ਟ੍ਰਾਈਸਿਟੀ

ਨਗਰ ਕੌਂਸਲ ਨੇ ਭਬਾਤ ਪਿੰਡ ਦੇ ਐਂਟਰੀ ਪੁਆਇੰਟ ਤੋਂ ਕੂੜੇ ਦੇ ਡੰਪ ਹਟਵਾਇਆ

ਅਭੀਜੀਤ/ਕੌਮੀ ਮਾਰਗ ਬਿਊਰੋ | August 26, 2021 08:25 PM


ਜੀਰਕਪੁਰ - ਪਿੰਡ ਭਬਾਤ ਦੇ ਵਸਨੀਕਾਂ ਦੀ ਪਿੰਡ ਦੀ ਐਂਟਰੀ ਤੇ ਹੀ ਬਣੇ ਕੂੜੇ ਦੇ ਡੰਪ ਨੂੰ ਹਟਵਾਉਣ ਦੀ ਮੰਗ ਨੂੰ ਅੱਜ ਜੀਰਕਪੁਰ ਨਗਰ ਕੌਂਸਲ ਵਲੋਂ ਪੂਰਾ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਵਾਰਡ ਕੌਂਸਲਰ ਜਸਵਿੰਦਰ ਸਿੰਘ ਲੌਂਗੀਆਂ ਵਲੋਂ ਵੀ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿੰਡ ਦੀ ਐਂਟਰੀ ਤੇ ਪਿਛਲੇ ਕਈ ਸਾਲਾਂ ਤੋਂ ਕੂੜੇ ਦਾ ਡੰਪ ਬਣਿਆ ਹੋਇਆ ਸੀ, ਜਿਸ ਕਾਰਨ ਜਿਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਆਸ—ਪਾਸ ਰਹਿਣ ਵਾਲੇ ਲੋਕਾਂ ਦੇ ਵੀ ਨੱਕ ‘ਚ ਦਮ ਕੀਤਾ ਹੋਇਆ ਸੀ। ਢਿੱਲੋਂ ਨੇ ਕਿਹਾ ਕਿ ਨਗਰ ਕੌਂਸਲ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਇਸ ਮਸਲੇ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਵਾਅਦੇ ਅਨੁਸਾਰ ਪੂਰੀ ਗੰਭੀਰਤਾ ਨਾਲ ਕੰਮ ਕਰਦਿਆਂ ਇਸ ਡੰਪ ਨੂੰ ਇੱਥੋਂ ਹਟਾ ਕੇ ਬਿਜਲੀ ਗਰਿੱਡ ਦੇ ਨਜ਼ਦੀਕ ਤਬਦੀਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਇਸ ਡੰਪ ਵਾਲੀ ਥਾਂ ਤੇ ਬੂਟੇ ਲਗਾਏ। ਇਸ ਮੌਕੇ ਸਰਪੰਚ ਧਰਮ ਸਿੰਘ ਸੈਣੀ, ਬਲਜੀਤ ਸਿੰਘ ਹੀਰਾ, ਗੁਰਪ੍ਰੀਤ ਸਿੰਘ ਖ਼ਾਲਸਾ, ਸੁਰੇਸ਼ ਜਿੰਦਲ, ਤਿਲਕ ਰਾਜ ਯੋਗੀ, ਜਗਤਾਰ ਸਿੰਘ, ਨਿਰਮਲ ਪ੍ਰਧਾਨ, ਅਵਤਾਰ ਸਿੰਘ ਤਾਰਾ, ਛੋਟਾ, ਇੰਜ ਮਨੀ ਸ਼ਰਮਾਂ, ਬੀ ਐਸ ਪੰਨੂੰ, ਬਲਬੀਰ ਚੰਦ ਆਦਿ ਮੌਜੂਦ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ