ਪੰਜਾਬ

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਪੀ.ਐਚ.ਸੀ. ਬੂਥਗੜ੍ਹ ਵਿਖੇ ਜਾਗਰੂਕਤਾ ਸਮਾਗਮ

ਕੌਮੀ ਮਾਰਗ ਬਿਊਰੋ | July 28, 2021 02:48 PM



        ਬੂਥਗੜ੍ਹ- ਅੱਜ ਵਿਸ਼ਵ ਹੈਪੇਟਾਈਟਸ ਦਿਵਸ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਹਸਪਤਾਲ ਵਿਚ ਆਏ ਹੋਏ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਨੇ ਦਸਿਆ ਕਿ ਹੈਪੇਟਾਈਟਸ ਜਿਗਰ ਦੀ ਸੋਜ਼ਸ਼ ਹੁੰਦੀ ਹੈ ਜਿਸ ਦੇ ਕਈ ਕਾਰਨ ਹੋ ਸਕਦੇ ਹਨ। ਉਨ੍ਹਾਂ ਦਸਿਆ ਕਿ ਹੈਪੇਟਾਈਟਸ ਨਾਲ ਜੁੜੀ ਬੀਮਾਰੀ ਕਾਰਨ ਹਰ 30 ਸਕਿੰਟ ਵਿਚ ਇਕ ਮੌਤ ਹੋ ਰਹੀ ਹੈ ਜੋ ਗੰਭੀਰ ਚਿੰਤਾ ਦਾ ਮਾਮਲਾ ਹੈ। ਉਨ੍ਹਾਂ ਦਸਿਆ ਕਿ ਹੈਪੇਟਾਈਟਸ ਪੰਜ ਕਿਸਮ ਦਾ ਹੁੰਦਾ ਹੈ। ਇਸ ਦੇ ਮੁੱਖ ਕਾਰਨਾਂ ਵਿਚ ਦੂਸ਼ਿਤ ਪਾਣੀ ਪੀਣਾ ਜਾਂ ਦੂਸ਼ਿਤ ਖਾਣਾ ਖਾਣਾ, ਅਸੁਰੱਖਿਅਤ ਇੰਜੈਕਸ਼ਨ ਜਾਂ ਸਰਿੰਜਾਂ ਰਾਹੀਂ ਨਸ਼ਾ ਕਰਨਾ, ਅਸੁਰੱਖਿਅਤ ਜਿਸਮਾਨੀ ਸਬੰਧ, ਸ਼ਰਾਬ ਦੀ ਬਹੁਤ ਜ਼ਿਆਦਾ ਵਰਤੋਂ, ਦਵਾਈਆਂ ਦੀ ਬਹੁਤ ਜ਼ਿਆਦਾ ਵਰਤੋਂ ਆਦਿ ਸ਼ਾਮਲ ਹਨ।
             ਐਸ.ਐਮ.ਓ. ਮੁਤਾਬਕ ਆਮ ਤੌਰ ’ਤੇ ਇਹ ਬੀਮਾਰੀ ਵਾਇਰਲ ਇਨਫ਼ੈਕਸ਼ਨ ਕਾਰਨ ਹੁੰਦੀ ਹੈ ਪਰ ਇਸ ਦੇ ਹੋਰ ਕਾਰਨ ਵੀ ਹੋ ਸਕਦੇ ਹਨ। ਇਸ ਦਾ ਇਲਾਜ ਇਸ ਗੱਲ ’ਤੇ ਨਿਰਭਰ ਹੈ ਕਿ ਵਿਅਕਤੀ ਨੂੰ ਕਿਹੜਾ ਹੈਪੇਟਾਈਟਸ ਹੈ। ਉਨ੍ਹਾਂ ਕਿਹਾ ਕਿ ਵਾਇਰਲ ਇਨਫ਼ੈਕਸ਼ਨ ਨੂੰ ਹੈਪੇਟਾਈਟਸ ਵਜੋਂ ਵਰਗੀਕ੍ਰਿਤ ਕੀਤਾ ਜਾਦਾ ਹੈ ਜਿਸ ਵਿਚ ਏ, ਬੀ, ਸੀ, ਡੀ ਅਤੇ ਈ ਸ਼ਾਮਲ ਹੈ।
            ਮੈਡੀਕਲ ਅਫ਼ਸਰ ਡਾ. ਹਰਮਨ ਮਾਹਲ ਨੇ ਸੰਬੋਧਨ ਕਰਦਿਆਂ ਦਸਿਆ ਕਿ ਹੈਪੇਟਾਈਟਸ ਏ ਇਨਫ਼ੈਕਸ਼ਨ ਜਾਂ ਲਾਗ ਰਾਹੀਂ ਹੁੰਦਾ ਹੈ। ਇਸ ਦੇ ਲੱਛਣਾਂ ਵਿਚ ਥਕਾਵਟ, ਕਮਜ਼ੋਰੀ, ਗਾੜ੍ਹਾ ਖ਼ੂਨ, ਫ਼ਲੂ, ਢਿੱਡ ਵਿਚ ਦਰਦ, ਭਾਰ ਦਾ ਘਟਣਾ, ਭੁੱਖ ਨਾ ਲੱਗਣੀ, ਚਮੜੀ ਅਤੇ ਅੱਖਾਂ ਦਾ ਪੀਲਾ ਪੈ ਜਾਣਾ ਆਦਿ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਇਸ ਤੋਂ ਬਚਣ ਲਈ ਹੱਥ ਚੰਗੀ ਤਰ੍ਹਾਂ ਧੋਵੋ, ਖਾਣੇ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਓ, ਪਾਣੀ ਉਬਾਲ ਕੇ ਪੀਉ, ਪਹਿਲਾਂ ਵਰਤੇ ਹੋਏ ਇੰਜੈਕਸ਼ਨ ਦੀ ਸੂਈ, ਕਿਸੇ ਹੋਰ ਦਾ ਰੇਜ਼ਰ ਜਾਂ ਬਲੇਡ ਨਾ ਵਰਤੋ, ਸੁਰੱਖਿਅਤ ਜਿਮਸਾਨੀ ਸਬੰਧ ਬਣਾਓ, ਕੰਡੋਮ ਦੀ ਵਰਤੋਂ ਕਰੋ, ਖ਼ੂਨ ਅਤੇ ਖ਼ੂਨ ਤੋਂ ਬਣੇ ਉਤਪਾਦ ਸਿਰਫ਼ ਲਾਇੰਸਸਸ਼ੁਦਾ ਬਲੱਡ ਬੈਂਕ ਤੋਂ ਹੀ ਪ੍ਰਾਪਤ ਕਰੋ ਅਤੇ ਬੱਚੇ ਨੂੰ ਜਨਮ ਸਮੇਂ ਹੈਪੇਟਾਈਟਸ ਬੀ ਦਾ ਟੀਕਾ ਜ਼ਰੂਰ ਲਗਵਾਓ। ਉਨ੍ਹਾਂ ਦਸਿਆ ਕਿ ਸੂਬੇ ਦੇ ਜ਼ਿਲ੍ਹਾ ਹਸਪਤਾਲਾਂ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿਚ ਹੈਪੇਟਾਈਟਸ ਬੀ ਅਤੇ ਸੀ ਜਿਸ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਇਸ ਮੌਕੇ ਡਾ. ਹਰਮਨ ਮਾਹਲ, ਡਾ. ਵਿਕਾਸ ਰਣਦੇਵ, ਡਾ. ਸੁਬਿਨ ਸਰੋਆ, ਡਾ. ਰੋਹਿਨੀ, ਡਾ. ਪ੍ਰਿਯੰਕਾ, ਬੀ.ਈ.ਈ. ਬਲਜਿੰਦਰ ਸੈਣੀ, ਬੀ.ਐਸ.ਏ. ਗੁਰਪ੍ਰੀਤ ਸਿੰਘ, ਸੋਇਆ ਆਦਿ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ

ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਦਿੱਤਾ ਧਰਨਾ , ਘੱਟੋ-ਘੱਟ 35 ਰੇਲ ਗੱਡੀਆਂ ਪ੍ਰਭਾਵਿਤ

ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਜੱਥੇਬੰਦੀਆਂ ਨੇ ਅਧਿਆਪਕਾਂ ਦੀ ਤਨਖਾਹ ਕਟੌਤੀ ਖਿਲਾਫ਼ ਬਲਾਕ ਅਤੇ ਜ਼ਿਲ੍ਹਾ ਪੱਧਰੀ ਜਥੇਬੰਦਕ ਪ੍ਰੋਗਰਾਮ ਉਲੀਕੇ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ - ਮਾਨ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ-ਬਰਸਟ