ਟ੍ਰਾਈਸਿਟੀ

ਬਿਜਲੀ ਦੇ ਭਾਰੀ ਬਿੱਲਾਂ ਨੇ ਲੋਕਾਂ ਦਾ ਲੱਕ ਤੋੜਿਆ— ਸੁਭਾਸ਼ ਸ਼ਰਮਾ

ਅਭੀਜੀਤ/ ਕੌਮੀ ਮਾਰਗ ਬਿਊਰੋ | August 24, 2021 07:57 PM


ਜੀਰਕਪੁਰ, ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਹਲਕਾ ਡੇਰਾਬੱਸੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਪਾਰਟੀ ਦੇ ਵਰਕਰਾਂ ਦੇ ਨਾਲ ਨੇੜਲੇ ਪਿੰਡ ਛੱਤ ਦੇ ਵਾਰਡ ਨੰਬਰ 25 ਵਿੱਚ ਦੌਰਾ ਕੀਤਾ ਅਤੇ ਜਸਵੀਰ ਸਿੰਘ ਦੀ ਅਗਵਾਈ ਵਿੱਚ ਲੋਕਾਂ ਨਾਲ ਬਿਜਲੀ ਦੇ ਮੁੱਦੇ ਤੇ ਜੰਨ ਸੰਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕੇਜਰੀਵਾਲ ਦੀ ਪਹਿਲੀ ਗਰੰਟੀ ਤਹਿਤ ਸਾਰੇ ਪੰਜਾਬ ਵਾਸੀਆਂ ਨੂੰ 300 ਯੂਨਿਟ ਮੁਫਤ ਪ੍ਰਤੀ ਮਹੀਨਾ, 24 ਘੰਟੇ ਬਿਜਲੀ ਤੇ ਪੁਰਾਣੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣਗੇ ਤੇ ਉਨ੍ਹਾਂ ਤੋਂ ਬਿਜਲੀ ਸਬੰਧੀ ਬਿਜਲੀ ਗਰੰਟੀ ਕਾਰਡ ਭਰਨ ਸਬੰਧੀ ਪਾਰਟੀ ਵਲੋਂ ਉਲੀਕੇ ਪ੍ਰੋਗਰਾਮ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਬਿਜਲੀ ਦੇ ਭਾਰੀ — ਭਰਕਮ ਆਏ ਹੋਏ ਬਿੱਲਾਂ ਨੂੰ ਲੈ ਕੇ ਸੁਭਾਸ਼ ਸ਼ਰਮਾ ਦੇ ਸਾਹਮਣੇ ਆਪਣਾ ਦੁਖੜਾ ਰੋਇਆ। ਸੁਭਾਸ਼ ਸ਼ਰਮਾ ਨੇ ਵਸਨੀਕਾਂ ਨੂੰ ਵਿਸ਼ਵਾਸ ਦਵਾਇਆ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੇ ਹਰ ਪਰਿਵਾਰ ਨੂੰ ਮੁਫਤ 300 ਯੂਨਿਟ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਕਹਿੰਦੇ ਹਨ ਉਹ ਕਰਕੇ ਦਿਖਾਉਂਦੇ ਹਨ। ਸੁਭਾਸ਼ ਸ਼ਰਮਾ ਨੇ ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 3 ਤੋਂ ਲੈ ਕੇ 5 ਰੁਪਏ ਯੂਨਿਟ ਬਿਜਲੀ ਦੇਣ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦੇ ਹੋਏ ਪੁੱਛਿਆ ਕਿ ਸਿੱਧੂ ਸਾਹਿਬ ਦੱਸਣ ਕਿ ਪੰਜਾਬ ਵਿੱਚ ਇਸ ਸਮੇਂ ਕਿਸ ਪਾਰਟੀ ਦੀ ਸਰਕਾਰ ਹੈ । ਸਿੱਧੂ ਸਾਹਿਬ ਪੰਜਾਬ ਵਿੱਚ ਕੋਈ ਲਾਫਟਰ ਸ਼ੋਅ ਨਹੀਂ ਚੱਲ ਰਿਹਾ ਹੈ। ਸਗੋਂ ਅੱਜ ਬਿਜਲੀ ਦੇ ਭਾਰੀ ਭਰਕਮ ਬਿੱਲਾਂ ਕਾਰਨ ਲੋਕਾਂ ਦਾ ਲੱਕ ਟੁੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ। ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿੰਨਾਂ ਕੋਈ ਝੂਠਾ ਨਹੀਂ ਹੋ ਸਕਦਾ ਜਿਸਨੇ ਚਾਰ ਸਾਲ ਕੋਈ ਕੰਮ ਨਹੀਂ ਕੀਤਾ ਹੁਣ ਫੋਕੇ ਵਿਕਾਸ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕੈਪਟਨ ਨੇ ਜੋ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਬਾਉਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਅਜੇ ਤੱਕ ਕਿਸੇ ਨੂੰ ਸਜਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘਰ—ਘਰ ਜਾ ਕੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪੰਜਾਬ ਵਿੱਚੋਂ ਮਾਫੀਆ ਰਾਜ ਖਤਮ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੋ ਪੰਜਾਬ ਵਿੱਚ ਵਿਕਾਸ ਦੇ ਕੰਮ ਦੀਆਂ ਗੱਲਾਂ ਕਰਦੇ ਹਨ, ਉਹ ਵਿਕਾਸ ਸਿਰਫ ਸਿਸਵਾਂ ਫਾਰਮ ਹਾਊਸ ਦੇ ਆਲੇ—ਦੁਆਲੇ ਹੀ ਦਿਖਾਈ ਦਿੰਦਾ ਹੈ, ਜਿੱਥੋ ਕੈਪਟਨ ਕਦੇ ਬਾਹਰ ਨਹੀਂ ਨਿਕਲੇ ਇਸ ਕਰਕੇ ਉਨ੍ਹਾਂ ਨੂੰ ਲੱਗਦਾ ਕਿ ਪੰਜਾਬ ਦਾ ਵਿਕਾਸ ਹੋਇਆ ਹੈ। ਇਸ ਮੌਕੇ ਪਰਮਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਬਿਲ ਭਰਨ ਦੇ ਬਾਵਜੂਦ ਵਿਭਾਗ ਵੱਲੋਂ ਉਨ੍ਹਾਂ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ ਜੋ ਹੁਣ ਤੱਕ ਵੀ ਨਹੀਂ ਜੋੜਿਆ ਗਿਆ ਜਿਸਦੇ ਕਰਕੇ ਉਹ ਅੱਜ ਵੀ ਹਨ੍ਹੇਰੇ ਵਿੱਚ ਰਹਿਣ ਲਈ ਮਜਬੂਰ ਹਨ। ਇਸਦੇ ਇਲਾਵਾ ਕਈ ਲੋਕਾਂ ਨੇ ਆਪਣੇ ਘਰਾਂ ਦੇ 12000 ਤੋਂ ਲੈ ਕੇ 51000 ਰੁਪਏ ਤੱਕ ਦੇ ਆਏ ਬਿਜਲੀ ਬਿੱਲ ਵੀ ਦਿਖਾਏ । ਇਸ ਮੌਕੇ ਸਵੀਟੀ ਸ਼ਰਮਾ, ਸਤਵੰਤ ਸਿੰਘ ਗੋਰਖਾ, ਕਮਲਜੀਤ ਸਿੰਘ ਲੋਹਗੜ , ਗੁਰਪ੍ਰੀਤ ਸਿੰਘ ਵਿਰਕ, ਜਸਵੀਰ ਸਿੰਘ ਛੱਤ, ਕਰਮਜੀਤ ਚੋਹਾਨ, ਸੁਰੇਸ਼ ਕੁਮਾਰ, ਰਮਨ ਕੁਮਾਰ, ਵਿਦਿਆ ਦੇਵੀ, ਬਿਬੋ ਦੇਵੀ, ਨਿਰਮਲਾ ਕੋਰ, ਮੰਜੀਤ ਕੌਰ, ਪ੍ਰਿੰਸ ਵਰਮਾ ਅਤੇ ਵੱਡੀ ਗਿਣਤੀ ਵਿੱਚ ਲੋਕ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ