ਪੰਜਾਬ

ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਬਾਦਲ ਖ਼ਿਲਾਫ਼ ਐਸ.ਸੀ/ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ-ਆਪ

ਕੌਮੀ ਮਾਰਗ ਬਿਊਰੋ | June 13, 2021 07:16 PM


ਚੰਡੀਗੜ੍ਹ,  

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਐਸ.ਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।


ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਗਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ ਵਿਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।


ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸਿਰੋਜ ਸ਼ੰਕਰ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਖੁਲਾਸਾ ਕੀਤਾ ਗਿਆ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦੋਂ ਕਿ ਇਨਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ। ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਐਸ.ਸੀ/ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕੀਤਾ ਜਾਵੇ।
ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ ਅਤੇ 14 ਜੂਨ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਦਲਿਤ ਵਿਦਿਆਰਥੀਆਂ ਦੇ ਹੱਕ ਵਿੱਚ ਸੰਘਰਸ਼ ਸ਼ੁਰੂ ਕਰਕੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਲਈ ਮਜਬੂਰ ਕਰ ਦੇਵੇਗੀ।     

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ