ਧਰਮ

ਲੋਕਪਾਲ ਪੰਜਾਬ ਨੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ“ ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ

ਕੌਮੀ ਮਾਰਗ ਬਿਊਰੋ | August 03, 2021 09:01 PM
 
ਚੰਡੀਗੜ,  
ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ  ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ਲੋਕ ਅਰਪਣ ਕੀਤੀ ਜਿਸ ਵਿੱਚ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ“ ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲੋਕਪਾਲ (ਪੰਜਾਬ) ਸ੍ਰੀਮਤੀ ਸਸੀ ਪ੍ਰਭਾ ਦਿਵੇਦੀ, ਆਈਪੀਐਸ ਅਤੇ ਰਜਿਸਟਰਾਰ ਲੋਕਪਾਲ ਮੌਜੂਦ ਸਨ। 
ਜਸਟਿਸ ਵਿਨੋਦ ਕੇ. ਸਰਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਕੀਤੇ ਇਸ ਕਾਰਜ ਦੀ ਸਲਾਘਾ ਕੀਤੀ ਅਤੇ ਦੱਸਿਆ ਕਿ ਇਹ ਕਾਫ਼ੀ ਟੇਬਲ ਬੁੱਕ ਬਹੁਤ ਦਿਲਚਸਪ ਹੈ ਕਿਉਂਕਿ ਇਹ ਕਿਤਾਬ ਨੌਵੇਂ ਸਿੱਖ ਗੁਰੂ ਸਾਹਿਬ ਦੀ ਪਵਿੱਤਰ ਜੀਵਨ ਯਾਤਰਾ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਨੂੰ ਉਜਾਗਰ ਕਰਦੀ ਹੈ। ਨੌਵੇਂ ਗੁਰੂ ਸਾਹਿਬ ਨੂੰ “ਹਿੰਦ ਦੀ ਚਾਦਰ“ ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਜੋ ਉਹਨਾਂ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚੱਲ ਰਹੇ 400 ਸਾਲਾ ਸਮਾਗਮਾਂ ਦੇ ਮੱਦੇਨਜਰ ਇਸ ਕਾਫ਼ੀ ਟੇਬਲ ਬੁੱਕ ਨੂੰ ਲਾਂਚ ਕਰਨ ਦੀ ਸਾਰਥਕਤਾ ਅਤੇ ਸਮਾਂ ਸਭ ਤੋਂ ਢੁੱਕਵਾਂ ਹੈ।
ਜਸਟਿਸ ਵਿਨੋਦ ਕੇ. ਸਰਮਾ ਨੇ ਕਿਹਾ ਕਿ ਇਸ ਕਾਫ਼ੀ ਟੇਬਲ ਬੁੱਕ ਰਾਹੀਂ ਵਿਸਵਵਿਆਪੀ ਭਾਈਚਾਰੇ ਅਤੇ ਸਚਾਈ ਦੇ ਸੰਦੇਸ ਦੇ ਪ੍ਰਸਾਰ ਪ੍ਰਤੀ ਲੇਖਕ ਹਰਪ੍ਰੀਤ ਸੰਧੂ ਦੀ  ਵਚਨਬੱਧਤਾ ਅਤੇ ਸਮਰਪਣ ਉਜਾਗਰ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਾਫ਼ੀ ਟੇਬਲ ਬੁੱਕ ਦਿਲੋਂ ਪ੍ਰਸ਼ੰਸਾ ਦੀ ਹੱਕਦਾਰ ਹੈ ਕਿਉਂਜੋ ਇਹ ਪੰਜਾਬ ਦੇ ਲੋਕਾਂ ਦਰਮਿਆਨ ਕੁਰਬਾਨੀ ਅਤੇ ਚੰਗੇ ਵਿਵਹਾਰ ਦੀ ਭਾਵਨਾ ਪੈਦਾ ਕਰੇਗੀ। ਏਡੀਜੀਪੀ ਲੋਕਪਾਲ, ਸਸੀ ਪ੍ਰਭਾ ਦਿਵੇਦੀ, ਆਈਪੀਐਸ ਨੇ ਹਰਪ੍ਰੀਤ ਸੰਧੂ ਨੂੰ ਇਸ  ਕਾਫ਼ੀ ਟੇਬਲ ਬੁੱਕ ਲਈ ਵਧਾਈ ਦਿੱਤੀ ਜਿਸ ਵਿੱਚ ਨੌਵੇਂ ਸਿੱਖ ਗੁਰੂ ਜੀ ਦੇ ਜਨਮ ਤੋਂ ਲੈ ਕੇ ਸਹਾਦਤ ਤੱਕ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਦੀਆਂ ਰੰਗੀਨ ਤਸਵੀਰਾਂ ਹਨ।   
 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ