ਧਰਮ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਕੌਮੀ ਮਾਰਗ ਬਿਊਰੋ | April 20, 2021 07:47 PM


ਅੰਮ੍ਰਿਤਸਰ,  
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਭਗਤ ਧੰਨਾ ਜੀ ਦੀ ਪਾਵਨ ਬਾਣੀ ਤੋਂ ਮਨੁੱਖ ਮਾਤਰ ਨੂੰ ਸੁਚੱਜਾ ਜੀਵਨ ਜਿਊਣ ਦੀ ਸੇਧ ਮਿਲਦੀ ਹੈ। ਪਰਮਾਤਮਾ ਪ੍ਰਤੀ ਸਮਰਪਣ ਭਾਵਨਾ ਦੀ ਪ੍ਰੇਰਣਾ ਲਈ ਭਗਤ ਧੰਨਾ ਜੀ ਦਾ ਜੀਵਨ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜਿੰਦਰ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ, ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ ਸ. ਪਲਵਿੰਦਰ ਸਿੰਘ, ਇੰਚਾਰਜ ਸ. ਮਨਜੀਤ ਸਿੰਘ, ਖ਼ਜ਼ਾਨਚੀ ਸ. ਮੁਖਤਾਰ ਸਿੰਘ ਕੁਹਾੜਕਾ ਸਮੇਤ ਸੰਗਤਾਂ ਹਾਜ਼ਰ ਸਨ।

 

Have something to say? Post your comment

 

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ