ਹਰਿਆਣਾ

ਕੋਵਿਡ ਮਹਾਮਾਰੀ ਦੇ ਕਾਰਨ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਤਹਿਤ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸ਼ੁਰੂ - ਸਿਹਤ ਮੰਤਰੀ ਅਨਿਲ ਵਿਜ

ਕੌਮੀ ਮਾਰਗ ਬਿਊਰੋ | July 19, 2021 06:20 PM

 

ਚੰਡੀਗੜ੍ਹ- ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਜ ਵਿਚ ਕੋਵਿਡ-19 ਮਹਾਮਾਰੀ ਦੇ ਕਾਰਨ ਆਪਣੇ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦੇਣ ਦੇ ਮੱਦੇਨਜਰ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ ਅਜਿਹੇ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਪੜਾਈ ਦੇ ਲਈ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

            ਉਨ੍ਹਾਂ ਨੇ ਦਸਿਆ ਕਿ ਇਸ ਯੋਜਨਾ ਦੇ ਤਹਿਤ ਜਿਨ੍ਹਾਂ ਦੇ ਮਾਤਾ-ਪਿਤਾ ਦੀ ਮੌਤ ਦੇ ਬਾਅਦ ਬੱਚਿਆਂ ਦੀ ਦੇਖਭਾਲ ਪਰਿਵਾਰ ਦੇ ਹੋਰ ਮੈਂਬਰ ਕਰ ਰਹੇ ਹਨ,  ਅਜਿਹੇ ਬੱਚਿਆਂ ਦੇ ਪਾਲਣ ਪੋਸ਼ਣ ਲਈ 18 ਸਾਲ ਤਕ 2500 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਦੀ ਦਰ ਨਾਲ ਰਾਜ ਸਰਕਾਰ ਵੱਲੋਂ ਸਬੰਧਿਤ ਪਰਿਵਾਰ ਨੂੰ ਦਿੱਤੇ ਜਾਣਗੇ। ਇਸ ਤੋਂ ਇਲਾਵਾ, 18 ਸਾਲ ਤਕ ਦੀ ਉਮਰ ਹੋਣ ਤਕ ਪੜਾਈ ਕਰ ਰਹੇ ਅਜਿਹੇ ਬੱਚਿਆਂ ਨੂੰ 12000 ਰੁਪਏ ਪ੍ਰਤੀ ਸਾਲ ਹੋਰ ਖਰਚਿਆਂ ਲਈ ਵੀ ਦਿੱਤਾ ਜਾਵੇਗਾ।

            ਸ੍ਰੀ ਵਿਜ ਨੇ ਅੱਗੇ ਦਸਿਆ ਕਿ ਜਿਨ੍ਹਾਂ ਬੱਚਿਆਂ ਦੇ ਦੇਖਭਾਲ ਕਰਨ ਦੇ ਲਈ ਪਰਿਵਾਰ ਦਾ ਕੋਈ ਮੇਂਬਰ ਨਹੀਂ ਹੈ,  ਉਲ੍ਹਾਂ ਦੀ ਦੇਖਭਾਲ ਬਾਲ ਦੇਖਭਾਲ ਸੰਸਥਾਨ ਕਰਣਗੇ। ਅਜਿਹੇ ਬੱਚਿਆਂ ਦੇ ਲਹੀ ਬਾਲ ਦੇਖਭਾਲ ਸੰਸਥਾਨ ਨੂੰ ਆਰਥਕ ਸਹਾਇਤਾ ਦੇ ਰੂਪ ਵਿਚ 1500 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਬੱਚੇ ਦੇ 18 ਸਾਲ ਦੀ ਉਮਰ ਹੋਣ ਤਕ ਰਾਜ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾਣਗੇ। ਇਹ ਰਕਮ ਆਵਰਤੀ ਜਮ੍ਹਾ ਵਜੋ ਬਂੈਕ ਖਾਤੇ ਵਿਚ ਪਾ ਦਿੱਤੀ ਜਾਵੇਗੀ ਅਤੇ 21 ਸਾਲ ਦੀ ਉਮਰ ਹੋਣ 'ਤੇ ਬੱਚੇ ਦੀ ਮੈਚਿਓਰਿਟੀ ਰਕਮ ਦੇ ਦਿੱਤੀ ਜਾਵੇਗੀ ਅਤੇ ਹੋਰ ਪੂਰਾ ਖਰਚਾ ਬਾਲ ਦੇਖਭਾਲ ਸੰਸਥਾਨ ਵੱਲੋਂ ਖਰਚ ਕੀਤਾ ਜਾਵੇਗਾ।

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ