ਹਰਿਆਣਾ

ਘਰੌਂਡਾ (ਕਰਨਾਲ) ਵਿਖੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | August 28, 2021 09:12 PM
 

-

 
ਚੰਡੀਗੜ੍ਹ - ਅੱਜ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੀ ਕਰਨਾਲ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਕਾਮਯਾਬ ਕਰਨ ਲਈ ਹਰਿਆਣਾ ਪੁਲਿਸ ਵੱਲੋਂ ਘਰੌਂਡਾ ਟੌਲ ਪਲਾਜ਼ਾ ਵਿਖੇ ਕਾਫੀ ਸਮੇਂ ਤੋਂ ਧਰਨਾ ਦੇ ਰਹੇ ਸ਼ਾਂਤਮਈ ਕਿਸਾਨਾਂ ਉੱਤੇ ਬਿਨਾਂ ਕਿਸੇ ਭੜਕਾਹਟ ਤੋਂ ਵਹਿਸ਼ੀਆਨਾ ਲਾਠੀਚਾਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। 
 
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਇਹ ਸੱਦਾ ਵੀ ਦਿੱਤਾ ਗਿਆ ਹੈ ਕਿ ਇਸ ਵਹਿਸ਼ੀ ਕਾਰੇ ਵਿਰੁੱਧ ਰੋਸ ਵਜੋਂ ਪੱਕੇ ਧਰਨਿਆਂ ਵਿੱਚ ਜਾਂ ਫਿਰ ਪਿੰਡ ਪਿੰਡ ਭਾਜਪਾ ਖੱਟੜ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣ। 
 
ਉਨ੍ਹਾਂ ਦੱਸਿਆ ਕਿ ਫਰੀਦਕੋਟ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਕੁੱਝ ਪਿੰਡਾਂ ਵਿੱਚ ਅੱਜ ਵੀ ਅਰਥੀਆਂ ਫੂਕੀਆਂ ਗਈਆਂ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਦਰਜਨਾਂ ਦੀ ਗਿਣਤੀ ਵਿੱਚ ਗੰਭੀਰ ਜ਼ਖ਼ਮੀ ਕੀਤੇ ਗਏ ਕਿਸਾਨਾਂ ਦਾ ਸਹੀ ਅਤੇ ਮੁਫ਼ਤ ਇਲਾਜ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਭਲ਼ਕੇ ਵੀ ਇਹ ਰੋਸ ਪ੍ਰਦਰਸ਼ਨ ਵੱਡੀ ਪੱਧਰ 'ਤੇ ਕੀਤੇ ਜਾਣਗੇ। 
 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ