ਨੈਸ਼ਨਲ

ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ’ਤੇ ਨੈਸ਼ਨਲ ਐਸਸੀ ਕਮੀਸ਼ਨ ਨੇ 17 ਜੂਨ ਨੂੰ ਪੰਜਾਬ ਦੇ ਚੀਫ ਸੈਕੇਟਰੀ ਨੂੰ ਦਿੱਲੀ ਤਲਬ ਕੀਤਾ

ਕੌਮੀ ਮਾਰਗ ਬਿਊਰੋ | June 11, 2021 07:58 PM

ਚੰਡੀਗੜ-  ਪੰਜਾਬ ਭਰ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀ ਸਮਸਿਆਵਾਂ ਦੇ ਯੋਗ ਹੱਲ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੁਆਰਾ ਪੰਜਾਬ ਸਰਕਾਰ ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ, ਤਿੰਨਾਂ ਦਾ ਜਵਾਬ ਦੇਣ ਦੀ ਨਿਰਧਾਰਤ ਸਮੇਂ ਸੀਮਾ ਖ਼ਤਮ ਹੋਣ ਤੱਕ ਕੋਈ ਜਵਾਬ ਨਹੀਂ ਆਇਆ, ਇੰਨਾ ਹੀ ਨਹੀਂ ਉਸਦੇ ਬਾਅਦ 10 ਜੂਨ ਤੱਕ ਵੀ ਕੋਈ ਜਵਾਬ ਨਹੀਂ ਆਇਆ, ਇਸ ਨੂੰ ਧਿਆਨ ਵਿਚ ਰੱਖਦਿਆਂ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ ਤਿੰਨ ਹੋਰ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ।

ਕਮੀਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ, 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਨਹੀਂ ਦਿੱਤਾ।

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ; ਅਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਵਿਅਕਤੀਗਤ ਤੌਰ ’ਤੇ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 17 ਜੂਨ ਨੂੰ ਲੈਟੇਸਟ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਹੈ। ਇਸਦੇ ਨਾਲ ਕਮੀਸ਼ਨ ਨੇ ਇਨਾਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ਸਾਰੀ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 338 ਦੇ ਤਹਿਤ ਬਣੀ ਹੋਈ ਹੈ। ਸਾਂਪਲਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈਏਠਐਸ ਅਧਿਕਾਰੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਜਾਰੀ ਨੋਟਿਸਾਂ ਨੂੰ ਨਜਰਅੰਦਾਜ ਕਰ ਰਹੇ ਹਨ। ਗੌਰਤਲਬ ਹੈ ਕਿ ਕਮੀਸ਼ਨ ਨੂੰ ਨਜਰਅੰਦਾਜ ਕਰਨਾ ਮਤਲੱਬ ਹੈ ਸੰਵਿਧਾਨਕ ਸੰਸਥਾ ਨੂੰ ਨਜਰਅੰਦਾਜ ਕਰਨਾ।

ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਮੇਰਾ ਫਰਜ਼ ਹੈ।

ਸਾਂਪਲਾ ਨੇ ਅਖੀਰ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ, ਤਾਂ ਉਨਾਂ ਦੇ ਅਫਸਰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਨੱਠ ਰਹੇ ਹਨ

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ