ਪੰਜਾਬ

ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ | April 26, 2025 01:51 PM

ਕੋਟਕਪੂਰਾ  - ਵਿਸ਼ਵ ਸਿੱਖ ਕੌਂਸਲ ਵੱਲੋਂ ਪੰਚ-ਪ੍ਰਧਾਨੀ (ਪੰਜ-ਸਿੰਘਾਂ) ਦੀ ਅਗਵਾਈ ਹੇਠ ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਪਿੰਡ ਢੀਮਾਂ ਵਾਲੀ ਜਿਲ੍ਹਾ ਫਰੀਦਕੋਟ ਵਿਖੇ ਇੱਕ ਰੋਜ਼ਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲਾਗਲੇ 15 ਪਿੰਡਾਂ ਦੇ ਕਰੀਬ 500 ਤੋਂ ਵੱਧ ਬੱਚਿਆਂ ਨੇ ਭਾਗ ਲਿਆ।
ਗੁਰਮਤਿ ਵਿਰਸੇ ਨਾਲ ਜੋੜਨ ਲਈ ਬੱਚਿਆਂ ਦਾ ਇਤਿਹਾਸਕ ਜਾਣਕਾਰੀ ਸਬੰਧੀ ਲਿਖਤੀ ਪ੍ਰੀਖਿਆ ਲੈਣ ਦੇ ਨਾਲ-ਨਾਲ ਇਤਿਹਾਸਕ ਜਾਣਕਾਰੀ ਦੇ ਅਧਾਰ ਤੇ ਪ੍ਰਸ਼ਨ-ਉੱਤਰੀ ਮੁਕਾਬਲਾ ਅਤੇ ਦੇਸੀ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਦੁਆਰਾ ਸਿੱਖ ਵਿਰਸੇ ਨਾਲ ਸਬੰਧਿਤ ਕਵਿਤਾਵਾਂ ਅਤੇ ਲੇਖ ਪੜ੍ਹੇ ਗਏ। ਭਾਈ ਮੱਖਣ ਸਿੰਘ ਸੰਗਰੂਰ, ਭਾਈ ਪਿੱਪਲ ਸਿੰਘ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਗੁਰਮੁਖਾਂ ਨੇ ਬੱਚਿਆਂ ਨਾਲ ਵਡਮੁੱਲੇ ਵਿਚਾਰਾਂ ਸਾਂਝੇ ਕੀਤੇ। ਪੰਜ ਸਿੰਘਾਂ ਵੱਲੋਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਗੁਰਮਤਿ ਤੇ ਵਿਰਸੇ ਨਾਲ ਜੋੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਅਤੇ ਸਹਿਯੋਗ ਦੇਣ ਵਾਲੇ ਗੁਰਸਿੱਖਾਂ ਨੂੰ ਮੈਡਲ, ਸ਼ੀਲਡਾਂ ਅਤੇ ਧਾਰਮਿਕ ਕਿਤਾਬਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਢੀਮਾਂ ਵਾਲੀ ਦੇ ਗੱਤਕਈ ਸਿੰਘਾਂ ਦੀ ਟੀਮ ਵੱਲੋਂ ਸ਼ਸ਼ਤਰ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਅਖੀਰ ਵਿੱਚ ਪਿੰਡ ਢੀਮਾਂ ਵਾਲੀ ਦੀ ਸੰਗਤ, ਭਾਈ ਘਨਈਆ ਜੀ ਸੇਵਾ ਸੁਸਾਇਟੀ, ਗੁਰਮਤਿ ਪ੍ਰਚਾਰ ਜਥਾ ਸਲ੍ਹੀਣਾ, ਜਿਲ੍ਹਾ ਮੋਗਾ, ਗੁਰਮਤਿ ਪ੍ਰਚਾਰ ਜਥਾ ਤਲਵੰਡੀ ਦਸੌਂਧਾ ਸਿੰਘ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਭਾਈ ਬਲਕਾਰ ਸਿੰਘ ਫਿਰੋਜ਼ਪੁਰ, ਭਾਈ ਸੁਖਦੇਵ ਸਿੰਘ ਜ਼ੀਰਾ, ਭਾਈ ਸ਼ਾਮ ਸਿੰਘ ਮੋਗਾ, ਡਾਕਟਰ ਪਿੱਪਲ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਬਲਵਿੰਦਰ ਸਿੰਘ ਢੀਮਾਂ ਵਾਲੀ ਸਮੇਤ ਵੱਖ ਵੱਖ ਪਿੰਡਾਂ ਤੋਂ ਸਹਿਯੋਗੀ ਗੁਰਮੁਖ ਪਿਆਰੇ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

Have something to say? Post your comment

 
 
 
 

ਪੰਜਾਬ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਰਾਜਨੀਤਿਕ ਪ੍ਰਵਾਨਗੀ ਰੱਦ ਕਰਨ 'ਤੇ ਹਾਈ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ, ਕਈ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਫਿਰੌਤੀਆਂ, ਗੋਲੀਆਂ ਅਤੇ ਗੈਂਗਸਟਰਾਂ ਦਾ ਖ਼ੌਫ਼, ਆਪ ਸਰਕਾਰ ਦੇ ਰਾਜ ਵਿੱਚ ਕੋਈ ਵੀ ਸੁਰੱਖਿਅਤ ਨਹੀਂ: ਪਰਗਟ ਸਿੰਘ

ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਮੋਹਾਲੀ ਵਿਚ ਸ਼ਾਂਤਮਈ ਬੰਦ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ