ਮਨੋਰੰਜਨ

ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | July 07, 2021 06:39 PM

ਚੰਡੀਗੜ੍ਹ,  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿੰਦੀ ਸਿਨੇਮਾ ਦੇ ਪ੍ਰਸਿੱਧ ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਲੰਮੀ ਬਿਮਾਰੀ ਉਪਰੰਤ ਅੱਜ ਸਵੇਰੇ ਮੁਬੰਈ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਦਾਕਾਰਾ ਸਾਇਰਾ ਬਾਨੋ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦਿਲੀਪ ਕੁਮਾਰ ਨੂੰ ਹਿੰਦੀ ਸਿਨੇਮਾ ਦਾ ਮਹਾਂਨਾਇਕ ਕਰਾਰ ਦਿੱਤਾ ਜੋ ਦੇਸ਼ ਵਿਚ ਹੀ ਨਹੀਂ ਸਗੋਂ ਵਿਸ਼ਵ ਭਰ ਵਿਚ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਨ ਹਨ। ਬਾਲੀਵੁੱਡ ਵਿਚ ਉਨ੍ਹਾਂ ਦੇ ਅਥਾਹ ਯੋਗਦਾਨ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ ਅਤੇ ਭਾਰਤੀ ਫਿਲਮ ਜਗਤ ਦੇ ਉੱਭਰਦੇ ਅਦਾਕਾਰਾਂ ਨੂੰ ਸਦਾ ਹੀ ਪ੍ਰਰਿਤ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ, “ਨਾਮਵਰ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।”

ਦੁਖੀ ਪਰਿਵਾਰ ਦੇ ਮੈਂਬਰਾਂ, ਸਾਕ-ਸਬੰਧੀਆਂ ਅਤੇ ਪ੍ਰਸੰਸਕਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਦਿਲੀਪ ਕੁਮਾਰ ਨੇ ਨਯਾ ਦੌਰ, ਮੁਗਲ-ਏ-ਆਜ਼ਮ, ਰਾਮ ਔਰ ਸ਼ਾਮ, ਦੇਵਦਾਸ, ਸੌਦਾਗਰ, ਕਰਮਾ ਅਤੇ ਸ਼ਕਤੀ ਵਰਗੀਆਂ ਯਾਦਗਾਰੀ ਫਿਲਮਾਂ ਕੀਤੀਆਂ ਜਿਨ੍ਹਾਂ ਦੀ ਭਾਰਤੀ ਸਿਨੇਮਾ ਉਤੇ ਗਹਿਰੀ ਛਾਪ ਹੈ।

 

Have something to say? Post your comment

 

ਮਨੋਰੰਜਨ

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ