ਹਰਿਆਣਾ

ਹਰਿਆਣਾ ’ਚ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

ਕੌਮੀ ਮਾਰਗ ਬਿਊਰੋ | June 11, 2021 08:03 PM
 

ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਕੈਥਲ ਦੇ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਵਿਰੁੱਧ ਕਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਦੁੱਖ ਦੀ ਗੱਲ ਹੈ ਕਿ ਦੋਸ਼ੀ ਫੜ੍ਹੇ ਜਾਣ ਦੇ ਬਾਵਜੂਦ ਵੀ ਉਨ੍ਹਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਹਰਿਆਣਾ ਦੇ ਕੈਥਲ ਜ਼ਿਲ੍ਹੇ ਅੰਦਰ ਪੈਂਦੇ ਪਿੰਡ ਪਹਾੜਪੁਰ ਵਿਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਰਿਆਣਾ ਰਾਹੀਂ ਦੋਸ਼ੀ ਵਿਅਕਤੀ ਮੁਖਤਿਆਰ ਰਾਮ ਖਿਲਾਫ਼ ਪਰਚਾ ਦਰਜ ਕਰਵਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਿੱਖ ਮਿਸ਼ਨ ਦੇ ਪ੍ਰਚਾਰਕਾਂ ਨੇ ਮੌਕੇ ’ਤੇ ਜਾ ਕੇ ਰਿਪੋਰਟ ਭੇਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਦੋਸ਼ੀ ਤੋਂ ਪੁਛਗਿਛ ਕਰਨ ਲਈ ਪੁਲਿਸ ਪ੍ਰਸਾਸ਼ਨ ਨੂੰ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ, ਤਾਂ ਜੋ ਇਸ ਘਟਨਾ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਦੀ ਪਛਾਣ ਹੋ ਸਕੇ। ਇਸੇ ਦੌਰਾਨ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਨਵਨੀਤ ਸਿੰਘ ਦੀ ਅਗਵਾਈ ਵਿਚ ਟੀਮ ਭੇਜੀ ਗਈ ਸੀ, ਜਿਸ ਨੇ ਆਪਣੀ ਰਿਪੋਰਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਅਕਤੀ ਖਿਲਾਫ਼ ਕੈਥਲ ਦੇ ਸਿਵਾਨ ਪੁਲਿਸ ਥਾਣੇ ਵਿਚ ਮਾਮਲਾ ਦਰਜ਼ ਕਰਵਾਇਆ ਗਿਆ ਹੈ, ਤਾਂ ਜੋ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
 

Have something to say? Post your comment

 

ਹਰਿਆਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ