ਸਿਹਤ ਅਤੇ ਫਿਟਨੈਸ

ਭਾਰਤੀ ਅਤੇ ਵਿਦੇਸ਼ੀ ਕੰਪਨੀਆਂ ਆਪਣੀਆਂ ਵਸਤਾਂ ਦੇ ਲੇਬਲਾਂ ਉਪਰ ਰਾਜ ਭਾਸ਼ਾ ਜ਼ਰੂਰ ਲਿਖਣ-ਠਾਕੁਰ ਦਲੀਪ ਸਿੰਘ 

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 06, 2021 07:19 PM

 

 

ਸਰੀ-ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਭਾਰਤ ਵਿਚ ਹਰ ਤਰ੍ਹਾਂ ਦੇ ਪਦਾਰਥ ਬਣਾਉਣ ਵਾਲੀਆਂ ਭਾਰਤੀ ਅਤੇ ਵਿਦੇਸ਼ੀ ਕੰਪਨੀਆਂ ਨੂੰ ਬੇਨਤੀ ਕੀਤੀ ਹੈ ਕਿ ਤਿਆਰ ਕੀਤੇ ਜਾ ਰਹੇ ਆਪਣੇ ਪਦਾਰਥਾਂ ਦੀ ਪੈਕਿੰਗ (ਲੇਬਲ) ਉਪਰ ਉਸ ਪਦਾਰਥ ਬਾਰੇ ਲਿਖੀ ਜਾਣ ਵਾਲੀ ਜਾਣਕਾਰੀ ਅਤੇ ਵਸਤੂਆਂ ਦੇ ਨਾਮ ਸਭ ਤੋਂ ਪਹਿਲਾਂ ਰਾਜ ਭਾਸ਼ਾ ਵਿਚ ਲਿਖੀ ਜਾਵੇ,  ਉਸ ਤੋਂ ਬਾਅਦ ਰਾਸ਼ਟਰੀ ਭਾਸ਼ਾ ਵਿਚ ਅਤੇ ਜੇਕਰ ਜ਼ਰੂਰਤ ਹੋਵੇ ਤਾਂ ਤੀਜੇ ਨੰਬਰ ਤੇ ਅੰਗਰੇਜ਼ੀ ਵਿਚ ਲਿਖੀ ਜਾਵੇ,  ਜਿਸ ਤਰ੍ਹਾਂ ਕਿ ਵਿਦੇਸ਼ਾਂ ਵਿਚ ਵਿਕਣ ਵਾਲੀਆਂ ਵਸਤਾਂ ਦੇ ਲੇਬਲ ਕਈ ਭਾਸ਼ਾਵਾਂ ਵਿਚ ਲਿਖੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੈਕਿੰਗ ੳਪੁਰ ਸਿਰਫ ਅੰਗਰੇਜ਼ੀ ਵਿਚ ਹੀ ਲਿਖਣਾ ਆਮ ਗਾਹਕਾਂ ਨਾਲ ਬੇ-ਇਨਸਾਫੀ ਵਾਲੀ ਗੱਲ ਹੈ। ਕਿਉਂ ਕਿ ਬਹੁਤੇ ਲੋਕਾਂ ਨੂੰ ਅੰਗਰੇਜ਼ੀ ਪੜ੍ਹਨੀ ਨਹੀ ਆਉਂਦੀ,  ਜੇ ਪੜ੍ਹ ਲੈਣ ਤਾਂ ਸਮਝ ਨਹੀ ਆਉਂਦੀ l

more news on kaumimarg media click here

ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਪਦਾਰਥ ਦੇ ਲੇਬਲ ਉਪਰ ਰਾਜ ਭਾਸ਼ਾ ਜਾਂ ਰਾਸ਼ਟਰੀ ਭਾਸ਼ਾ ਵਿਚ ਜਾਣਕਾਰੀ ਉਪਲਬਧ ਹੋਵੇਗੀ ਤਾਂ ਇਸ ਨਾਲ ਗਾਹਕਾਂ ਅਤੇ ਕੰਪਨੀਆਂ,  ਦੋਹਾਂ ਨੂੰ ਹੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤੱਥ ਬਿਲਕੁਲ ਸਪਸ਼ਟ ਹਨ ਕਿ ਭਾਰਤ ਵਿਚ ਕੰਪਨੀਆਂ ਵੱਲੋਂ ਜੋ ਵੀ ਵਸਤਾਂ ਤਿਆਰ ਕੀਤੀਆਂ ਜਾਂਦੀਆਂ ਹਨ,  ਉਨ੍ਹਾਂ ਨੂੰ ਖਰੀਦਣ ਵਾਲੇ ਬਹੁ-ਗਿਣਤੀ ਭਾਰਤੀ ਲੋਕ ਸਿਰਫ ਤੇ ਸਿਰਫ ਆਪਣੀ ਮਾਤ-ਭਾਸ਼ਾ ਜਾਂ ਰਾਸ਼ਟਰੀ ਭਾਸ਼ਾ ਹਿੰਦੀ ਹੀ ਪੜ੍ਹਨਾ,  ਸਮਝਣਾ ਜਾਣਦੇ ਹਨ ਅਤੇ ਜੇਕਰ ਕੰਪਨੀਆਂ ਆਪਣੀਆਂ ਵਸਤਾਂ ਦੇ ਲੇਬਲ ਉਪਰ ਰਾਜ ਭਾਸ਼ਾ ਅਤੇ ਰਾਸ਼ਟਰੀ ਭਾਸ਼ਾ ਵਿਚ ਲਿਖਦੀਆਂ ਹਨ ਤਾਂ ਇਸ ਨਾਲ ਆਮ ਲੋਕਾਂ ਨੂੰ ਉਸ ਪਦਾਰਥ ਬਾਰੇ ਸਮਝਣ ਵਿਚ ਆਸਾਨੀ ਹੋਵੇਗੀ ਅਤੇ ਉਹ ਆਪਣੀ ਜ਼ਰੂਰਤ ਅਨੁਸਾਰ ਪਦਾਰਥਾਂ ਦੀ ਚੋਣ ਕਰ ਸਕਣਗੇ। ਅਜਿਹਾ ਕਰਨ ਨਾਲ ਕੰਪਨੀਆਂ ਦੇ ਗਾਹਕਾਂ ਦੀ ਗਿਣਤੀ ਅਤੇ ਵਸਤਾਂ ਦੀ ਵਿਕਰੀ ਵਿਚ ਵਾਧਾ ਵੀ ਹੋਵੇਗਾ। ਇਸ ਤਰ੍ਹਾਂ ਕਰਕੇ ਕੰਪਨੀਆਂ ਅਤੇ ਗਾਹਕਾਂ ਦੋਨਾ ਨੂੰ ਹੀ ਲਾਭ ਹੋਵੇਗਾ,  ਭਾਰਤ ਵਾਸੀਆਂ ਵਿੱਚ ਆਤਮ ਸਨਮਾਨ ਆਵੇਗਾ ਅਤੇ ਭਾਰਤੀ ਭਾਸ਼ਾਵਾਂ ਦਾ ਪ੍ਰਚਾਰ ਹੋਵੇਗਾ।

 

Have something to say? Post your comment

 

ਸਿਹਤ ਅਤੇ ਫਿਟਨੈਸ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ  

ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ ਅੱਜ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਸ਼ੁਗਰ ਦੇ ਮਰੀਜਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸੁਲ^ਗੋ

ਮਾਨਸਿਕ ਸਿਹਤ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ ਸੀਬਾ ਸਕੂਲ ਵਿਖੇ

ਕੋਵਿਡ ਪਾਜ਼ੇਟਿਵ ਲੋਕਾਂ ਜਾਨ ਬਚਾਉਣ ਵਾਲੀ ਇੱਕ ਹੋਰ ਦਵਾਈ ਮਿਲੀ

ਜਪਾਨ ਦੀ ਰਵਾਇਤੀ ਪਲਮ ਵਾਈਨ, ਹੁਣ ਭਾਰਤ ਵਿੱਚ