ਸਿਹਤ ਅਤੇ ਫਿਟਨੈਸ

ਡਬਲਿਊ ਐਚ ਓ ਵਲੋਂ ਚੇਤਾਵਨੀ : ਦੁਨੀਆ ਵਿਚ ਮੌਤਾਂ ਦਾ ਅੰਕੜਾ ਦੁਗਣਾ ਹੋ ਸਕਦਾ ਹੈ

ਪ੍ਰਭ ਕਿਰਨ ਸਿੰਘ ਕੌਮੀ/ਮਾਰਗ ਬਿਉਰੋ | September 26, 2020 02:18 PM

ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਕੋਰੋਨਾ ਦੇ ਬੇਕਾਬੂ ਹੋ ਰਹੇ ਮਾਮਲਿਆਂ ਦੇ ਵਿਚਕਾਰ ਇਕ ਵਾਰ ਫਿਰ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਵਿਸ਼ਵ ਪੱਧਰ 'ਤੇ ਹੋਰ ਸਖਤ ਕਦਮ ਨਾ ਚੁੱਕੇ ਗਏ ਤਾਂ ਦੁਨੀਆ ਭਰ ਵਿਚ ਮੌਤਾਂ ਦਾ ਅੰਕੜਾ 20 ਲੱਖ ਤੋਂ ਪਾਰ ਜਾ ਸਕਦਾ ਹੈ ‌। ਜ਼ਿਕਰਯੋਗ ਹੈ ਕਿ ਇਸ ਵਕਤ ਦੁਨੀਆਂ ਭਰ ਵਿਚ ਇਸ ਮਹਾਂ ਮਾਰੀ ਕਾਰਨ ਲਗਭਗ 10 ਲੋਕ ਆਪਣੀ ਜਾਨ ਗੁਆ ਚੁੱਕੇ ਹਨ ।

ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਜੇਕਰ ਵੱਖੋ ਵੱਖਰੇ ਦੇਸ਼ ਅਤੇ ਲੋਕ ਮਹਾਂਮਾਰੀ ਨਾਲ ਨਜਿੱਠਣ ਲਈ ਇਕੱਠੇ ਨਹੀਂ ਹੁੰਦੇ ਤਾਂ 10 ਲੱਖ ਹੋਰ ਮੌਤਾਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਡਬਲਯੂਐਚਓ ਦੇ ਐਮਰਜੈਂਸੀ ਪ੍ਰੋਗਰਾਮ ਦੇ ਡਾਇਰੈਕਟਰ ਮਾਈਕਲ ਰਿਆਨ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 10 ਲੱਖ ਦਾ ਅੰਕੜਾ ਡਰਾਉਣਾ ਹੈ । ਉਨ੍ਹਾਂ ਨੇ ਕਿਹਾ, "ਕੀ ਅਸੀਂ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੂਹਕ ਤੌਰ 'ਤੇ ਕਦਮ ਚੁੱਕਣ ਲਈ ਤਿਆਰ ਹਾਂ?" "ਜੇ ਅਸੀਂ ਹੋਰ ਸਖ਼ਤ ਕਦਮ ਨਹੀਂ ਚੁੱਕਦੇ ... ਹਾਂ, ਅਸੀਂ ਬਦਕਿਸਮਤੀ ਨਾਲ ਹੋਰ ਵੀ ਮੌਤਾਂ ਦੇ ਵੱਧ ਨੰਬਰ ਦੇਖ ਸਕਦੇ ਹਾਂ"

ਦੱਸ ਦੇਈਏ ਕਿ ਕੋਰੋਨਾ ਨਾਲ ਪੀੜਤ ਅਮਰੀਕਾ ਦੁਨੀਆ ਦਾ ਸਭ ਤੋਂ ਪ੍ਰਭਾਵਤ ਦੇਸ਼ ਹੈ ਅਤੇ 2 ਲੱਖ ਤੋਂ ਵੱਧ ਲੋਕ ਇਸ ਮਾਰੂ ਵਾਇਰਸ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦੋਂ ਕਿ ਸੰਕਰਮਿਤ ਲੋਕਾਂ ਦੀ ਗਿਣਤੀ 70 ਲੱਖ 32 ਹਜ਼ਾਰ ਤੋਂ ਵੱਧ ਹੈ। ਅਮਰੀਕਾ ਵਿਚ 41, 01, 514 ਐਕਟਿਵ ਕੇਸ ਹਨ, ਜਦੋਂ ਕਿ 27, 27, 335 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਦੂਜੇ ਪਾਸੇ, ਦੂਜੇ ਸਥਾਨ 'ਤੇ ਭਾਰਤ ਵੀ, ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਜੋ ਅਸੀਂ ਕੌਮੀ ਮਾਰਗ ਦੇ ਪਾਠਕਾਂ ਨੂੰ ਪਹਿਲਾਂ ਹੀ ਇਕ ਵੱਖਰੀ ਖ਼ਬਰ ਰਾਹੀਂ ਦਸ ਚੁੱਕੇ ਹਾਂ ।

 

Have something to say? Post your comment

 

ਸਿਹਤ ਅਤੇ ਫਿਟਨੈਸ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ  

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਸ਼ੁਗਰ ਦੇ ਮਰੀਜਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸੁਲ^ਗੋ

ਮਾਨਸਿਕ ਸਿਹਤ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ ਸੀਬਾ ਸਕੂਲ ਵਿਖੇ

ਕੋਵਿਡ ਪਾਜ਼ੇਟਿਵ ਲੋਕਾਂ ਜਾਨ ਬਚਾਉਣ ਵਾਲੀ ਇੱਕ ਹੋਰ ਦਵਾਈ ਮਿਲੀ

ਜਪਾਨ ਦੀ ਰਵਾਇਤੀ ਪਲਮ ਵਾਈਨ, ਹੁਣ ਭਾਰਤ ਵਿੱਚ