ਧਰਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਯੂਐਨਓ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨਣ ਦੀ ਕੀਤੀ ਬੀਬੀ ਜਗੀਰ ਕੌਰ ਨੇ ਅਪੀਲ

ਕੌਮੀ ਮਾਰਗ ਬਿਊਰੋ | March 02, 2021 08:08 PM



ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਐਨ.ਓ. ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਲਿਖ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰੇ੍ਹ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ। ਯੂ.ਐਨ.ਓ. ਦੇ ਸਕੱਤਰ ਜਨਰਲ ਉਨਟੋਨੀਓ ਗੁਟਰਸ ਨੂੰ ਲਿਖੇ ਆਪਣੇ ਪੱਤਰ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਜੀ ਨੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦੇ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਸਿਰਜੀਆਂ ਹਨ। ਗੁਰੂ ਸਾਹਿਬ ਦੀ ਸ਼ਹਾਦਤ ਧਾਰਮਿਕ ਅਜ਼ਾਦੀ ਨੂੰ ਜਿੰਦਾ ਰੱਖਣ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਨੇ ਪੂਰੀ ਦੁਨੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਧਾਰਮਿਕ ਅਜ਼ਾਦੀ ਨੂੰ ਯਕੀਨੀ ਬਣਾਈ ਰੱਖਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖੀ ਬਰਾਬਰਤਾ ਤੇ ਭਾਈਚਾਰੇ ਦੀ ਇਕਜੁੱਟਤਾ ਲਈ ਜੋ ਮਾਰਗ ਦਿਖਾਇਆ ਉਹ ਪੂਰੀ ਦੁਨੀਆਂ ਨੂੰ ਅਗਵਾਈ ਦੇਣ ਵਾਲਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਜਰਵਾਣਿਆਂ ਦੇ ਸਤਾਏ ਹੋਏ ਲੋਕਾਂ ਨੂੰ ਗਲ੍ਹ ਨਾਲ ਲਾ ਕੇ ਉਨ੍ਹਾਂ ਅੰਦਰ ਸਵੈਮਾਣ ਦੀ ਭਾਵਨਾ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂ.ਐਨ.ਓ. ਜਨਰਲ ਸਕੱਤਰ ਜਨਰਲ ਨੂੰ ਆਪਣੇ ਪੱਤਰ ਰਾਹੀਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਇਸੇ ਸਾਲ ਵਿਚ 1 ਮਈ ਨੂੰ ਆ ਰਿਹਾ ਹੈ, ਜਿਸ ਨੂੰ ਲੈ ਕੇ ਸਾਰਾ ਸਾਲ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਸਮਾਗਮ ਕੀਤੇ ਜਾਣਗੇ। ਇਸ ਲਈ ਗੁਰੂ ਸਾਹਿਬ ਦੀ ਮਨੁੱਖਤਾ ਪ੍ਰਤੀ ਵੱਡੀ ਦੇਣ ਨੂੰ ਵੇਖਦਿਆਂ ਉਨ੍ਹਾਂ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰੇ੍ਹ ਵਜੋਂ ਮਨਾਇਆ ਜਾਵੇ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ