਾਂ ਨੇ ਇੰਡੀਅਨ ਹੋਸਪਾਈਸ ਦਾ ਵੀ ਦੌਰਾ ਕੀਤਾ | ਇਹ ਯਾਦਗਾਰ 800 ਸਾਲਾ ਪੁਰਾਣੀ ਹੈ | ਇਸ ਦੀ ਭਾਰਤੀ ਮੁਸਲਮਾਨਾਂ ਵਿਚ ਬਹੁਤ ਜ਼ਿਆਦਾ ਮਾਣਤਾ ਹੈ | ਇਹ ਯਾਦਗਾਰ ਹਜ਼ਰਤ ਫਰੀਦ ਉਦ-ਦੀਨ ਗੰਜ ਸ਼ਕਰ ਜਾਂ ਬਾਬਾ ਫਰੀਦ ਦਾ ਪਵਿੱਤਰ ਸਥਾਨ ਹੈ | ਹੋਸਪਾਈਸ ਦਾ ਤੋਹਫਾ ਸਥਾਨਕ ਲੋਕਾਂ ਵੱਲੋਂ ਸੂਫੀ ਸੰਤ ਨੂੰ ਦਿੱਤਾ ਗਿਆ ਸੀ | ਇਹ ਸੂਫੀ ਸੰਤ ਪੰਜਾਬ ਦੇ ਫਰੀਦਕੋਟ ਤੋਂ ਸਨ ਅਤੇ ਵਿਸ਼ਵਾਸ ਕੀਤਾ ਜਾਂਦਾ ਹੈ ਕਿ ਉਹ ਕੁਝ ਸਮੇਂ ਲਈ ਜੈਰੁਸਲੇਮ ਵਿਖੇ ਠਹਿਰੇ ਸਨ | ਮੁੱਖ ਮੰਤਰੀ ਦੇ ਨਾਲ ਇਜ਼ਰਾਈਲ ਵਿਚ ਭਾਰਤੀ ਰਾਜਦੂਤ ਪਵਨ ਕਪੂਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਸਕੱਤਰ ਵਿਸਵਜੀਤ ਖੰਨਾ ਅਤੇ ਡੀ.ਆਈ.ਜੀ ਇਨਟੈਲੀਜੈਂਸ ਦਿਨਕਰ ਗੁਪਤਾ ਵੀ ਸਨ |

ਇਸ ਤੋਂ ਪਹਿਲਾਂ ਇਜ਼ਰਾਈਲੀ ਨਿਵੇਸ਼ ਅਤੇ ਵਪਾਰ ਨੂੰ ਆਕਰਸ਼ਿਤ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਸੂਬੇ ਭਰ ਦੇ ਵੱਖ ਵੱਖ ਸੈਕਟਰਾਂ ਵਿਚ ਨਿਵੇਸ਼ ਕਰਨ ਨੂੰ ਤਿਆਰ ਇਜ਼ਰਾਈਲੀ ਕੰਪਨੀਆਂ ਨੂੰ ਆਪਣੀ ਸਰਕਾਰ ਵੱਲੋਂ ਹਰ ਸਹਾਇਤਾ ਦੇਣ ਦਾ ਵਾਅਦਾ ਕੀਤਾ |

'ਪੰਜਾਬ ਵਿਚ ਨਿਵੇਸ਼ ਦੇ ਮੌਕੇ' ਸਬੰਧੀ ਇੱਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰ ਨੂੰ ਬੜ੍ਹਾਵਾ ਦੇਣ ਵਾਸਤੇ ਇਸ ਨੂੰ ਸੁਖਾਲਾ ਬਣਾਇਆ ਹੈ | ਸੂਬਾ ਸਰਕਾਰ ਵੱਲੋਂ ਸਸਤੀ ਬਿਜਲੀ ਦੇਣ ਤੋਂ ਇਲਾਵਾ ਇੱਕ ਖਿੜਕੀ ਪ੍ਰਵਾਨਗੀ ਮੁਹੱਈਆ ਕਰਵਾਈ ਜਾ ਰਹੀ ਹੈ | ਸੂਬੇ ਵਿਚ ਸੰਚਾਰ ਅਤੇ ਟਰਾਂਸਪੋਰਟ ਦਾ ਬਹੁਤ ਜ਼ਿਆਦਾ ਵਧੀਆ ਪ੍ਰਬੰਧ ਹੈ | ਇਹ ਸੈਮੀਨਾਰ ਇਜ਼ਰਾਈਲ-ਏਸ਼ੀਅਨ ਚੈਂਬਰ ਆਫ ਕਮਰਸ ਦੇ ਸਹਿਯੋਗ ਨਾਲ ਭਾਰਤੀ ਦੂਤਾਵਾਸ ਵੱਲੋਂ ਤਲ ਅਵੀਵ ਵਿਖੇ ਆਯੋਜਿਤ ਕਰਵਾਇਆ ਗਿਆ |

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਚਾਰ ਹਵਾਈ ਅੱਡੇ ਹੋਣ ਤੋਂ ਇਲਾਵਾ ਪੰਜਾਬ ਮੱਧ ਪੂਰਵ ਲਈ ਇੱਕ ਪ੍ਰਮੁੱਖ ਲਾਂਘਾ ਹੈ | ਉਨ੍ਹਾਂ ਨੇ ਸੈਮੀਨਾਰ ਦੌਰਾਨ ਉੱਘੇ ਉਦਯੋਗਪਤੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਾਹਮਣੇ ਇੱਕ ਵਿਸਤ੍ਰਤ ਪੇਸ਼ਕਾਰੀ ਵੀ ਕੀਤੀ ਜਿਸ ਵਿਚ ਦੁਨੀਆਂ ਦੇ ਪ੍ਰਮੁੱਖ ਉਦਯੋਗਪਤੀਆਂ ਲਈ ਪੰਜਾਬ ਵਪਾਰ ਦਾ ਇੱਕ ਵਧੀਆ ਸਥਾਨ ਹੋਣ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿਚ ਬਹੁਤ ਵਧੀਆ ਯੂਨੀਵਰਸਿਟੀਆਂ ਹਨ ਜੋ ਸਿੱਖਿਅਤ, ਹੁਨਰਮੰਦ ਅਤੇ ਸਖ਼ਤ ਮਿਹਨਤੀ ਮਾਨਵੀ ਸ਼ਕਤੀ ਮੁਹੱਈਆ ਕਰਵਾ ਰਹੀਆਂ ਹਨ ਜੋ ਕਿ ਵਪਾਰ ਨੂੰ ਬੜ੍ਹਾਵਾ ਦੇਣ ਅਤੇ ਇਸ ਨੂੰ ਸਥਾਪਤ ਕਰਨ ਲਈ ਜ਼ਰੂਰੀ ਹੈ |

ਮੁੱਖ ਮੰਤਰੀ ਨੇ ਅੱਗੇ ਕਿਹਾ, ''ਜਦੋਂ ਤੁਸੀਂ ਪੰਜਾਬ ਆਉਗੇ, ਅਸੀਂ ਤੁਹਾਡਾ ਬਾਹਾਂ ਉਲਾਰ ਕੇ ਸਵਾਗਤ ਕਰਾਂਗੇ ਅਤੇ ਤੁਹਾਡੇ ਵਪਾਰਕ ਉਦਮਾਂ ਵਿਚ ਤੁਹਾਡੀ ਮਦਦ ਕਰਾਂਗੇ'' | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਮੌਕਾ ਪੰਜਾਬ ਅਤੇ ਇਜ਼ਰਾਈਲ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਰਗਰ ਹੋਵੇਗਾ |

ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੋਲਰ ਪਾਵਰ ਪ੍ਰਾਜੈਕਟਾਂ ਵਿਚ ਵੱਡੇ ਫਾਈਦੇ ਦੇਣ ਲਈ ਧਿਆਨ ਕੇਂਦਰਤ ਕਰ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਖੇਤਾਂ ਵਿਚ ਸੋਲਰ ਮੋਟਰ ਪੰਪ ਸਥਾਪਤ ਕਰਨ ਦੀ ਤਵੱਕੋ ਰਖਦੀ ਹੈ ਅਤੇ ਸੂਬਾ ਸਰਕਾਰ ਨੇ ਨਵੀਂਆਂ ਇਮਾਰਤਾਂ ਵਾਸਤੇ ਪਹਿਲਾਂ ਹੀ ਸੋਲਰ ਸਿਸਟਮ ਨੂੰ ਜ਼ਰੂਰੀ ਬਣਾ ਦਿੱਤਾ ਹੈ |

ਪਿਛਲੇ 40 ਸਾਲਾਂ ਤੋਂ ਭਾਰਤ ਨੂੰ ਅਨਾਜ ਸੁਰੱਖਿਆ ਵਿਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਨਾਲ ਸੂਬੇ ਦੀ ਖੇਤੀਬਾੜੀ ਨੂੰ ਹੁਣ ਚੁਣੌਤੀਆਂ ਦਰਪੇਸ਼ ਹਨ | ਉਨ੍ਹਾਂ ਨੇ ਸੂਬੇ ਵਿਚ ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਅਤੇ ਸੂਬੇ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਦੀ ਗੱਲ ਦੁਹਰਾਈ | ਉਨ੍ਹਾਂ ਕਿਹਾ ਕਿ ਇਜ਼ਰਾਈਲ ਦੀ ਤੁਪਾ ਸਿੰਚਾਈ ਤਕਨਾਲੋਜੀ ਬਹੁਤ ਵਧੀਆ ਹੈ ਅਤੇ ਪੰਜਾਬ ਇਸ ਨੂੰ ਅਪਣਾ ਸਕਦਾ ਹੈ |

ਮੁੱਖ ਮੰਤਰੀ ਨੇ ਪੰਜਾਬ ਵਿਚ ਸਨਅਤੀਕਰਨ ਦੇ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਰੱਖਿਆ ਜਿਸ ਨੂੰ 1947 ਦੇ ਬਟਵਾਰੇ ਦੌਰਾਨ ਵੱਡੀ ਢਾਹ ਲੱਗੀ ਅਤੇ ਇਸ ਤੋਂ ਬਾਅਦ 1966 ਵਿਚ ਵੀ ਇਸ ਨੂੰ ਇਸ ਖੇਤਰ ਵਿਚ ਨੁਕਸਾਨ ਉਠਾਣਾ ਪਿਆ | ਉਨ੍ਹਾਂ ਕਿਹਾ ਕਿ ਉਦਮੀ ਭਾਵਨਾ ਅਤੇ ਮਜ਼ਬੂਤੀ ਦੇ ਕਾਰਨ ਪੰਜਾਬੀ ਇਜ਼ਰਾਈਲ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਦੇ ਸਮਰਥਨ ਨਾਲ ਸੂਬੇ ਦੀ ਤਕਦੀਰ ਬਦਲ ਸਕਦੇ ਹਨ |

ਕੈਪਟਨ ਅਮਰਿੰਦਰ ਸਿੰਘ ਨੇ 1971 ਵਿਚ ਕੀਤੇ ਇਜ਼ਰਾਈਲ ਦੇ ਆਪਣੇ ਦੌਰੇ ਨੂੰ ਵੀ ਯਾਦ ਕੀਤਾ ਜਦੋਂ ਉਹ ਇਜ਼ਰਾਈਲ ਦੇ ਲੋਕਾਂ ਦੀਆਂ ਭਾਵਨਾ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਸਨ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਭਾਵਨਾ ਆਉਂਦਿਆਂ ਮਹੀਨਿਆਂ ਦੌਰਾਨ ਪੰਜਾਬ ਨਾਲ ਸਹਿਯੋਗ ਅਤੇ ਭਾਈਵਾਲੀ ਵਿਚ ਵਾਧੇ ਨਾਲ ਰੂਪਮਾਨ ਹੋਵੇਗੀ |

ਇਸ ਸੈਮੀਨਾਰ ਵਿਚ ਹਾਜ਼ਰ ਇਜ਼ਰਾਈਲ ਦੇ ਉਘੇ ਉਦਯੋਗਪਤੀਆਂ ਵਿਚ ਸੋਲਵ ਸੋਲਰ ਐਨਰਜੀ ਦੇ ਸੀ.ਈ.ਓ ਡਰੋਰ ਗਰੀਨ, ਇਜ਼ਰਾਈਲ-ਭਾਰਤ ਚੈਂਬਰ ਆਫ ਕਮਰਸ ਦੇ ਚੇਅਰਮੈਨ ਅਨਤ ਬਰਨਸਟੀਨ-ਰੀਚ, ਵੀਬਾਯੇ ਦੇ ਸੀ.ਈ.ਓ ਐਮਿਲ ਗੁਬਰਮੈਨ, ਬਾਈਓਫੀਡ ਦੇ ਸੀ.ਈ.ਓ ਨਿਮਰੋਦ ਇਜ਼ਰਾਈਲੀ, ਏ.ਐਮ.ਐਸ ਟੈਕਨੋਲੋਜੀਜ਼ ਦੇ ਸੀ.ਈ.ਓ ਗਿਲ ਮੀਰੋਵਿਚ, ਮੈਨੇਜਰ ਆਰਥਿਕ ਮੰਤਰਾਲੇ, ਇਜ਼ਰਾਈਲ ਸਰਕਾਰ ਸਾਗੀ ਇੱਚਰ ਅਤੇ ਨਾਨਦਾਨਜੈਨ ਦੇ ਡਾਇਰੈਕਟਰ ਅਮਨੋਨ ਓਫੇਨ ਸ਼ਾਮਲ ਸਨ |

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ