ਧਰਮ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਕੌਮੀ ਮਾਰਗ ਬਿਊਰੋ | June 24, 2021 07:52 PM
 
 
ਅੰਮ੍ਰਿਤਸਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।
 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ