ਨੈਸ਼ਨਲ

ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | June 13, 2021 06:46 PM

ਨਵੀਂ ਦਿੱਲੀ - ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਵਿਖੇ ਮਨਾਇਆ ਗਿਆ ।
ਭਾਈ ਹਰਬੀਰ ਸਿੰਘ, ਭਾਈ ਹਰਮੀਤ ਸਿੰਘ ਸਮੇਤ ਬਹੁਤ ਸਾਰੇ ਕੀਰਤਨੀ ਵੀਰ ਅਤੇ ਭੈਣਾਂ ਨੇ ਕੀਰਤਨ ਦੀ ਹਾਜ਼ਿਰੀ ਭਰ ਕਰ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਸੀ ।
ਸਮਾਗਮ ਦੇ ਅੰਤ ਵਿਚ ਭਾਈ ਅਰਵਿੰਦਰ ਸਿੰਘ ਰਾਜਾ ਨੇ ਸੰਗਤਾਂ ਦੇ ਸਨਮੁੱਖ ਹੁੰਦੀਆਂ ਕੋਰੋਨਾ ਨਾਲ ਜਿੰਦਗੀ ਹਾਰ ਗਏ ਵੀਰਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੰਚਮ ਪਾਤਸ਼ਾਹ ਬਾਰੇ ਦਸਦੇ ਹੋਏ ਕਿਹਾ ਕਿ ਉਹ ਮਹਾਂਯੋਧਾ ਅਤੇ ਪਵਿੱਤਰ ਹਸਤੀ ਜੋ ਰੱਬ ਜਾਂ ਉਸ ਦੀ ਰਚਨਾ ਦੇ ਪਿਆਰ ਅਤੇ ਰੱਬੀ ਭਾਣੇ ਅੰਦਰ ਖੁਸ਼ੀ-ਖੁਸ਼ੀ, ਕਿਸੇ ਜਗਤ ਭਲਾਈ ਅਤੇ ਪਰਉਪਕਾਰ ਹਿੱਤ ਜੂਝਿਆ ਹੋਵੇ ਜਾਂ ਜਿਸ ਨੇ ਕਿਸੇ ਉਚੇ ਸੁਚੇ ਸਿਧਾਂਤ ਦੀ ਖਾਤਰ ਆਪਣੀ ਜਾਨ ਵਾਰ ਦਿੱਤੀ ਹੋਵੇ, ਉਸ ਨੂੰ ‘ਸ਼ਹੀਦ’ ਕਿਹਾ ਜਾਂਦਾ ਹੈ ।

ਪੰਜਵੇਂ ਪਾਤਸ਼ਾਹ, ਗੁਰੂ ਅਰਜਨ ਦੇਵ ਜੀ ਨੇ ਬੜੇ ਭਿਆਨਕ ਅਤੇ ਦਿਲ-ਕੰਬਾਊ ਤਸੀਹੇ ਸਹਿੰਦਿਆਂ ਹੋਇਆਂ ਸ਼ਹਾਦਤ ਪ੍ਰਾਪਤ ਕਰਕੇ ਸਿੱਖ ਇਤਿਹਾਸ ਵਿਚ ਸ਼ਹੀਦੀ ਪ੍ਰੰਪਰਾ ਦਾ ਮੁੱਢ ਬੱਧਾ ਅਤੇ ਆਪ ਨੂੰ ਸ਼ਹੀਦਾਂ ਦੇ ਸਿਰਤਾਜ ਅਖਵਾਉਣ ਦਾ ਮਾਣ ਪ੍ਰਾਪਤ ਹੋਇਆ।
ਇਸ ਸ਼ਹੀਦੀ ਨੇ ਸਿੱਖ ਧਰਮ ਦੀ ਉਸਾਰੀ ਦੀਆਂ ਨੀਂਹਾਂ, ਇੰਨੀਆਂ ਪੱਕੀਆਂ ਕਰ ਦਿੱਤੀਆਂ ਸਨ ਕਿ ਉਨ੍ਹਾਂ ਉੱਤੇ, ਉਨ੍ਹਾਂ ਦੇ ਹੀ ਪਾਵਨ ਪੋਤੇ (ਗੁਰੂ ਤੇਗ ਬਹਾਦਰ ਜੀ), ਪੜਪੋਤੇ (ਗੁਰੂ ਗੋਬਿੰਦ ਸਿੰਘ ਜੀ) ਤੇ ਨਕੜਪੋਤਿਆਂ (ਚਾਰ ਸਾਹਿਬਜ਼ਾਦਿਆਂ) ਨੇ ਆਪੋ-ਆਪਣੇ ਬਲੀਦਾਨਾਂ ਰਾਹੀਂ ਇਕ ਅਜਿਹਾ ਅਮਰ ਤੇ ਅਦੁੱਤੀ ਮਹਿਲ ਉਸਾਰ ਦਿੱਤਾ ਸੀ ਜਿਸ ਨੂੰ ਸਿੱਖ ਕੌਮ ਅਤੇ ਪੰਥ ਖ਼ਾਲਸਾ ਅਖਵਾਉਣ ਦਾ ਮਾਣ ਪ੍ਰਾਪਤ ਹੈ।
ਉਨ੍ਹਾਂ ਦਸਿਆ ਕਿ ਫਕੀਰ ਸਾਈਂ ਮੀਆਂ ਮੀਰ ਨੇ ਗੁਰੂ ਪੰਚਮ ਪਾਤਸ਼ਾਹ ਦੇ ਹੁਕਮਾਂ ਨਾਲ ਹਰਿਮੰਦਰ ਸਾਹਿਬ ਦੀ ਨੀਂਹ ਹੀ ਨਹੀਂ ਸੀ ਰੱਖੀ ਸਗੋਂ ਜਹਾਂਗੀਰ ਦੁਆਰਾ ਸ੍ਰੀ ਗੁਰੂ ਅਰਜਨ ਪਾਤਸ਼ਾਹ 'ਤੇ ਕੀਤੇ ਜ਼ੁਲਮਾਂ ਕਰਕੇ ਉਸ ਨੂੰ ਹਮੇਸ਼ਾ ਹਮੇਸ਼ਾ ਲਈ ਦੁਰਕਾਰ ਵੀ ਦਿੱਤਾ ਸੀ। ਪਰ ਨਕਸ਼ਬੰਦੀ ਸਿਲਸਿਲੇ ਦਾ ਰੋਲ ਬਹੁਤ ਹੀ ਨਾਂਹ- ਪੱਖੀ ਸੀ ਅਤੇ ਇਸ ਸਿਲਸਿਲੇ ਨੇ ਪੰਚਮ ਪਾਤਸ਼ਾਹ ਹਜ਼ੂਰ ਅਤੇ ਨੌਵੇਂ ਪਾਤਸ਼ਾਹ ਹਜ਼ੂਰ ਦੀ ਸ਼ਹਾਦਤ ਲਈ ਅਹਿਮ ਭੂਮਿਕਾ ਨਿਭਾ ਕੇ ਸਿੱਖ ਇਤਿਹਾਸ ਵਿਚ ਆਪਣੇ-ਆਪ ਨੂੰ ਹਮੇਸ਼ਾ ਲਈ ਕਲੰਕਤ ਕਰ ਲਿਆ ਸੀ।
ਉਨ੍ਹਾਂ ਕਿਹਾ ਸਿੱਖ ਇਤਿਹਾਸ ਮੁਤਾਬਿਕ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ 'ਤੇ ਬਿਠਾਉਣ, ਸਿਰ ਉਪਰ ਰੇਤ ਪਾਉਣ ਆਦਿ ਦੀਆਂ ਸਖ਼ਤ ਸਜ਼ਾਵਾਂ ਦਿੱਤੀਆਂ ਗਈਆਂ। ਜਹਾਂਗੀਰ ਦੇ ਅਹਿਲਕਾਰਾਂ ਦੀਆਂ ਸਖ਼ਤੀਆਂ ਨੂੰ ਖਿੜੇ ਮੱਥੇ ਸਹਾਰਦੇ ਹੋਏ ਗੁਰ ਪਾਤਸ਼ਾਹ 1606 ਈਸਵੀ ਨੂੰ ਸ਼ਹਾਦਤ ਦਾ ਜਾਮ ਪੀ ਗਏ ਸਨ । ਸਮਾਗਮ ਦੀ ਸਮਾਪਤੀ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ ।

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ