ਹਰਿਆਣਾ

ਨੁੰਹ ਵਿਚ ਦਰਜ ਜਬਰਨ ਧਰਮ ਬਦਲਣ ਦੇ ਮਾਮਲੇ ਵਿਚ ਦੋਸ਼ੀ ਅਬੂ ਬਕਰ ਅਤੇ ਸਹਿਜਾਦ ਨੂੰ ਪੁਲਿਸ ਨੇ ਕੀਤਾ ਗਿਰਫਤਾਰ

ਦਵਿੰਦਰ ਸਿੰਘ ਕੋਹਲੀ | August 25, 2021 06:35 PM

 

ਚੰਡੀਗੜ੍ਹ - ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਨੂੰਹ ਵਿਚ ਦਰਜ ਜਬਰਨ ਧਰਮ ਬਦਲਣ ਦੇ ਮਾਮਲੇ ਵਿਚ ਦੋਸ਼ੀ ਅਬੂ ਬਕਰ ਅਤੇ ਉਸ ਦੇ ਸਾਥੀ ਸਹਿਜਾਦ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ ਅਤੇ ਜਬਰਨ ਧਰਮ ਬਦਲਣ ਦੇ ਮਾਮਲੇ ਦੀ ਤਹਕੀਕਾਤ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਗਠਨ ਕਰ ਦਿੱਤੀ ਗਈ ਹੈ।

            ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦਸਿਆ ਕਿ ਰੋਜਕਾ ਮੇਵ ਪੁਲਿਸ ਥਾਨਾ ਵਿਚ ਮਨੋਜ ਨਾਂਅ ਦੇ ਵਿਅਕਤੀ ਨੇ 21 ਅਗਸਤ, 2021 ਨੂੰ ਐਫਆਈਆਰ ਦਰਜ ਕਰਾਈ ਕਿ ਅਬੂ ਬਕਰ ਨੇ ਉਸ ਦਾ ਜਬਰਨ ਧਰਮ ਬਦਲਾਇਆ ਹੈ। ਇਸੀ ਤਰ੍ਹਂਾ, 22 ਅਗਸਤ, 2021 ਨੂੰ ਦੇਵੇਂਦਰ ਨਾਮਕ ਵਿਅਕਤੀ ਨੇ ਵੀ ਨੁੰਹ ਦੇ ਪੁਲਿਸ ਥਾਨਾ ਸਿਟੀ ਵਿਚ ਐਫਆਈਆਰ ਦਰਜ ਕਰਾਈ ਕਿ ਅਬੂ ਬਕਰ ਤੇ ਉਸ ਦੇ ਸਾਥੀ ਵੱਲੋਂ ਉਸ ਦਾ ਵੀ ਜਬਰਨ ਧਰਮ ਬਦਲਾਅ ਕਰਾਇਆ ਹੈ।

            ਉਨ੍ਹਾਂ ਨੇ ਦਸਿਆ ਕਿ ਇਹ ਦੋਨੋਂ ਹੀ ਮਾਮਲੇ ਹੁਣ ਸਪੈਸ਼ਲ ਟਾਸਕ ਫੋਰਸ ਨੂੰ ਟ੍ਰਾਂਸਫਰ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਦਸਿਆ ਕਿ ਇੰਨ੍ਹਾਂ ਮਾਮਲਿਆਂ ਨੂੰ ਲੈ ਕੇ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਜੋ ਇੰਨ੍ਹਾਂ ਮਾਮਲਿਆਂ ਤੇ ਇਸ ਨਾਲ ਜੁੜੇ ਮਾਮਲਿਆਂ ਦੀ ਪੂਰੀ ਤਫਤੀਸ਼ ਕਰੇਗੀ।

            ਵਰਨਣਯੋਗ ਹੈ ਕਿ ਸੀਆਈਡੀ ਤੇ ਕੇਂਦਰੀ ਏਜੰਸੀ ਵੀ ਇੰਨ੍ਹਾਂ ਮਾਮਲਿਆਂ ਵਿਚ ਆਪਣੀ ਜਾਂਚ ਕਰ ਰਹੀ ਹੈ।

Have something to say? Post your comment

 

ਹਰਿਆਣਾ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

ਕਾਂਗਰਸ ਦੇ ਰਾਜ ਦੌਰਾਨ ਫੌਜੀਆਂ 'ਤੇ ਪਥਰਾਅ ਹੋਇਆ ਤੇ ਸਰਕਾਰ ਚੁੱਪ ਰਹੀ : ਨਾਇਬ ਸੈਣੀ

ਕੁਰੂਕਸ਼ੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਭਾਰੀ ਗਿਣਤੀ ਵਿੱਚ ਜੁਟੀ ਲੋਕਾਂ ਦੀ ਭੀੜ