ਹਰਿਆਣਾ

ਸਿੱਖਾਂ ਖਿਲਾਫ਼ ਜ਼ਹਿਰ ਉਗਲਣ ਵਾਲੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ, ਭਾਈ ਪਰਵਾਨਾ ਦੀ ਤੁਰੰਤ ਕਰੇ ਰਿਹਾਈ -- ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | July 16, 2021 06:21 PM


ਭਾਈ ਬਰਜਿੰਦਰ ਸਿੰਘ ਪਰਵਾਨਾ ਇਕ ਗੁਰਬਾਣੀ ਦਾ ਪ੍ਰਚਾਰ ਕਰਨ ਵਾਲਾ ਵਿਅਕਤੀ ਹੈ ਬੱਚਿਆਂ ਦੇ ਗੁਰਬਾਣੀ ਮੁਕਾਬਲੇ ਕਰਾਉਣੇ ਅਤੇ ਲੋੜਵੰਦਾਂ ਦੀ ਮਦਦ ਕਰਨੀ ਗੁਰਬਾਣੀ ਇਤਿਹਾਸ ਦਾ ਕਥਾ ਪ੍ਰਚਾਰ ਪਿੰਡਾਂ ਵਿਚ ਕਰਨਾ ਉਸ ਦਾ ਨਿੱਤ ਕਰਮ ਸੀ ਅਜਿਹੇ ਵਿਅਕਤੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ ਵਿਚ ਬੰਦ ਕਰਨਾ ਸਰਾਸਰ ਬੇਇਨਸਾਫ਼ੀ ਹੈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਭਾਈ ਬਰਜਿੰਦਰ ਸਿੰਘ ਪਰਵਾਨਾ ਦੀ ਤੁਰੰਤ ਰਿਹਾਈ ਕੀਤੀ ਜਾਵੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਡੀਆ ਨਾਲ ਇਕ ਪ੍ਰੈਸ ਨੋਟ ਰਾਹੀਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਉਨ੍ਹਾਂ ਕਿਹਾ ਕਿ ਕਾਫੀ ਸਮਾਂ ਪਹਿਲਾਂ ਭਾਈ ਬਰਜਿੰਦਰ ਸਿੰਘ ਪਰਵਾਨਾ ਸਾਡੇ ਕੋਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਆਇਆ ਸੀ ਅਤੇ ਉਸਨੇ ਆਪਣੇ ਗੁਰਬਾਣੀ ਦੀ ਵਿੱਦਿਆ ਜਾਣਕਾਰੀ ਬਾਰੇ ਵਿਚਾਰ ਸਾਂਝੇ ਕੀਤੇ ਸਨ ਅਤੇ ਧਰਮ ਪ੍ਰਚਾਰ ਲਈ ਸੇਵਾ ਵਿਚ ਤੱਤਪਰ ਹੋਣ ਦੇ ਆਪਣੇ ਇਰਾਦੇ ਬਾਰੇ ਜਾਣਕਾਰੀ ਦਿੱਤੀ ਸੀ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਭਾਈ ਬਰਜਿੰਦਰ ਸਿੰਘ ਪਰਵਾਨਾ ਨੇ ਪਿਛਲੇ ਸਮੇਂ ਦੇ ਅੰਦਰ ਛੋਟੇ ਛੋਟੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਾ ਕੇ ਉਨ੍ਹਾਂ ਨੂੰ ਵੱਡੇ ਇਨਾਮ ਵਿੱਤਰਤ ਕੀਤੇ ਹਨ ਅਤੇ ਲੋੜਵੰਦ ਗਰੀਬ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਮੁਹੱਈਆ ਕਰਵਾਇਆ ਹੈ ਲੋੜਵੰਦ ਪਰਿਵਾਰਾਂ ਦੀ ਮਦਦ ਗਾਹੇ ਬਗਾਹੇ ਭਾਈ ਪਰਵਾਨਾ ਨੇ ਆਪਣੇ ਸੰਸਥਾ ਦੇ ਰਾਹੀਂ ਕੀਤੀ ਹੈ ਉਨ੍ਹਾਂ ਕਿਹਾ ਕਿ ਭਾਈ ਪਰਵਾਨਾ ਕੋਈ ਰਜਵਾੜਾ ਨਹੀਂ ਹੈ ਉਸ ਦੀਆਂ ਕੋਈ ਫੈਕਟਰੀਆਂ ਜਾਂ ਕਾਰਖਾਨੇ ਨਹੀਂ ਚੱਲਦੇ ਜਿਸ ਦੇ ਵਿਚੋਂ ਉਹ ਲੋਕਾਂ ਦੀ ਮੱਦਦ ਕਰੇ ਲੋਕ ਭਲਾਈ ਲਈ ਬਣਾਈ ਉਸ ਦੀ ਸੰਸਥਾ ਦੇ ਵਿਚ ਦੇਸ ਪਰਦੇਸ ਦੇ ਵਿੱਚੋਂ ਸੰਗਤਾਂ ਸਹਾਇਤਾ ਕਰਦੀਆਂ ਹਨ ਜਿਸ ਨੂੰ ਉਹ ਅਗਾਂਹ ਸੰਗਤਾਂ ਦੇ ਵਿੱਚ ਵੰਡਦਾ ਹੈ ਇਸ ਲਈ ਵਿਦੇਸ਼ਾਂ ਤੋਂ ਫੰਡਿੰਗ ਦੇ ਨਾਂ ਤੇ ਪਰਚਾ ਦਰਜ ਕਰਨਾ ਸਰਾਸਰ ਧੱਕੇਸ਼ਾਹੀ ਹੈ ਕਿਉਂਕਿ ਜਿੰਨੇ ਵੀ ਸੰਤ ਮਹਾਤਮਾ ਜਾਂ ਸਮਾਜ ਸੇਵੀ ਸੰਸਥਾਵਾਂ ਹਨ ਉਨ੍ਹਾਂ ਨੂੰ ਦੁਨੀਆਂ ਭਰ ਵਿੱਚੋਂ ਦਾਨੀ ਸੱਜਣ ਮਦਦ ਕਰਦੇ ਹਨ ਜਿਸ ਦੇ ਨਾਲ ਉਹ ਅਗਾਂਹ ਸੇਵਾ ਦੇ ਕਾਰਜ ਚਲਾਉਂਦੇ ਹਨ ਪਾਕਿਸਤਾਨ ਨਾਲ ਭਾਈ ਪਰਵਾਨਾ ਦੀਆਂ ਜੁੜੀਆਂ ਤਾਰਾਂ ਬਾਰੇ ਜ਼ਿਕਰ ਕਰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਲਹੌਰ ਪੇਸ਼ਾਵਰ ਕਰਤਾਰਪੁਰ ਸਾਹਿਬ ਅਤੇ ਕਈ ਹੋਰ ਸ਼ਹਿਰਾਂ ਵਿੱਚ ਸਿੱਖਾਂ ਦੇ ਪਰਿਵਾਰ ਵੱਸਦੇ ਹਨ ਅਤੇ ਅੱਜਕੱਲ੍ਹ ਸੋਸ਼ਲ ਮੀਡੀਆ ਦੇ ਉੱਤੇ ਗੁਰਬਾਣੀ ਕਥਾ ਪ੍ਰਚਾਰ ਸੁਣ ਕੇ ਦੁਨੀਆਂ ਚੋਂ ਕੋਈ ਸਿੱਖ ਕਿਸੇ ਸਿੱਖ ਨਾਲ ਕਿਤਿਓ ਵੀ ਸੰਪਰਕ ਕਰ ਸਕਦਾ ਹੈ ਇਸ ਨੂੰ ਪਾਕਿਸਤਾਨ ਨਾਲ ਜੁੜੀਆਂ ਤਾਰਾਂ ਕਹਿ ਕੇ ਝੂਠਾ ਮੁਕੱਦਮਾ ਦਰਜ ਕਰਨਾ ਸੱਚਾਈ ਤੋਂ ਕੋਹਾਂ ਦੂਰ ਹੈ ਅੱਜ ਦੁਨੀਆਂ ਇੱਕ ਗਲੋਬਲ ਪਿੰਡ ਹੈ ਤੇ ਪੂਰੀ ਦੁਨੀਆ ਵਿਚ ਕੋਈ ਸਿੱਖ ਕਿਸੇ ਨਾਲ ਸੰਪਰਕ ਕਰ ਸਕਦਾ ਹੈ ਪੁਲਸ ਪ੍ਰਸ਼ਾਸਨ ਵੱਲ ਨੂੰ ਐਸੀਆਂ ਸਖ਼ਤ ਧਾਰਾਵਾਂ ਲਾ ਕੇ ਭਾਈ ਪਰਵਾਨਾ ਤੇ ਪਰਚਾ ਦਰਜ ਕਰਨਾ ਸਰਾਸਰ ਧੱਕੇਸ਼ਾਹੀ ਹੈ ਭਾਈ ਪਰਵਾਨਾ ਨੇ ਕਦੇ ਕੋਈ ਗੋਲਾਬਾਰੀ ਜਾਂ ਬੰਬ ਧਮਾਕੇ ਨਹੀਂ ਕੀਤੇ ਕੇ ਇਹ ਕਹਿ ਦਿੱਤਾ ਜਾਵੇ ਕਿ ਉਸ ਦੀਆਂ ਤਾਰਾਂ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਸਨ ਉਹ ਆਪਣੇ ਮਾਂ ਬਾਪ ਪਤਨੀ ਅਤੇ ਛੋਟੇ ਛੋਟੇ ਬੱਚਿਆਂ ਦੇ ਨਾਲ ਆਪਣੇ ਘਰ ਵਿੱਚ ਰਹਿ ਕੇ ਅਜਿਹੀਆਂ ਸੇਵਾਵਾਂ ਨਿਭਾ ਰਿਹਾ ਸੀ ਉਸ ਨੇ ਕੋਈ ਦੇਸ਼ ਵਿਰੋਧੀ ਕੰਮ ਨਹੀਂ ਕੀਤਾ ਇਸ ਲਈ ਭਾਈ ਪਰਵਾਨਾ ਉੱਪਰ ਦਰਜ ਕੀਤਾ ਝੂਠਾ ਮੁਕੱਦਮਾ ਪੰਜਾਬ ਸਰਕਾਰ ਵਲੋਂ ਰੱਦ ਕਰਕੇ ਉਸ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਸਗੋਂ ਜੋ ਸ਼ਰਾਰਤੀ ਅਨਸ਼ਰ ਸਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਯੋਧਿਆਂ ਬਾਬਤ ਆਏ ਦਿਨ ਬਕਵਾਸਬਾਜ਼ੀ ਕਰਦੇ ਜ਼ਹਿਰ ਉਗਲਦੇ ਰਹਿੰਦੇ ਹਨ ਉਨਾਂ ਉੱਪਰ ਸਖ਼ਤ ਕਾਰਵਾਈ ਕਰਦਿਆਂ ਉਨਾਂ ਸ਼ਰਾਰਤੀ ਲੋਕਾਂ ਨੂੰ ਜੇਲ ਦੀਆਂ ਸ਼ਲਾਖਾਂ ਪਿੱਛੇ ਬੰਦ ਕਰਨਾ ਚਾਹੀਦਾ ਹੈ ਗੁਰਬਾਣੀ ਸਿੱਖ ਇਤਿਹਾਸ ਜਾਂ ਸਿੱਖ ਯੋਧਿਆਂ ਬਾਰੇ ਗ਼ਲਤ ਬਿਆਨਬਾਜ਼ੀ ਕਰਨ ਵਾਲੇ ਕਿਸੇ ਸ਼ਰਾਰਤੀ ਅਨਸਰ ਨੂੰ ਜੇਕਰ ਭਾਈ ਪਰਵਾਨਾ ਨੇ ਸੋਸ਼ਲ ਮੀਡੀਆ ਰਾਹੀਂ ਜੁਆਬ ਦੇ ਦਿੱਤਾ ਤਾਂ ਇਹ ਕੋਈ ਗੁਨਾਹ ਨਹੀਂ ਹੈ

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ