ਟ੍ਰਾਈਸਿਟੀ

ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ 104 ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਮਾਫ਼ੀ ਦੇ ਚੈੱਕ

ਅਭੀਜੀਤ/ਕੌਮੀ ਮਾਰਗ ਬਿਊਰੋ | September 01, 2021 08:10 PM


ਜੀਰਕਪੁਰ - ਹਲਕਾ ਡੇਰਾਬਸੀ ਅਧੀਨ ਪੈਂਦੀ ਕੋਆਪ੍ਰੇਟਿਵ ਸੁਸਾਇਟੀ ਛੱਤ ਵਿਖੇ ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਸਮਾਗਮ ਕਰਵਾਇਆ ਗਿਆ। ਜਿਸ ‘ਚ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਛੱਤ ਸੋਸਾਇਟੀ ਅਧੀਨ ਆਉਂਦੇ ਪਿੰਡ ਦਿਆਲਪੁਰਾ, ਅੱਡਾ ਝੁੰਗੀਆ, ਨਾਭਾ ਸਹਿਬ, ਰਾਮਗੜ੍ਹ ਭੁਡਾ ਦੇ ਕਰਜ਼ਾ ਮੁਆਫੀ ਦੇ ਲਾਭਪਾਤਰੀਆਂ ਨੂੰ ਚੈੱਕ ਪ੍ਰਦਾਨ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਇੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਅੱਜ ਉਨ੍ਹਾਂ ਵੱਲੋਂ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਤਹਿਤ ਛੱਤ ਸੁਸਾਇਟੀ ਦੇ 104 ਬੇਜ਼ਮੀਨੇ ਖੇਤ ਮਾਜਦੂਰਾਂ ਦਾ 26 ਲੱਖ ਦਾ ਕਾਰਜ ਮਾਫ ਕਰਵਾ ਕੇ ਉਨ੍ਹਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ।ਉਨ੍ਹਾਂ ਦਸਿਆ ਕਿ ਹਲਕਾ ਪੱਧਰ ਤੇ ਡੇਰਾਬੱਸੀ ਵਿਚ ਬੇਜਮੀਨੇ 1109 ਮੈਬਰਾਂ ਦਾ ਕੁੱਲ 2 ਕਰੋੜ 39 ਲੱਖ ਰੁਪਏ ਦਾ ਕਰਜਾ ਮਾਫ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਇਸ ਨਾਲ ਕਿਸਾਨਾਂ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੋਕੇ ਤੇ ਦੀਪਇੰਦਰ ਢਿੱਲੋਂ ਨਾਲ ਸਹਾਇਕ ਰਜਿਸਟਰਾਰ ਡੇਰਾਬੱਸੀ ਈਸ਼ਾ ਸਰਮਾ, ਇੰਸਪੈਕਟਰ ਰਬਦੀਪ ਸਿੱਧੂ , ਸੈਕਟਰੀ ਸੁਖਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ ਗਿਆਨ ਸਿੰਘ ਛੱਤ , ਨਿਰਮੈਲ ਸਿੰਘ ਸੁਰਿੰਦਰ ਸਿੰਘ, ਹਰਪਾਲ ਸਿੰਘ ਨੀਟੂ ਸਮੇਤ ਮੀਡਿਆ ਇੰਚਾਰਜ ਸੁਮੀਤ ਗਰਗ ਮੌਜੂਦ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ