ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

ਕੌਮੀ ਮਾਰਗ ਬਿਊਰੋ | January 15, 2021 04:49 PM


  • ਚੰਡੀਗੜ੍ਹ,  

    ਪੰਜਾਬ ਸਰਕਾਰ ਨੇ ਸੂਬੇ ’ਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਣ ਤੱਕ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਜਦਕਿ ਬਾਕੀ ਪਿੰਡਾਂ ’ਚ ਬੂਟੇ ਲਾਉਣ ਦੀ ਮੁਹਿੰਮ ਜਾਰੀ ਹੈ।

    ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ’ਚ ਹਰਿਆਲੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ’ਚ ਪੂਰੀ ਦੁਨੀਆਂ ਮੌਸਮੀ ਤਬਦੀਲੀਆਂ ਕਾਰਨ ਕਈ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੌਸਮੀ ਤਬਦੀਲੀਆਂ ਨੂੰ ਠੱਲ੍ਹ ਪਾਉਣ ਅਤੇ ਹਰਿਆਲੀ ਵਧਾਉਣ ਲਈ ਤਿਆਰ ਕੀਤੀ ਯੋਜਨਾ ਤਹਿਤ ਸੂਬੇ ਵਿੱਚ ਵੱਡੇ ਪੱਧਰ ’ਤੇ ਵਣ ਹੇਠਲਾ ਖੇਤਰ ਵਧਾਇਆ ਜਾ ਰਿਹਾ ਹੈ।

    ਸ. ਧਰਮਸੋਤ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 76.25 ਲੱਖ ਬੂਟੇ 12986 ਪਿੰਡਾਂ ਵਿੱਚ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੁਨੀਆਂ ਤੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਪ੍ਰਕਾਸ਼ ਪੁਰਬ ਨੂੰ ਚਿਰਸਥਾਵੀਂ ਯਾਦ ਬਣਾਉਣ ਦੇ ਮਕਸਦ ਨਾਲ ਸੂਬੇ ਭਰ ’ਚ 432 ‘ਨਾਨਕ ਬਗੀਚੀਆਂ’ ਵੀ ਤਿਆਰ ਕੀਤੀਆਂ ਗਈਆਂ ਸਨ ਤਾਂ ਜੋ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਣੇ ਹੋਏ ਗੁਰੂ ਸਾਹਿਬ ਵੱਲੋਂ ਵਾਤਾਵਰਣ ਪ੍ਰਤੀ ਦਿੱਤੇ ਸੁਨੇਹੇ ਨੂੰ ਵੀ ਜ਼ਮੀਨੀ ਹਕੀਕਤ ਵਿੱਚ ਬਦਲਿਆ ਜਾ ਸਕੇ।

    ਜੰਗਲਾਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 66 ਲੱਖ ਬੂਟੇ ਸੂਬੇ ਦੇ 6986 ਪਿੰਡਾਂ ‘ਚ ਲਗਾਏ ਜਾ ਚੁੱਕੇ ਹਨ।

    ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ 2.45 ਕਰੋੜ ਬੂਟੇ ਵੱਖ-ਵੱਖ ਸਕੀਮਾਂ/ਮੁਹਿੰਮਾਂ ਦੌਰਾਨ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਕੇਵਲ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਦਿਸ਼ਾ ’ਚ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਹਰ ਪਿੰਡ ’ਚ 550 ਬੂਟੇ ਲਗਾਉਣ ਦੀ ਮੁਹਿੰਮ ’ਚ ਖਤਮ ਹੋਏ/ਮਰੇ ਚੁੱਕੇ ਬੂਟਿਆਂ ਦੀ ਥਾਂ ਨਵੇਂ ਬੂਟੇ ਲਗਾਏ ਜਾ ਚੁੱਕੇ ਹਨ।

    ਜੰਗਲਾਤ ਮੰਤਰੀ ਨੇ ਦੱਸਿਆ ਕਿ ਕਿ 550 ਸਾਲਾ ਮੁਹਿੰਮ ਦੌਰਾਨ ਜੰਗਲਾਤ ਵਿਭਾਗ ਨੇ ਮਗਨਰੇਗਾ ਕਾਮਿਆਂ ਤੇ ਪੰਚਾਇਤਾਂ ਦੇ ਸਹਿਯੋਗ ਨਾਲ ਬੂਟੇ ਲਾਉਣ ਦਾ ਕਾਰਜ ਮੁਕੰਮਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਪੰਚਾਇਤ ਵਿਭਾਗ ਵੱਲੋਂ ਰੱਖੇ ਗਏ ‘ਵਣ ਮਿੱਤਰਾਂ’ ਵੱਲੋਂ ਕੀਤੀ ਜਾ ਰਹੀ ਹੈ।

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ