ਨੈਸ਼ਨਲ

ਕਿਸਾਨੀ-ਧਰਨਿਆਂ 'ਚ ਬਾਬਾ ਬੰਦਾ ਸਿੰਘ ਬਹਾਦਰ ਅਤੇ ਬਿਰਸਾ ਮੁੰਡਾ ਨੂੰ ਸ਼ਰਧਾਂਜਲੀਆਂ ਭੇਂਟ

ਕੌਮੀ ਮਾਰਗ ਬਿਊਰੋ | June 09, 2021 06:22 PM
 
 
 
ਚੰਡੀਗੜ੍ਹ : 
 
ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਕਿਸਾਨੀ-ਧਰਨਿਆਂ ਦਾ 252ਵਾਂ ਦਿਨ ਬਾਬਾ ਬੰਦਾ ਸਿੰਘ ਬਹਾਦਰ ਅਤੇ ਆਦਿਵਾਸੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਨੂੰ ਸਮਰਪਿਤ ਰਿਹਾ।
ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਕਿਸਾਨ-ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸੰਨ 1716 ਵਿੱਚ ਮੁਗਲ ਹਕੂਮਤ ਨੇ ਅਕਿਹ ਅਤੇ ਅਸਿਹ ਤਸੀਹੇ ਦੇ ਕੇ ਬਾਬਾ ਬੰਦਾ ਬਹਾਦਰ ਨੂੰ ਉਹਨਾਂ ਦੇ ਬੇਟੇ ਅਤੇ ਸੈਂਕੜੇ ਸਾਥੀਆਂ ਸਮੇਤ ਦਿੱਲੀ ਵਿਚ ਸ਼ਹੀਦ ਕਰ ਦਿੱਤਾ ਸੀ। ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਹਿ ਕਰਨ ਬਾਅਦ ਪੰਜਾਬ ਦੇ ਵੱਡੇ ਇਲਾਕੇ ਉਪਰ ਕਬਜ਼ਾ ਕੀਤਾ। ਉਸ ਨੇ ਜਾਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਹਲਵਾਹਕਾਂ ਨੂੰ ਤਕਸੀਮ ਕੀਤੀਆਂ, ਜਿਸ ਕਰਕੇ ਅੱਜ ਤੱਕ ਵੀ ਪੰਜਾਬੀ ਕਿਸਾਨ ਸਤਿਕਾਰ ਵਜੋਂ ਉਸ ਨੂੰ ਆਪਣਾ ਪਹਿਲਾ ਤਹਿਸੀਲਦਾਰ ਆਖਦੇ ਹਨ।
   ਅੱਜ ਦੇ ਹੀ ਦਿਨ ਸੰਨ 1900 ਵਿੱਚ, ਮੌਜੂਦਾ ਝਾਰਖੰਡ ਇਲਾਕੇ ਦਾ ਆਦਿਵਾਸੀ ਲੋਕ ਨਾਇਕ ਤੇ ਆਜ਼ਾਦੀ ਘੁਲਾਟੀਆ ਬਿਰਸਾ ਮੁੰਡਾ ਅੰਗਰੇਜ਼ ਹਕੂਮਤ ਦੀ ਜੇਲ੍ਹ ਵਿੱਚ ਹੀ ਸ਼ਹੀਦੀ ਪਾ ਗਿਆ ਸੀ। ਉਸ ਨੇ ਤਾਉਮਰ ਲੋਕ ਹਿੱਤਾਂ ਲਈ ਸੰਘਰਸ਼ ਕੀਤਾ ਅਤੇ ਅੰਗਰੇਜ਼ ਹਕੂਮਤ ਤੋਂ ਆਜ਼ਾਦੀ ਹਾਸਲ ਕਰਨ ਲੜ੍ਹਦੇ ਰਹੇ। ਅੱਜ ਧਰਨਿਆਂ 'ਚ ਇਨ੍ਹਾਂ ਦੋਨਾਂ ਮਹਾਨ ਸ਼ਖਸੀਅਤਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਬੁਲਾਰਿਆਂ ਨੇ ਕਿਹਾ ਕਿ ਸਾਡਾ ਵਿਰਸਾ ਅਨਿਆਂ, ਜਬਰ, ਜੁਲਮ ਤੇ ਹਰ ਤਰ੍ਹਾਂ ਦੇ ਦਾਬੇ ਵਿਰੁੱਧ ਲੜਨ ਤੇ  ਕੁਰਬਾਨੀਆਂ  ਦੇਣ ਵਾਲਾ ਵਿਰਸਾ ਹੈ। ਇਹ ਵਿਰਸਾ ਸਾਡੇ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਹੈ ਅਤੇ ਮੌਜੂਦਾ ਕਿਸਾਨ ਅੰਦੋਲਨ ਵਿੱਚ ਵੀ ਇਹ ਵਿਰਸਾ ਸਾਨੂੰ ਜਬਰ/ ਜੁਰਮ ਵਿਰੁੱਧ ਲੜਨ ਤੇ ਕੁਰਬਾਨੀਆਂ ਦੇਣ ਲਈ ਪ੍ਰੇਰਦਾ ਰਹਿੰਦਾ ਹੈ। ਜਿਹੜੀਆਂ ਜ਼ਮੀਨਾਂ ਬਾਬਾ ਬੰਦਾ ਸਿੰਘ ਬਹਾਦਰ ਨੇ ਜਾਗੀਰਦਾਰਾਂ ਤੋਂ ਖੋਹ ਕੇ ਸਾਨੂੰ ਸੌਂਪੀਆਂ ਸਨ, ਸਰਕਾਰ ਉਹੀ ਜ਼ਮੀਨਾਂ ਫਿਰ ਤੋਂ  'ਵੱਡਿਆਂ'  ਕਾਰਪੋਰੇਟੀ ਜ਼ੋਰਾਵਰਾਂ ਨੂੰ ਸੌਂਪਣ ਲਈ ਰੱਸੇ ਪੈੜੇ ਵੱਟ ਰਹੀ ਹੈ।ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬਲੀਦਾਨ ਦਿਵਸ ਮੌਕੇ ਅਸੀਂ ਇੱਕ ਵਾਰ ਫਿਰ ਤੋਂ ਅਹਿਦ ਕਰਦੇ ਹਾਂ ਕਿ ਅਸੀਂ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਦੇ ਮੈਦਾਨ ਵਿੱਚ ਡਟੇ ਰਹਾਂਗੇ।
 
ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਕਾਫ਼ਲਿਆਂ ਦਾ ਸਿੰਘੂ ਅਤੇ ਟੀਕਰੀ-ਮੋਰਚਿਆਂ 'ਤੇ ਜਾਣਾ ਜਾਰੀ ਹੈ। 
ਭਾਰਤੀ ਕਿਸਾਨ ਯੂਨੀਅਨ(ਕਾਦੀਆਂ), ਕੁੱਲ ਹਿੰਦ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਪੰਜਾਬ ਤੋਂ ਆਂਗਣਵਾੜੀ ਵਰਕਰਾਂ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਜਥਿਆਂ ਨੇ ਦਿੱਲੀ ਲਈ ਕੂਚ ਕੀਤਾ।
 

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ