ਨੈਸ਼ਨਲ

ਸਿਰਸਾ ਖਿਲਾਫ ਐਲ ਓ ਸੀ ਜਾਰੀ ਕਰਵਾਉਣ ਵਾਲੇ ਆਗੂ ਭੁਪਿੰਦਰ ਸਿੰਘ ਦੇ ਖਿਲਾਫ ਅਦਾਲਤ ਨੇ ਜਾਰੀ ਕਰ ਦਿੱਤਾ ਨੋਟਿਸ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | July 27, 2021 07:07 PM

ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੂੰ ਗੁੰਮਰਾਹ ਕਰ ਕੇ ਝੁਠੇ ਬਿਆਨਾਂ ਦੇ ਆਧਾਰ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਐਲ ਓ ਸੀ ਜਾਰੀ ਕਰਵਾਉਣ ਵਾਲੇ ਸਰਨਾ ਪਾਰਟੀ ਦੇ ਆਗੂ ਭੁਪਿੰਦਰ ਸਿੰਘ ਦੇ ਖਿਲਾਫ ਅਦਾਲਤ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਂਾਨ ਵਿਚ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭੁਪਿੰਦਰ ਸਿੰਘ ਵੱਲੋਂ ਅਦਾਲਤ ਵਿਚ ਝੁਠ ਬੋਲ ਕੇ ਅਦਾਲਤ ਨੁੰ ਗੁੰਮਰਾਹ ਕਰ ਕੇ ਐਲ ਓ ਸੀ ਜਾਰੀ ਕਰਨ ਦੇ ਸਾਰੇ ਮਾਮਲੇ ਦੀ ਜਾਣਕਾਰੀ ਡਾ. ਪੰਕਜ ਸ਼ਰਮਾ ਸੀ ਐਮ ਐਮ ਐਨ ਡੀ ਪਟਿਆਲਾ ਹਾਊਸ ਕੋਰਟਸ ਦੀ ਅਦਾਲਤ ਨੁੰ ਅੱਜ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਧਾਰਾ 340 ਤੇ 195 (1) ਸੀ ਆਰ ਪੀ ਸੀ ਤਹਿਤ ਭੁਪਿੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਉਸ ਤੋਂ 18 ਅਗਸਤ ਤੱਕ ਜਵਾਬ ਮੰਗਿਆ ਹੈ।
ਕਾਹਲੋਂ ਨੇ ਦੱਸਿਆ ਕਿ ਅਦਾਲਤ ਵਿਚ ਦੱਸਿਆ ਗਿਆ ਹੈ ਕਿ ਭੁਪਿੰਦਰ ਸਿੰਘ ਨੇ ਆਪਣੀ ਅਰਜ਼ੀ ਵਿਚ ਝੁਠੇ ਤੇ ਨਿਰਾਧਾਰ ਐਲਾਨਨਾਮੇ ਦੇ ਆਧਾਰ 'ਤੇ ਅਦਾਲਤ ਨੁੰ ਗੁੰਮਰਾਹ ਕੀਤਾ ਹੈ। ਅਦਾਲਤ ਨੇ ਇਸ ਸਾਰੇ ਮਾਮਲੇ ਦੀ ਸੁਣਵਾਈ ਕੀਤੀ ਤੇ ਭੁਪਿੰਦਰ ਸਿੰਘ ਨੁੰ ਨੋਟਿਸ ਜਾਰੀ ਕਰ ਦਿੱਤਾਹੈ।
ਅਕਾਲੀ ਦਲ ਦੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ 'ਤੇ ਟਿੱਪਣੀ ਕਰਦਿਆਂ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਆਪਣੀ ਹਾਰ ਯਕੀਨੀ ਵੇਖ ਕੇ ਸਾਡੇ ਵਿਰੋਧੀ ਕੋਝੀਆਂ ਹਰਕਤਾਂ 'ਤੇ ਉਤਰ ਆਏ ਹਨ। ਉਹਨਾਂ ਕਿਹਾ ਕਿ ਇਹ ਵਿਰੋਧੀ ਪਹਿਲਾਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕੰਮਾਂ ਦਾ ਵਿਰੋਧ ਕਰਦੇ ਰਹੇ, ਫਿਰ ਗੁਰਧਾਮਾਂ ਦੇ ਖਿਲਾਫ ਬੋਲਦੇ ਰਹੇ ਤੇ ਹੁਣ ਇਹਨਾਂ ਹਰਕਤਾਂ 'ਤੇ ਉਤਰ ਆਏ ਹਨ।
ਉਹਨਾਂ ਨੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੁੰ ਚੇਤੇ ਕਰਵਾਇਆ ਕਿ ਉਹਨਾਂ ਦੇ ਖਿਲਾਫ ਗੋਲਕ ਚੋਰੀ ਦੇ ਦੋਸ਼ ਲੱਗੇ ਹਨ ਜਿਸਦਾ ਜਵਾਬ ਉਹਨਾਂ ਹੁਣ ਤੱਕ ਸੰਗਤਾਂ ਨੁੰ ਨਹੀਂ ਦਿੱਤਾ ਤੇ ਹੁਣ ਇਸਦਾ ਜਵਾਬ ਸੰਗਤਾਂ ਚੋਣਾਂ ਵਿਚ ਜਾਗੋ ਪਾਰਟੀ ਨੁੰ ਤੇ ਇਹਨਾਂ ਦੇ ਨਵੇਂ ਬਣੇ ਭਾਈਵਾਲ ਸਰਨਾ ਭਰਾਵਾਂ ਨੁੰ ਦੇ ਦੇਵੇਗੀ ਤੇ ਇਹਨਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

 

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ