ਟ੍ਰਾਈਸਿਟੀ

ਕਰਨਾਲ ਵਿਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਕਿਸਾਨਾਂ ਵਲੋਂ ਦੋ ਘੰਟੇ ਲਈ ਧਰਨਾ ਪ੍ਰਦਰਸ਼ਨ

ਅਭੀਜੀਤ/ਕੌਮੀ ਮਾਰਗ ਬਿਊਰੋ | August 29, 2021 09:48 PM


ਜੀਰਕਪੁਰ -ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਰਨਾਲ ਟੋਲ ਪਲਾਜ਼ਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਜ਼ਦੂਰਾਂ ਉੱਪਰ ਕੇਂਦਰ ਸਰਕਾਰ ਦੀ ਸ਼ਹਿ ‘ਤੇ ਵਹਿਸ਼ਿਆਨਾ ਢੰਗ ਨਾਲ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਸੱਦੇ ਤਹਿਤ ਅੱਜ ਸਥਾਨਕ ਕਿਸਾਨ ਯੂਨੀਅਨਾ ਦੇ ਅਹੁਦੇਦਾਰਾਂ ਵਲੋਂ ਅਜ਼ੀਜਪੁਰ ਟੋਲ ਪਲਾਜ਼ਾ ਅਤੇ ਜ਼ੀਰਕਪੁਰ ਦੇ ਮੈਕ—ਡੀ ਚੌਂਕ ‘ਚ ਸੜਕ ਜਾਮ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਸਾੜ ਕੇ ਕਰੀਬ ਦੋ ਘੰਟੇ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਮੱਦੇਨਜ਼ਰ ਪੁਲਿਸ ਕਰਮਚਾਰੀਆਂ ਵਲੋਂ ਆਵਾਜਾਈ ਨੂੰ ਸਿੰਘਪੁਰਾ ਚੌਂਕ ਅਤੇ ਕਾਲਕਾ ਚੌਂਕ ਤੋਂ ਟਰੈਫਿਕ ਨੂੰ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਗਿਆ। ਕਿਸਾਨਾਂ ਦੇ ਧਰਨੇ ਕਾਰਨ ਸੜਕਾਂ ਼ਤੇ ਟਰੈਫਿਕ ਜਾਮ ਹੋ ਗਈਆ ਰਸਤੇ ਬੰਦ ਹੋਣ ਕਾਰਨ ਹੈਵੀ ਵ੍ਹੀਕਲਾਂ ਦੇ ਡਰਾਈਵਰਾਂ ਨੇ ਆਪਣੇ—ਆਪਣੇ ਟਰੱਕ—ਟਰਾਲੇ ਅਤੇ ਬੱਸਾਂ ਸੜਕਾਂ ਼ਤੇ ਲਾਈਨਾਂ ਼ਚ ਖੜ੍ਹੇ ਕਰ ਦਿੱਤੇ। ਬੱਸਾਂ ਜਾਮ ਵਿਚ ਫਸਣ ਅਤੇ ਦੋਪਹੀਆ ਵਾਹਨਾਂ ਦੇ ਰੁਕਣ ਕਾਰਨ ਲੋਕਾਂ ਵਿਚ ਭਾਰੀ ਨਾਰਾਜ਼ਗੀ ਵੀ ਵੇਖਣ ਨੂੰ ਮਿਲੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਤੇ ਖੱਟੜ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਚੱਲ ਰਹੇ ਅੰਦੋਲਨ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਕਿਸਾਨਾਂ ਨੇ ਖੱਟੜ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਰੋਸ ਪ੍ਰਗਟ ਕਰਨ ਦਾ ਅਧਿਕਾਰ ਹੈ ਪਰ ਦੇਸ਼ ਦੀ ਸਰਕਾਰ 9 ਮਹੀਨਿਆਂ ਤੋਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਖਿਲਾਫ਼ ਚਲ ਰਹੇ ਸ਼ਾਂਤਮਈ ਅੰਦੋਲਨ ਨੂੰ ਫੇਲ੍ਹ ਕਰਨ ਲਈ ਲਗਾਤਾਰ ਕੋਝੀਆਂ ਚਾਲਾਂ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਪੂੰਜੀਪਤੀਆਂ ਦੇ ਦਬਾਅ ਹੇਠ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰ ਕੇ ਦੇਸ਼ ਦੇ ਆਰਥਿਕ ਸੋਮੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਦੇਣਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਕਿਸਾਨ ਵਿਰੋਧੀ ਰਵੱਈਏ ਦੀ ਜਥੇਬੰਦੀਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਅੰਦੋਲਨ ਜਾਰੀ ਰਹੇਗਾ ਅਤੇ ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਜਿੰਨਾ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕਰੇਗੀ ਕਿਸਾਨਾਂ ਦਾ ਹੌਂਸਲਾ ਉਨਾ ਹੀ ਵਧੇਗਾ। ਦੂਜੇ ਪਾਸੇ ਐਸਐਚਓ ਜ਼ੀਰਕਪੁਰ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਵੱਲੋਂ ਬਦਲਵੇਂ ਰਸਤਿਆਂ ਦੇ ਪ੍ਰਬੰਧ ਕੀਤੇ ਗਏ ਸਨ ਅਤੇ ਸਿੰਘਪੁਰਾ ਅਤੇ ਪੰਚਕੂਲਾ ਮੋੜ ਤੋਂ ਟਰੈਫਿਕ ਡਾਇਵਰਟ ਕੀਤੀ ਗਈ ਸੀ ਲੋਕਾਂ ਨੂੰ ਸਮੱਸਿਆ ਤੋਂ ਬਚਾਉਣ ਲਈ ਪੁਲਿਸ ਲਗਾਤਾਰ ਫੀਲਡ ਼ਚ ਡਿਊਟੀ ਦੇ ਰਹੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ