ਹਰਿਆਣਾ

ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੀਤੀ ਜਥੇਦਾਰ ਦਾਦੂਵਾਲ ਨਾਲ ਮੁਲਾਕਾਤ

ਕੌਮੀ ਮਾਰਗ ਬਿਊਰੋ | August 20, 2021 07:11 PM


 ਭਾਰਤ ਸਰਕਾਰ ਐਸ ਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਦੇ ਸੱਦੇ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਉਨ੍ਹਾਂ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਸਿੱਖ ਧਰਮ ਵਿੱਚ ਦਲਿਤਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਲੰਬੀ ਵਿਚਾਰ ਚਰਚਾ ਕੀਤੀ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸ੍ਰੀ ਵਿਜੇ ਸਾਂਪਲਾ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਮਿਲਣ ਵਾਸਤੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਆ ਰਹੇ ਸਨ ਪਰ ਮੁਲਾਕਾਤ ਸੰਭਵ ਨਾ ਹੋ ਸਕੀ ਜਿਸ ਕਰਕੇ ਉਹਨਾਂ ਨੇ ਸਾਨੂੰ ਦਿੱਲੀ ਐਸ ਸੀ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਬੁਲਾਇਆ ਸੀ ਜਿਥੇ ਉਨ੍ਹਾਂ ਨੇ ਸਾਡੇ ਨਾਲ ਸਿੱਖ ਧਰਮ ਵਿੱਚ ਦਲਿਤਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕਈ ਪਿੰਡਾਂ ਦਾ ਜ਼ਿਕਰ ਕਰਕੇ ਵਿਜੇ ਸਾਂਪਲਾ ਨੇ ਦੱਸਿਆ ਕਿ ਗੁਰਦੁਆਰਿਆਂ ਦੇ ਵਿਚ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਵਿਤਕਰੇ ਦੀਆਂ ਗੱਲਾਂ ਸਾਡੇ ਸਾਹਮਣੇ ਆਈਆਂ ਹਨ ਇਨਾਂ ਨੂੰ ਦੂਰ ਕਰਨ ਲਈ ਕੋਈ ਹੱਲ ਕੱਢਿਆ ਜਾਵੇ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਸਾਨੂੰ ਵੀ ਧਰਮ ਪ੍ਰਚਾਰ ਦੌਰਾਨ ਐਸੀਆਂ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਹਨ ਇਸੇ ਸੰਬੰਧ ਵਿਚ ਵਿਜੇ ਸਾਂਪਲਾ ਕੋਲ ਵੀ ਸ਼ਿਕਾਇਤਾਂ ਪੁੱਜੀਆਂ ਸਨ ਉਨ੍ਹਾਂ ਸ਼ਿਕਾਇਤਾਂ ਦੇ ਸਬੰਧ ਵਿਚ ਹੀ ਉਹ ਸਾਡੇ ਨਾਲ ਗੱਲਬਾਤ ਕਰਨੀ ਚਾਹੁੰਦੇ ਸਨ ਤੇ ਇੱਕ ਜ਼ਿੰਮੇਵਾਰ ਅਹੁਦੇ ਤੇ ਹੁੰਦਿਆਂ ਸਾਨੂੰ ਹਰੇਕ ਨਾਲ ਗੱਲਬਾਤ ਕਰਨੀ ਪੈਂਦੀ ਹੈ ਗੌਰਤਲਬ ਹੈ ਕਿ ਚੇਅਰਮੈਨ ਵਿਜੇ ਸਾਂਪਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਦਲਿਤ ਮਸਲਿਆਂ ਸਬੰਧੀ ਮੁਲਾਕਾਤ ਕਰ ਚੁੱਕੇ ਹਨ ਅਤੇ ਕਈ ਸਿੱਖ ਪ੍ਰਚਾਰਕ ਸੰਤ ਮਹਾਂਪੁਰਸ਼ਾਂ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ