ਪੰਜਾਬ

ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ

ਕੌਮੀ ਮਾਰਗ ਬਿਊਰੋ | July 28, 2021 06:47 PM
 

ਅੰਮ੍ਰਿਤਸਰ,  
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਤਿੰਨ ਮੈਂਬਰੀ ਕਮੇਟੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਪਹੁੰਚ ਕੇ ਪੜਤਾਲ ਕੀਤੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਤੇ ਇੰਚਾਰਜ ਧਾਰਮਿਕ ਪੜਤਾਲਾਂ ਸ. ਅਜੀਤ ਸਿੰਘ ਅਧਾਰਿਤ ਕਮੇਟੀ ਉਤਰਾਖੰਡ ਵਿਖੇ ਭੇਜੀ ਗਈ ਸੀ। ਇਸ ਕਮੇਟੀ ਨੇ ਸਾਰੇ ਮਾਮਲੇ ਦੀ ਪੜਤਾਲ ਕਰਦਿਆਂ ਪ੍ਰਬੰਧਕਾਂ ਦੇ ਬਿਆਨ ਦਰਜ਼ ਕੀਤੇ। ਸੰਗਤਾਂ ਦੀ ਮਨਸ਼ਾ ਅਨੁਸਾਰ ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਹਨ। ਜਿਸ ’ਤੇ ਸੰਗਤਾਂ ਵਿੱਚੋਂ ਸ. ਜਰਨੈਲ ਸਿੰਘ, ਸ. ਸੁਖਦੀਪ ਸਿੰਘ, ਸ. ਕੁਲਦੀਪ ਸਿੰਘ, ਸ. ਜਸਬੀਰ ਸਿੰਘ ਤੇ ਸ. ਅਮਰਜੀਤ ਸਿੰਘ ’ਤੇ ਅਧਾਰਿਤ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਗਲਾ ਹੁਕਮ ਆਉਣ ਤੱਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੇਖੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਜਾਂਚ ਟੀਮ ਜਲਦ ਹੀ ਆਪਣੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੋ ਆਦੇਸ਼ ਹੋਵੇਗਾ, ਉਸ ’ਤੇ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ