ਨੈਸ਼ਨਲ

ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ 'ਤੇ ਲਗਾਈ ਗਈ ਭਾਰੀ ਕਸਟਮ ਡਿਊਟੀ, ਵਿਕਰਮਜੀਤ ਸਿੰਘ ਸਾਹਨੀ ਨੇ ਮੁੱਦਾ ਉਠਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 02, 2024 06:19 PM

ਨਵੀਂ ਦਿੱਲੀ-ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰ. ਵਿਕਰਮਜੀਤ ਸਿੰਘ ਸਾਹਨੀ ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ 'ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ।

ਸ੍ਰ. ਸਾਹਨੀ ਨੇ ਕਿਹਾ ਕਿ ਕਸਟਮ ਡਿਊਟੀ ਵਿੱਚ ਭਾਰੀ ਵਾਧੇ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਬਰਾਮਦ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਨ ਕਿਸਾਨ ਪ੍ਰੇਸ਼ਾਨੀ ਵਿੱਚ ਹਨ। ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ ਲਈ ਨਵੀਂ ਦਰ 33 ਰੁਪਏ ਪ੍ਰਤੀ ਕਿਲੋ ਤੋਂ ਵਧਾ ਕੇ 98 ਰੁਪਏ ਪ੍ਰਤੀ ਕਿਲੋ ਕਰ ਦਿੱਤੀ ਗਈ ਹੈ, ਇਸ ਵੱਡੇ ਵਾਧੇ ਨੇ ਪੰਜਾਬ ਦੇ ਕਿੰਨੂ ਕਿਸਾਨਾਂ ਅਤੇ ਬਰਾਮਦਕਾਰਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖਤਰਾ ਪੈਦਾ ਕਰ ਦਿੱਤਾ ਹੈ।
ਸ਼੍ਰੀ ਪੀਯੂਸ਼ ਗੋਇਲ ਨੇ ਸ੍ਰ. ਸਾਹਨੀ ਨਾਲ ਸੰਪਰਕ ਕਰਕੇ ਦੱਸਿਆ ਹੈ ਕਿ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਚੱਲ ਰਹੀਆਂ ਦੁਵੱਲੀਆਂ ਮੀਟਿੰਗਾਂ ਦੌਰਾਨ ਹੋਣ ਵਾਲੀ ਚਰਚਾ ਵਿੱਚ ਵਿਆਪਕ ਆਰਥਿਕ ਭਾਈਵਾਲੀ ਬਾਰੇ ਇੱਕ ਸਮਝੌਤਾ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ।
ਇਸ ਤੋਂ ਇਲਾਵਾ, ਬਜਟ ਬਾਰੇ ਬੋਲਦਿਆਂ, ਸ੍ਰ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਬਜਟ ਵਿੱਚ ਕਿਸਾਨ ਸੰਮਾਨ ਨਿਧੀ ਲਈ 60, 000 ਕਰੋੜ ਰੁਪਏ ਦੀ ਰਕਮ ਰੱਖੇ ਜਾਣ ਦੀ ਸ਼ਲਾਘਾ ਕੀਤੀ, ਜਿਸ ਤਹਿਤ ਹਰੇਕ ਕਿਸਾਨ ਨੂੰ 6, 000 ਰੁਪਏ ਦੀ ਮਹੱਤਵਪੂਰਨ ਸਾਲਾਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਹਾਲਾਂਕਿ, ਇੱਕ ਵਿਆਪਕ ਬਜਟ ਵਿੱਚ ਵੱਖ ਵੱਖ ਫਸਲਾਂ ਲਈ ਐਮ ਐਸ ਪੀ, ਐਫਪੀਓ ਨੂੰ ਉਤਸ਼ਾਹਿਤ ਕਰਨ ਅਤੇ ਸਾਡੇ ਵਾਤਾਵਰਣ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਰਕਮਾਂ ਰੱਖੇ ਜਾਣ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ