ਹਰਿਆਣਾ

ਜਥੇਦਾਰ ਰੋਡੇ ਦੇ ਸਪੁੱਤਰ ਗੁਰਮੁੱਖ ਸਿੰਘ ਬਰਾੜ ਨੂੰ ਪੰਜਾਬ ਸਰਕਾਰ ਤੁਰੰਤ ਕਰੇ ਰਿਹਾਅ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | August 23, 2021 07:57 PM


 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਸਪੁੱਤਰ ਭਾਈ ਗੁਰਮੁੱਖ ਸਿੰਘ ਬਰਾੜ ਨੂੰ ਪਿਛਲੇ ਦਿਨੀਂ ਉਨ੍ਹਾਂ ਦੇ ਜਲੰਧਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਾਜਾਇਜ਼ ਅਸਲਾ ਬਾਰੂਦ ਪਾ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਹੈ ਜੋ ਬਹੁਤ ਹੀ ਮੰਦਭਾਗੀ ਘਟਨਾ ਹੈ ਝੂਠੇ ਕੇਸਾਂ ਨੂੰ ਰੱਦ ਕਰਕੇ ਪੰਜਾਬ ਸਰਕਾਰ ਗੁਰਮੁੱਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕਰੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਡੀਆ ਨਾਲ ਇੱਕ ਪ੍ਰੈੱਸ ਨੋਟ ਰਾਹੀਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਖ਼ਬਾਰਾਂ ਵਿੱਚ ਕਹਾਣੀ ਪੜ੍ਹੀ ਹੈ ਕਿ ਅੱਧੀ ਰਾਤ ਨੂੰ ਕੰਧਾਂ ਟੱਪ ਕੇ ਆਇਆ ਪੁਲਿਸ ਪ੍ਰਸ਼ਾਸਨ ਪਹਿਲਾਂ ਖਾਲੀ ਹੱਥ ਚਲਾ ਗਿਆ ਅਤੇ ਬਾਅਦ ਵਿੱਚ ਦੁਬਾਰਾ ਰੇਡ ਕਰਕੇ ਅਸਲਾ ਬਾਰੂਦ ਬਰਾਮਦ ਹੋਣ ਦੀ ਗੱਲ ਕੀਤੀ ਜੋ ਕਿ ਸ਼ੰਕੇ ਪੈਦਾ ਕਰਦੀ ਹੈ ਅਤੇ ਜਾਂਦਿਆਂ ਗਲੀ ਗਵਾਂਢੀਆਂ ਦੇ ਸੀਸੀਟੀਵੀ ਕੈਮਰੇ ਵੀ ਉਖਾੜ ਕੇ ਕਬਜ਼ੇ ਵਿਚ ਲੈ ਜਾਣ ਦੀ ਕਾਰਵਾਈ ਵੀ ਸ਼ੰਕਾ ਪੈਦਾ ਕਰਦੀ ਹੈ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਦੀ ਜਵਾਨੀ ਦਾ ਬਹੁਤ ਘਾਣ ਹੋ ਚੁੱਕਾ ਹੈ ਅਤੇ ਸੈਂਕੜੇ ਬੇਕਸੂਰ ਸਿੱਖ ਅੱਜ ਵੀ ਜੇਲ੍ਹਾਂ ਵਿੱਚ ਬੰਦ ਹਨ ਜਿਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਸਿੱਖ ਸਿਧਾਂਤਾਂ ਤੇ ਵਾਰ ਕਰਨ ਵਾਲੇ ਸਿੱਖ ਵਿਰੋਧੀ ਲੋਕ ਨਸ਼ੇ ਦੇ ਸਮੱਗਲਰ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਗੈਰ ਸਮਾਜ਼ੀ ਅਨਸ਼ਰ ਤਾਂ ਬਾਹਰ ਖੁੱਲੇਆਮ ਘੁੰਮ ਰਹੇ ਹਨ ਪਰ ਬੇਕਸੂਰ ਸਿੱਖ ਨੌਜਵਾਨਾਂ ਨੂੰ ਟਾਰਗੇਟ ਕਰਕੇ ਜੇਲਾਂ ਚ ਬੰਦ ਕੀਤਾ ਜਾ ਰਿਹਾ ਹੈ ਜੋ ਨਾ ਬਰਦਾਸਤਯੋਗ ਹੈ ਪੰਜਾਬ ਪੁਲੀਸ ਅਤੇ ਪੰਜਾਬ ਸਰਕਾਰ ਇਹੋ ਜਿਹੀਆਂ ਡਰਾਮੇਬਾਜ਼ੀਆਂ ਰਚਕੇ ਪੰਜਾਬ ਦੇ ਸਿੱਖ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨਾ ਤੁਰੰਤ ਬੰਦ ਕਰੇ                     

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ