ਲਾਈਫ ਸਟਾਈਲ

ਗੁਲਜ਼ਾਰ 'ਚ ਲੱਗੀਆਂ ਤੀਆਂ ਦੀ ਰੌਣਕਾਂ, ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਵਿਰਸੇ ਨੂੰ ਨੇੜੇ ਹੋ ਕੇ ਜਾਣਿਆ

ਕੌਮੀ ਮਾਰਗ ਬਿਊਰੋ | August 11, 2021 05:38 PM


ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸਭਿਆਚਾਰ ਦੇ ਚੌਗਿਰਦੇ ਦਾ ਸਭ ਤੋਂ ਸੋਹਣਾ ਰੰਗ ਹੈ, ਜਿਸ ਨਾਲ ਪੰਜਾਬੀ ਔਰਤ ਦੇ ਬਹੁਤ ਸਾਰੇ ਰਿਸ਼ਤੇ ਜੁੜੇ ਹੋਏ ਹਨ। ਜਿਸ ਨੂੰ ਆਧੁਨਿਕਤਾ ਦੇ ਦੌਰ ਵਿਚ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ । ਸਾਉਣ ਦੇ ਮਹੀਨੇ 'ਚ ਪੰਜਾਬ ਦੇ ਅਮੀਰ ਵਿਰਸੇ ਦਾ ਅਹਿਸਾਸ ਦਿਵਾਉਂਦਾ ਤੀਆਂ ਦੇ ਤਿਉਹਾਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਦੇ ਵਿਦਿਆਰਥੀਆਂ ਵੱਲੋਂ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਪੰਜਾਬੀ ਸਭਿਆਚਾਰ ਵਿਚ ਰੰਗੇ ਇਸ ਸਮਾਰੋਹ ਵਿਚ ਲੜਕੀਆਂ ਵਿਚਕਾਰ ਖ਼ੂਬਸੂਰਤ ਮਹਿੰਦੀ, ਵਾਲ ਸਜਾਉਣ, ਰੰਗੋਲੀ ਬਣਾਉਣ ਅਤੇ ਖ਼ੂਬਸੂਰਤ ਹੱਥ ਪੈਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਦੇ ਨਾਲ ਹੀ ਲੜਕੀਆਂ ਵਿਚਕਾਰ ਪੱਕੀ ਪੰਜਾਬਣ ਬੈਨਰ ਹੇਠ ਪੰਜਾਬਣ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਨੇ ਪੀਂਘਾਂ ਝੂਟ ਕੇ ਇਸ ਦਿਨ ਨੂੰ ਹਾਸੇ ਮਜ਼ਾਕ ਭਰੇ ਮਾਹੌਲ ਵਿਚ ਰੰਗ ਦਿਤਾ।
ਇਸ ਮੌਕੇ ਤੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸਾਂਝੇ ਕਰਦੇ ਹੋਏ ਕਿਹਾ ਕਿ ਮਾਨਸੂਨ ਰੁੱਤ ਨਾਲ ਜੁੜਿਆ ਪੰਜਾਬ ਦਾ ਇਹ ਮਾਣ ਮੱਤਾ ਤੀਆਂ ਦਾ ਤਿਉਹਾਰ ਭਾਵੇਂ ਅੱਜ ਦੀ ਰੁਝੇਵੇਂ ਭਰੀ ਜ਼ਿੰਦਗੀ 'ਚ ਅਲੋਪ ਹੋ ਰਿਹਾ ਹੈ। ਪਰ ਸਾਨੂੰ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੋ ਕੌਮਾਂ ਆਪਣੇ ਵਿਰਸੇ ਅਤੇ ਕੁਰਬਾਨੀਆਂ ਨੂੰ ਭੁੱਲ ਜਾਂਦੀਆਂ ਹਨ ਉਨ੍ਹਾਂ ਦਾ ਨਾਮ ਨਿਸ਼ਾਨ ਵੀ ਇਤਿਹਾਸ ਵਿਚੋਂ ਗੁਆਚ ਜਾਂਦਾ ਹੈ।
ਐਗਜ਼ੈਕਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਸਭ ਨੂੰ ਪੰਜਾਬੀ ਸਭਿਆਚਾਰ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਇਸ ਸਾਡਾ ਫ਼ਰਜ਼ ਹੈ ਕਿ ਅਸੀ ਆਪਣੇ ਅਮੀਰ ਵਿਰਸੇ ਨੂੰ ਦੁਨੀਆ ਦੇ ਕੋਨੇ-ਕੋਨੇ ਵਿਚ ਪਹੁੰਚਾਈਏ। ਉਨ੍ਹਾਂ ਤੀਜ ਦੇ ਪਿਛੋਕੜ ਵੱਲ ਜਾਂਦੇ ਹੋਏ ਕਿਹਾ ਕਿ ਜੇਕਰ ਅਸੀ ਕੁੱਝ ਸਮਾਂ ਪਿੱਛੇ ਜਾਂਦੇ ਹਾਂ ਤਾਂ ਸਾਲ ਵਿਚ ਇਕ ਵਾਰ ਲੱਗਦਾ ਤੀਆਂ ਦਾ ਮੇਲਾ ਹੀ ਇਕ ਮਾਤਰ ਸਾਧਨ ਸੀ ਜਦ ਚਿਰਾਂ ਤੋਂ ਵਿੱਛੜਿਆਂ ਹੋਈਆਂ ਕੁੜੀਆਂ ਇਕ ਦੂਜੇ ਨੂੰ ਮਿਲਦੀਆਂ ਸਨ। ਬੇਸ਼ੱਕ ਅੱਜ ਸਮਾਂ ਬਦਲ ਚੁੱਕਾ ਹੈ ਪਰ ਤੀਆਂ ਮੌਕੇ ਉਹੀ ਪਿਆਰ ਅਤੇ ਜੋਸ਼ ਵੇਖਣ ਨੂੰ ਮਿਲ ਜਾਂਦਾ ਹੈ। ਇਸ ਮੌਕੇ ਤੇ ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਨਾਲ ਜੁੜੀਆਂ ਖ਼ੂਬਸੂਰਤ ਪੇਸ਼ਕਸ਼ਾਂ ਵੀ ਪੇਸ਼ ਕੀਤੀਆਂ ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ।

Have something to say? Post your comment

 

ਲਾਈਫ ਸਟਾਈਲ

ਈਕੋਸਿੱਖ ਨੇ ਵੈਟੀਕਨ 'ਚ ਵਾਤਾਰਵਰਣ ਸੰਬੰਧੀ ਕਾਨਫਰੰਸ 'ਚ ਕੀਤੀ ਸ਼ਮੂਲੀਅਤ

ਚਿੜੀਆਘਰ ਵਿੱਚ ਸਾਇਕਲਿੰਗ ਦੇ ਸ਼ੌਕੀਨ 10 ਰੁਪਏ ਦੀ ਟਿਕਟ ਨਾਲ ਕਰ ਸਕਦੇ ਹਨ ਅਪਣਾ ਸ਼ੌਕ ਪੂਰਾ- ਹਰਪਾਲ ਸਿੰਘ

ਇੰਟਰਨੇਸ਼ਨਲ ਮਾਡਲ ਨੇ ਫੈਮਿਨਾ ਪਲੱਸ ਲਾਂਚ ਮੌਕੇ ਵਖਾਇਆ ਰੈਂਪ ਉੱਤੇ ਜਲਵਾ

ਸੁਖੀ ਜੀਵਨ ਮਾਣਨ ਲਈ ਵਿਆਹ ਦੇ ਪਵਿੱਤਰ ਰਿਸ਼ਤੇ ਨੂੰ ਸਮਝਣ ਦੀ ਲੋੜ ਹੈ-ਠਾਕੁਰ ਦਲੀਪ ਸਿੰਘ

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼

ਦੇਸ਼ ਦੀ ਦਿਸ਼ਾ ਮਹਿਲਾਵਾਂ ਤਹਿ ਕਰਦਿਆਂ ਹਨ: ਡਾ ਪ੍ਰਤਿਭਾ ਮਿਸ਼ਰਾ

ਕਪੜਿਆਂ ਨੂੰ ਬਣਾਉਣ ਪਿੱਛੇ ਵਿਗਿਆਨ ਦੀ ਅਹਿਮ ਭੂਮਿਕਾ

ਮੰਡੀ ਕਾਲਾਂਵਾਲੀ ਦੇ ਧਰਮ ਪਾਲ ਨੂੰ ਨਿਕਲਿਆਂ ਪੰਜਾਬ ਸਰਕਾਰ ਦੇ ਰਾਖੀ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ

ਇੱਟਾਂ ਦੇ ਭੱਠਿਆਂ ਵਿਚ ਕੋਲੇ ਦੀ ਥਾਂ ਸੀ.ਐਨ.ਜੀ. ਦੀ ਵਰਤੋਂ ਕਰਨ ਦੀਆਂ ਸੰਭਾਵਨਾਵਾਂ ਖੋਜੀਆਂ ਜਾਣਗੀਆਂ- ਡਾਇਰੈਕਟਰ ਤੰਦਰੁਸਤ ਪੰਜਾਬ ਮਿਸ਼ਨ

ਮਾਸਟਰ-ਸ਼ੈਫ਼ ਨਾਰਵੇ ਵਿਚ ਚੁਣੀ ਜਾਣ ਵਾਲੀ ਅੱਜ ਤੱਕ ਦੀ ਭਾਰਤੀ ਮੂਲ ਦੀ ਪਹਿਲੀ ਮਾਸਟਰ-ਸ਼ੈਫ਼ ਹੈ ਡਾ. ਸਕੀਰਤ ਵੜੈਚ