ਮਨੋਰੰਜਨ

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

ਕੌਮੀ ਮਾਰਗ ਬਿਊਰੋ | June 21, 2021 05:08 PM
 
ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁੱਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੋਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ। ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫ਼ਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"