ਟ੍ਰਾਈਸਿਟੀ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮੁਹਾਲੀ ਜਿ਼ਲ੍ਹੇ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ

ਕੌਮੀ ਮਾਰਗ ਬਿਊਰੋ | September 01, 2021 07:02 PM

ਐੱਸ.ਏ.ਐੱਸ ਨਗਰ (ਮੁਹਾਲੀ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮੁਹਾਲੀ ਜਿ਼ਲੇ੍ਹ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਸ਼ਹਿਰੀ ਡਾ. ਮੇਜਰ ਸਿੰਘ ਅਤੇ ਜਿ਼ਲ੍ਹਾ ਪ੍ਰਧਾਨ ਦਿਹਾਤੀ ਸ: ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜਨਰਲ ਸਕੱਤਰ ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ) ਅਤੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੇ ਉਚੇਚੇ ਤੌਰ `ਤੇ ਸਿ਼ਰਕਤ ਕੀਤੀ।
ਅੱਜ ਦੀ ਮੀਟਿੰਗ ਵਿੱਚ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਆਗੂਆਂ ਵੱਲੋਂ ਜਿ਼ਲ੍ਹੇ ਵਿੱਚ ਪਾਰਟੀ ਦੀਆਂ ਜੜ੍ਹਾਂ ਮਜਬੂਤ ਕਰਨ ਅਤੇ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਰਿਵਾਇਤੀ ਪਾਰਟੀਆਂ ਵਿਰੁੱਧ ਮੋਰਚਾ ਖੋਲ੍ਹਣ ਦਾ ਅਹਿਦ ਲਿਆ ਗਿਆ। ਇਸ ਦੌਰਾਨ ਪਾਰਟੀ ਦੇ ਆਗੂਆਂ ਨੇ ਵੀ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਵਿੱਚ ਸਾਹਿਬ ਸਿੰਘ ਬਡਾਲੀ, ਹਰਦੀਪ ਸਿੰਘ ਬਾਠ, ਮਨਿੰਦਰਪਾਲ ਸਿੰਘ ਬਰਾੜ, ਹਰਜੀਤ ਸਿੰਘ, ਹਰਜਿੰਦਰ ਸਿੰਘ, ਰਾਜਿੰਦਰ ਸਿੰਘ ਸੇਠੀ, ਸੰਤੋਖ ਸਿੰਘ ਸੰਧੂ, ਤਿਲਕ ਰਾਜ, ਅਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਗਿੱਲ, ਹਰਗੋਬਿੰਦ ਸਿੰਘ ਕੁਰਾਲੀ, ਬਹਾਦਰ ਸਿੰਘ, ਤੇਜਿੰਦਰ ਸਿੰਘ ਵੀਰ ਜੀ, ਸੁਰਿੰਦਰ ਸਿੰਘ, ਰਣਧੀਰ ਸਿੰਘ, ਇਕਬਾਲ ਸਿੰਘ, ਦਵਿੰਦਰ ਸਿੰਘ ਰਹਿਲ, ਕ੍ਰਿਪਾ ਸੰ਼ਕਰ, ਹਰਜਿੰਦਰ ਸਿੰਘ ਗਿੱਲ, ਜਗਤਾਰ ਸਿੰਘ ਘੜੂੰਆਂ ਆਦਿ ਮੌਜੂਦ ਸਨ।
 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ