ਧਰਮ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੈਬਨਿਟ ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

ਦਵਿੰਦਰ ਸਿੰਘ ਕੋਹਲੀ | August 26, 2021 07:02 PM


ਚੰਡੀਗੜ੍ਹ,  
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ