ਨੈਸ਼ਨਲ

ਦਿੱਲੀ ਕਮੇਟੀ ਦੇ ਅੰਦਰ ਹੋ ਰਹੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗਿਆਨੀ ਹਰਪ੍ਰੀਤ ਸਿੰਘ ਦੀ ਚੁੱਪੀ ਉੱਤੇ ਸਰਨਾ ਨੇ ਚੁੱਕੇ ਸਵਾਲ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | July 27, 2021 06:20 PM

ਨਵੀਂ ਦਿੱਲੀ-ਦਿੱਲੀ ਗੁਰਦੁਆਰਾ ਕਮੇਟੀ ਦੇ ਅੰਦਰ ਫੰਡ ਦੀ ਚੋਰੀ ਅਤੇ ਗਲਤ ਇਸਤੇਮਾਲ ਦੇ ਮਾਮਲਿਆਂ ਉੱਤੇ ਚੱਲ ਰਹੀ ਜਾਂਚ ਵਿੱਚ ਦਿੱਲੀ ਪੁਲਿਸ ਨੇ ਡੀ ਐੱਸ ਜੀ ਐੱਮ ਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ।
ਸਿਰਸਾ ਦੇ ਖਿਲਾਫ ਕੋਰਟ ਕੇਸ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦੇ ਵੱਲੋਂ ਦਾਖ਼ਲ ਕੀਤਾ ਗਿਆ ਸੀ। ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਕੋਰਟ ਨੇ 9 ਜੁਲਾਈ 2021 ਨੂੰ ਸਾਬਕਾ ਵਿਧਾਇਕ ਦੇ ਦੇਸ਼ ਛੱਡਣ ਉਤੇ ਪਾਬੰਦੀ ਲਗਾਈ ਸੀ। ਜਿਸ ਨੂੰ ਲੈ ਕੇ ਬੀਤੇ ਸੋਮਵਾਰ ਨੂੰ ਦਿੱਲੀ ਪੁਲਿਸ ਦੀ ਆਰਥਕ ਅਪਰਾਧ ਸ਼ਾਖਾ ਨੇ ਆਰੋਪੀ ਦੇ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ।

ਪੂਰੇ ਮਾਮਲੇ ਵਿਚ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਸ਼ਿਅਦਦ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹੋਇਆਂ ਸਬੂਤ ਪੇਸ਼ ਕੀਤੇ।
"ਸਿੱਖ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਡੀਐਸਜੀਐਮਸੀ ਦੇ ਪ੍ਰਧਾਨ ਦੇ ਖ਼ਿਲਾਫ਼ ਚੋਰੀ, ਗਬਨ ਅਤੇ ਧੋਖਾਧੜੀ ਵਰਗੇ ਗੰਭੀਰ ਮਾਮਲਿਆਂ ਵਿਚ ਲੁਕ ਆਊਟ ਨੋਟਿਸ ਜਾਰੀ ਹੋਇਆ ਹੈ ਅਤੇ ਉਨ੍ਹਾਂ ਦੇ ਦੇਸ਼ ਛੱਡਣ ਉਤੇ ਵੀ ਰੋਕ ਲੱਗੀ ਹੈ ਪਰ ਹੈਰਾਨੀਜਨਕ ਗੱਲ ਇਹ ਹੈ ਕਿ ਜਿਨ੍ਹਾਂ ਨੂੰ ਸ਼ਹੀਦਾ ਦੀ ਜਥੇਬੰਦੀਆਂ ਦਾ ਉਦਾਹਰਣ ਹੋਣਾ ਚਾਹੀਦਾ, ਉਹ ਸਿਰਫ਼ ਟੋਲਾ-ਏ-ਠੱਗ ਬਣ ਕੇ ਰਹਿ ਗਏ ਹਨ। ਜੇਕਰ ਦੁਨੀਆਂ ਦਾ ਕੋਈ ਵੀ ਜ਼ਿੰਮੇਵਾਰ ਅਹੁਦੇਦਾਰ ਗਲਤ ਕੰਮਾਂ ਵਿੱਚ ਲਿਪਤ ਹੋਇਆ ਦਿਸਦਾ ਹੈ, ਤਾਂ ਉਹ ਖੁਦ ਅਸਤੀਫਾ ਦੇ ਦਿੰਦਾ ਹੈ ਪਰ ਇਹ ਕੁਰਸੀ ਅਤੇ ਰਾਜਨੀਤੀ ਦੇ ਭੁੱਖੇ ਹਿੱਲਣ ਨੂੰ ਤਿਆਰ ਨਹੀਂ।"

ਸਰਨਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਐਸਜੀਪੀਸੀ ਪ੍ਰਮੁੱਖ ਜਗੀਰ ਕੌਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਚੁੱਪੀ ਉੱਤੇ ਗਹਿਰਾ ਦੁਖ ਜਤਾਇਆ।

ਸਰਨਾ ਦੇ ਅਨੁਸਾਰ ਉਨ੍ਹਾਂ ਨੇ 2018-19 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕਰ ਕੇ ਦਿੱਲੀ ਕਮੇਟੀ ਦੇ ਅੰਦਰ ਹੋ ਰਹੇ ਭ੍ਰਿਸ਼ਟਾਚਾਰ ਦੇ ਮਾਮਲਾ ਚੁੱਕਿਆ ਸੀ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਸੀ ਕਿ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਪਰ ਕੁੱਝ ਵੀ ਨਹੀਂ ਹੋਇਆ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪਾਰਟੀ ਮਹਾਂਸਚਿਵ ਗੁਰਮੀਤ ਸਿੰਘ ਸ਼ੰਟੀ ਅਤੇ ਅਪੀਲਕਰਤਾ ਭੁਪਿੰਦਰ ਸਿੰਘ ਵੀ ਮੌਜੂਦ ਸਨ। ਸ਼ੰਟੀ ਦੇ ਅਨੁਸਾਰ, "ਮੌਜੂਦਾ ਦਿੱਲੀ ਗੁਰਦੁਆਰਾ ਕਮੇਟੀ ਦੇ ਕਿਸੇ ਵੀ ਕੰਮ ਦਾ ਬਿਉਰਾ ਸੰਗਤ ਦੇ ਸਾਹਮਣੇ ਨਹੀਂ ਹੈ। 120 ਕਰੋੜ ਦੇ ਲਗਪਗ ਰਿਜ਼ਰਵ ਦੇ ਕਿਸੇ ਵੀ ਖ਼ਰਚੇ ਦਾ ਅੰਕੜਾ ਮੌਜੂਦ ਨਹੀਂ ਹੈ। ਸਕੂਲ ਕਾਲਜ ਆਪਣੇ ਦਮ ਤੋੜਨ ਦੇ ਕਗਾਰ ਉੱਤੇ ਹਨ। ਸਟਾਫ ਨੂੰ ਤਨਖਾਹ ਨਹੀਂ ਮਿਲ ਰਹੀ ਹੈ। ਕਰੋਨਾ ਕਾਲ ਵਿੱਚ ਸੇਵਾ ਦੇ ਨਾਮ ਉੱਤੇ ਜਮ੍ਹਾਂ ਆਕਸੀਜਨ ਕੰਸੇਨਟ੍ਰੇਟਰ ਨੂੰ ਦਿੱਲੀ ਦੇ ਬਾਹਰ ਭੇਜਿਆ ਗਿਆ। ਅਮਿਤਾਭ ਬੱਚਨ ਵਰਗੇ 1984 ਦੇ ਕਾਤਿਲਾਂ ਦੇ ਦੋਸ਼ੀ ਤੋਂ 12 ਕਰੋੜ ਲਏ ਗਏ, ਉਸ ਦਾ ਕੋਈ ਹਿਸਾਬ ਕਿਤਾਬ ਨਹੀਂ। ਸਿੱਖ ਮਰਿਆਦਾ ਤਾਰ ਤਾਰ ਹੋ ਰਹੀਆਂ ਹਨ। ਉਨ੍ਹਾਂ ਨੂੰ ਵੇਖਣ ਵਾਲਾ ਕੋਈ ਨਹੀਂ।"
ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੈਂਬਰ ਮੌਜੂਦ ਸਨ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਆਪਣੀ ਜੰਗ ਨੂੰ ਹੋਰ ਤੇਜ਼ ਕਰਨ ਦੀ ਗੱਲ ਕਹੀ।
ਸਰਨਾ ਨੇ ਅਪੀਲ ਕਰਦਿਆਂ ਹੋਇਆਂ ਕਿਹਾ, " ਕਿ ਗੁਰੂ ਦੀ ਸੰਗਤ ਅੱਗੇ ਸਾਡੀ ਬੇਨਤੀ ਹੈ ਕਿ ਕਮੇਟੀ ਦੇ ਕਿਸੀ ਵੀ ਤਰ੍ਹਾਂ ਦੇ ਗਲਤ ਕੰਮਾਂ ਦੀ ਜਾਣਕਾਰੀ ਮਿਲਦੇ ਹੀ ਸਾਨੂੰ ਜਾਂ ਪੁਲਸ ਨੂੰ ਜਲਦ ਸੂਚਨਾ ਦਵੋ। ਗੋਲਕ ਚੋਰਾਂ ਨੂੰ ਸਜ਼ਾ ਦਿਵਾਉਣ ਲਈ ਤੁਸੀਂ ਸਾਰੇ ਸਾਡਾ ਸਹਿਯੋਗ ਕਰੋ।

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ