ਪੰਜਾਬ

ਟਰਾਈਡੈਂਟ ਫ਼ਾਊਂਡੇਸ਼ਨ ਨੇ ਲਗਾਇਆ ਧੌਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ; 350 ਮਰੀਜ਼ਾਂ ਦੀ ਕੀਤੀ ਜਾਂਚ

ਕੌਮੀ ਮਾਰਗ ਬਿਊਰੋ | July 28, 2021 02:33 PM

ਚੰਡੀਗੜ੍ਹ

ਇੱਕ ਬਿਲੀਅਨ ਅਮਰੀਕੀ ਡਾਲਰ ਦੀ ਸਾਲਾਨਾ ਨਿਵੇਸ਼ ਵਾਲੇ ਟਰਾਈਡੈਂਟ ਗਰੁੱਪ ਵੱਲੋਂ ਸਿੱਖਿਆ, ਸਿਹਤ ਅਤੇ ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦੇਣ ਲਈ ਬਣਾਈ ਗਈ ਟਰਾਈਡੈਂਟ ਫ਼ਾਊਂਡੇਸ਼ਨ ਵੱਲੋਂ ਅੱਜ ਬਰਨਾਲਾ ਨੇੜਲੇ ਪਿੰਡ ਧੌਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮ ਸਿਰੀ ਰਾਜਿੰਦਰ ਗੁਪਤਾ ਅਤੇ ਟਰਾਈਡੈਂਟ ਫ਼ਾਊਂਡੇਸ਼ਨ ਦੀ ਚੇਅਰਮੈਨ ਸ੍ਰੀਮਤੀ ਮਧੂ ਗੁਪਤਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਬਰਨਾਲਾ ਦੇ ਸਿਵਲ ਸਰਜਨ ਡਾ ਜਸਵੀਰ ਸਿੰਘ ਔਲਖ ਨੇ ਕੀਤਾ। ਉਨ੍ਹਾਂ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਦੱਸਿਆ।

ਕੈਂਪ ਵਿੱਚ ਚੰਡੀਗੜ੍ਹ ਤੋਂ ਆਏ ਅੱਖਾਂ, ਹੱਡੀਆਂ, ਔਰਤਾਂ ਅਤੇ ਜਨਰਲ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ 350 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ। ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ। ਡਾਕਟਰਾਂ ਵੱਲੋਂ ਫ਼ਾਊਂਡੇਸ਼ਨ ਦੇ ਲੋਕ ਪੱਖੀ ਕਾਰਜ ਨੂੰ ਸਰਾਹਿਆ ਗਿਆ। ਕੈਂਪ ਵਿੱਚ ਟਰਾਈਡੈਂਟ ਗਰੁੱਪ ਦੇ ਕਾਰਕੁਨਾਂ ਨੇ ਖੁਦ ਸ਼ਮੂਲੀਅਤ ਕਰਕੇ ਵੱਖ-ਵੱਖ ਸੇਵਾਵਾਂ ਨਿਭਾਈਆਂ।

ਫ਼ਾਊਂਡੇਸ਼ਨ ਦੀ ਕਾਰਜਕਾਰੀ ਨਿਰਦੇਸ਼ਕ ਸਾਰਾ ਸ਼ਰਮਾ ਨੇ ਫ਼ਾਊਂਡੇਸ਼ਨ ਦੀ ਬਣਤਰ, ਉਦੇਸ਼ ਅਤੇ ਭਵਿੱਖੀ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੰਸਥਾ ਪਦਮ ਸਿਰੀ ਡਾ ਰਾਜਿੰਦਰ ਗੁਪਤਾ ਦੀ ਦੂਰ ਅੰਦੇਸ਼ੀ ਸੋਚ ਤਹਿਤ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਫ਼ਾਊਂਡੇਸ਼ਨ ਵੱਲੋਂ ਟਰਾਈਡੈਂਟ ਗਰੁੱਪ ਦੀ ਤਰਜ਼ ਉੱਤੇ ਬਿਨ੍ਹਾਂ ਕਿਸੇ ਆਰਥਿਕ ਲਾਭ ਤੋਂ ਸਿੱਖਿਆ, ਸਿਹਤ ਅਤੇ ਮਹਿਲਾ ਸਸ਼ਕਤੀਕਰਣ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸ ਖੇਤਰ ਵਿੱਚ ਕੰਮ ਕਰਦੀ ਰਹੇਗੀ।

ਜ਼ਿਕਰਯੋਗ ਹੈ ਕਿ ਪਦਮ ਸਿਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠਲਾ ਟਰਾਈਡੈਂਟ ਗਰੁੱਪ ਟੈਕਸਟਾਈਲ, ਪੇਪਰ, ਯਾਰਨ, ਊਰਜਾ ਅਤੇ ਕੈਮੀਕਲ ਦੇ ਖੇਤਰ ਵਿੱਚ ਉਦਯੋਗ ਜਗਤ ਵਿੱਚ ਵਿਸ਼ਾਲ ਨਾਮ ਖੱਟ ਚੁੱਕਾ ਹੈ। ਟਰਾਈਡੈਂਟ ਗਰੁੱਪ ਨੂੰ ਕੋਵਿਡ ਸਮੇਂ ਵੱਡੇ ਕਾਰਜਾਂ ਲਈ ਕਈਂ ਸਨਮਾਨ ਵੀ ਮਿਲ ਚੁੱਕੇ ਹਨ।

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ