ਧਰਮ

ਦਿੱਲੀ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | August 02, 2021 05:20 PM


ਨਵੀਂ ਦਿੱਲੀ  - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
ਮੁੱਖ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਜਿਥੇ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਸਮੇਤ ਟੀਮ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸੰਗਤਾਂ ਨੁੰ ਸੰਬੋਧਨ ਕਰਦਿਆਂ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਦਿੱਤੀ।
ਦੋਹਾਂ ਆਗੂਆਂ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਜੋ ਵੀ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਤੇ ਜ਼ਿੰਦਗੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਦਾ ਆਸਰਾ ਲੈ ਕੇ ਚੱਲਦਾ ਹੈ, ਉਹ ਕਦੇ ਵੀ ਮੁਸ਼ਕਿਲਾਂ ਵਿਚ ਨਹੀਂ ਰਹਿੰਦਾ।
ਇਸ ਮੌਕੇ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਪਹਿਲਾਂ ਅਸੀਂ ਜਿਥੇ 250 ਬੈਡਾਂ ਦਾ ਕੋਰੋਨਾ ਕੇਅਰ ਸੈਂਟਰ ਸ਼ੁਰੂ ਕਰਨਾ ਚਾਹ ਰਹੇ ਸੀ, ਉਥੇ ਹੀ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕਰ ਕੇ ਇਹ 400 ਬੈਡ ਦਾ ਕਰਵਾ ਲਿਆ ਤੇ ਇਹ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਬਣਿਆ। ਉਹਨਾਂ ਕਿਹਾ ਕਿ ਇਸੇ ਤਰੀਕ ਹੁਣ 125 ਬੈਡਾਂ ਦਾ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਫਰਾਂਸ, ਅਮਰੀਕਾ ਤੇ ਆਸਟਰੇਲੀਆ ਦੀਆਂ ਸਰਕਾਰਾਂ ਆਪ ਅੱਗੇ ਆਈਆਂ ਹਨ ਤੇ ਇਸ ਹਸਪਤਾਲ ਵਾਸਤੇ ਆਕਸੀਜ਼ਨ ਪਲਾਂਟ, ਵੈਂਟੀਲੇਟਰ ਤੇ 3 ਲੱਖ ਡਾਲਰ ਪ੍ਰਦਾਨ ਕੀਤੇ ਹਨ।
ਇਹਨਾਂ ਆਗੂਆਂ ਨੇ ਦੱਸਿਆ ਕਿ ਇਹਨਾਂ ਮੁਲਕਾਂ ਦੀਆਂ ਸਰਕਾਰਾਂ ਨੇ ਦੇਸ਼ ਵਿਚ ਸੇਵਾ ਕਰ ਰਹੀ ਦਿੱਲੀ ਕਮੇਟੀ ਦੀ ਸੇਵਾ ਨੂੰ ਵੇਖਦਿਆਂ ਇਹ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਇਹਨਾਂ ਸਰਕਾਰਾਂ ਨੇ ਆਪੋ ਆਪਣੇ ਮੁਲਕ ਵਿਚ ਸਿੱਖ ਪ੍ਰਤੀਨਿਧਾਂ ਨਾਲ ਸੰਪਰਕ ਕਰ ਕੇ ਇਹ ਸਹਿਯੋਗ ਦਿੱਤਾ ਹੈ ਜੋ ਸਭ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਸੋਨੀ ਟੀ ਵੀ ਐਂਟਰਟੈਨਮੈਂਟ ਵਰਗੇ ਅਦਾਰਿਆਂ ਨੇ ਬਹੁਤ ਵੱਡੇ ਯੋਗਦਾਨ ਪਾਏ ਤੇ ਦਿੱਲੀ ਦੀਆਂ ਸੰਗਤਾਂ ਨੇ ਤਾਂ ਸੇਵਾ ਵਾਸਤੇ ਕੋਈ ਕਸਰ ਹੀ ਨਹੀਂ ਛੱਡੇ।
ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਉਹ ਦਿੱਲੀ ਦੀਆਂ ਸੰਗਤਾਂ ਦੇ ਕੋਟਿ ਕੋਟਿ ਧੰਨਵਾਦੀ ਹਨ ਜਿਹਨਾਂ ਦੇ ਸਹਿਯੋਗ ਸਦਕਾ 125 ਬੈਡਾਂ ਦਾ ਗੁਰੂ ਹਰਿਕ੍ਰਿਸ਼ਨ ਸਾਹਿਬ ਹਸਪਤਾਲ ਤਿਆਰ ਕੀਤਾ ਗਿਆ ਹੈ ਜਿਸ ਵਿਚ ਅਤਿ ਆਧੁਨਿਕ ਮਸ਼ੀਨਾਂ ਤੇ ਸਹੂਲਤਾਂ ਉਪਲਬਧ ਹਨ। ਉਹਨਾਂ ਕਿਹਾ ਕਿ ਇਹ ਹਸਪਤਾਲ ਰਿਕਾਰਡ 60 ਦਿਨਾਂ ਵਿਚ ਤਿਆਰ ਕੀਤਾ ਗਿਆ ਹੈ ਜਿਸਨੂੰ 13 ਅਗਸਤ ਨੂੰ ਦਿੱਲੀ ਦੀਆਂ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਲੋਕਾਂ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਕਦਮ ਚੁੱਕ ਰਹੀ ਹੈ। ਉਹਨਾਂ ਕਿਹਾ ਕਿ ਯੋਜਨਾ ਤਿਆਰ ਕਰ ਕੇ ਅਸੀ ਬਾਲਾ ਪ੍ਰੀਤਮ ਦਵਾਖਾਨੇ ਖੋਲੇ ਗਏ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਖੋਲੇ ਗਏ ਮੁਫਤ ਡਾਇਲਸਿਸ ਹਸਪਤਾਲ ਵਿਚ ਹਜ਼ਾਰਾਂ ਲੋਕਾਂ ਨੇ ਮੁਫਤ ਇਲਾਜ ਕਰਵਾਇਆ ਹੈ। ਇਸ ਹਸਪਤਾਲ ਵਿਚ ਕੋਈ ਕੈਸ਼ ਕਾਉਂਟਰ ਹੀ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਮਦਦ ਮਿਲੀ ਹੈ ਜਿਹਨਾਂ ਦੇ ਘਰ ਬਾਰ ਵੀ ਬਿਮਾਰੀ ਨਾਲ ਨਜਿੱਠਦਿਆਂ ਵਿਕ ਗਏ। ਉਹਨਾਂ ਕਿਹਾ ਕਿ ਇਸੇ ਤਰੀਕੇ ਐਮ ਆਰ ਆਈ ਤੇ ਸੀ ਟੀ ਸਕੈਨ ਦੀ ਸਹੂਲਤ ਲੋੜਵੰਦਾਂ ਵਾਸਤੇ ਸਿਰਫ 50 ਰੁਪਏ ਵਿਚ ਦਿੱਤੀ ਜਾ ਰਹੀ ਹੈ ਤੇ ਹੁਣ ਤੱਕ ਕੁੱਲ 6800 ਮਰੀਜ਼ਾਂ ਨੇ ਇਸਦਾ ਲਾਭ ਲਿਆ ਹੈ।
ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਰੋਜ਼ਾਨਾ 3 ਤੋਂ 5 ਵਜੇ ਤੱਕ 12 ਅਗਸਤ ਤੱਕ ਸੁਖਮਾਨੀ ਸਾਹਿਬ ਪਾਠ ਬਾਲਾ ਸਾਹਿਬ ਹਸਪਤਾਲ ਵਿਚ ਕੀਤੇ ਜਾ ਰਹੇ ਹਨਜਿਸ ਵਿਚ ਸੰਗਤਾਂ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰੀ ਭਰਨ।
ਇਸ ਮੌਕੇ ਸਮਾਗਮ ਵਿਚ ਕੋਰੋਨਾ ਕਾਲ ਦੌਰਾਨ ਸੇਵਾਵਾਂ ਦੇਣ ਵਾਲੇ ਕਮੇਟੀ ਦੇ ਮੁਲਾਜ਼ਮਾਂ ਤੇ ਹੋਰਨਾਂ ਨੂੰ ਸਨਮਾਨਤ ਵੀ ਕੀਤਾ ਗਿਆ।

 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ